ਪੰਜਾਬ ਚੋਣਾਂ 2022: ਅੱਜ ਦੇ ਅਹਿਮ ਘਟਨਾਕ੍ਰਮ
ਪੰਜਾਬ ਸਣੇ ਪੰਜ ਸੂਬਿਆਂ ਦੀਆਂ ਚੋਣਾਂ ਨਾਲ ਜੁੜੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ, ਅੱਜ ਦੇ ਘਟਨਾਕ੍ਰਮ ਨਾਲ ਜੁੜੀਆਂ ਅਹਿਮ ਖ਼ਬਰਾਂ
- ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਈਸਟ ਤੋਂ ਬਿਕਰਮ ਨਵਜੋਤ ਸਿੱਧੂ ਖਿਲਾਫ਼ ਉਤਾਰਨ ਦਾ ਐਲਾਨ ਕੀਤਾ ਹੈ।
- ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਵਿਧਾਨ ਸਭਾ ਚੋਣ ਲੜਨਗੇ।
- ਖਰੜ ਤੋਂ ਕਾਂਗਰਸ ਵਿਧਾਇਕ ਜਗਮੋਹਨ ਕੰਗ ਟਿਕਟ ਕੱਟਣ ’ਤੇ ਪਾਰਟੀ ਤੋਂ ਨਰਾਜ਼ ਹਨ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ ਹੈ।
- ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਦੇ ਦੌਰੇ ’ਤੇ ਹਨ ਤੇ ਉਹ ਜਲੰਧਰ ਵਿੱਚ ਵਰਚੁਅਲ ਰੈਲੀ ਕਰਨਗੇ।
- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 28 ਤੋਂ 30 ਜਨਵਰੀ ਵਿਚਾਲੇ ਤਿੰਨ ਦਿਨਾਂ ਲਈ ਪੰਜਾਬ ਦੇ ਦੌਰੇ 'ਤੇ ਹੋਣਗੇ।










