ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋ ਸਾਬਕਾ ਮੁੱਖ ਮੰਤਰੀ ਅੱਜ ਭਰਨਗੇ ਨਾਮਜ਼ਦਗੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਜਾਰੀ ਹੈ ਅਤੇ ਅੱਜ ਕਈ ਅਹਿਮ ਚਿਹਰੇ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ।
ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਅਤੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਆਪਣਾ ਪਰਚਾ ਭਰਨਗੇ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣਾ ਪਰਚਾ ਭਰਨਗੇ।
ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ ਤਕ 600 ਤੋਂ ਵੱਧਉਮੀਦਵਾਰਾਂ ਨੇ ਆਪਣੇ ਪਰਚੇ ਦਾਖ਼ਲ ਕਰ ਦਿੱਤੇ ਹਨ।