ਪੰਜਾਬ ਦੇ ਰਾਜਪਾਲ ਨੇ ਚਰਨਜੀਤ ਚੰਨੀ ਖਿਲਾਫ਼ ਗ਼ੈਰ-ਕਾਨੂੰਨੀ ਮਾਇਨਿੰਗ ਮਾਮਲੇ ’ਚ ਜਾਂਚ ਦੇ ਹੁਕਮ ਦਿੱਤੇ

ਪੰਜਾਬ ਅਤੇ ਉੱਤਰਪ੍ਰਦੇਸ਼ ਸਣੇ 5 ਸੂਬਿਆਂ ਦਾ ਵਿਧਾਨ ਸਭਾ ਚੋਣਾਂ ਅਮਲ ਫਰਵਰੀ ਮਹੀਨੇ ਵਿਚ ਪੂਰਾ ਹੋਣਾ ਹੈ ਅਤੇ ਨਤੀਜੇ 10 ਮਾਰਚ ਨੂੰ ਆਉਣਗੇ

ਲਾਈਵ ਕਵਰੇਜ

  1. ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋ ਸਾਬਕਾ ਮੁੱਖ ਮੰਤਰੀ ਅੱਜ ਭਰਨਗੇ ਨਾਮਜ਼ਦਗੀ

    ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਜਾਰੀ ਹੈ ਅਤੇ ਅੱਜ ਕਈ ਅਹਿਮ ਚਿਹਰੇ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ।

    ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ ਉੱਥੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਅਤੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਆਪਣਾ ਪਰਚਾ ਭਰਨਗੇ।

    ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣਾ ਪਰਚਾ ਭਰਨਗੇ।

    ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ ਤਕ 600 ਤੋਂ ਵੱਧਉਮੀਦਵਾਰਾਂ ਨੇ ਆਪਣੇ ਪਰਚੇ ਦਾਖ਼ਲ ਕਰ ਦਿੱਤੇ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  2. ਰੈਲੀਆਂ ਉਪਰ ਪਾਬੰਦੀ ਬਾਰੇ ਚਰਚਾ ਨੂੰ ਲੈ ਕੇ ਚੋਣ ਕਮਿਸ਼ਨ ਦੀ ਬੈਠਕ ਅੱਜ

    ਪੰਜਾਬ ਸਮੇਤ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਸ ਤੋਂ ਪਹਿਲਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ 'ਤੇ ਰੋਕ ਲਗਾਈ ਗਈ ਹੈ।

    ਚੋਣ ਕਮਿਸ਼ਨ ਵੱਲੋਂ ਇਸ ਬਾਰੇ ਇਕ ਰੀਵਿਊ ਬੈਠਕ ਅੱਜ ਦਿੱਲੀ ਵਿਖੇ ਕੀਤੀ ਜਾਵੇਗੀ। ਖ਼ਬਰ ਏਜੰਸੀ ਏਐਨਆਈ ਮੁਤਾਬਕ ਭਾਰਤ ਦੇ ਮੁੱਖ ਚੋਣ ਅਧਿਕਾਰੀ ਸੁਸ਼ੀਲ ਚੰਦਰ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨਾਲ ਵੀ ਬੈਠਕ ਕਰਨਗੇ।

    ਚੋਣ ਕਮਿਸ਼ਨ ਦੇ ਅਧਿਕਾਰੀ ਪੰਜਾਂ ਸੂਬਿਆਂ ਦੇ ਮੁੱਖ ਸਕੱਤਰ ਅਤੇ ਸਿਹਤ ਸਕੱਤਰ ਨਾਲ ਵੀ ਵਰਚੁਅਲ ਬੈਠਕ ਕਰਨਗੇ।

    ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਕਰਕੇ ਪਹਿਲਾਂ ਇਹ ਪਾਬੰਦੀ 15 ਜਨਵਰੀ ਤੱਕ ਸੀ ਜਿਸ ਤੋਂ ਬਾਅਦ ਇਸ ਨੂੰ ਵਧਾ ਕੇ 22 ਜਨਵਰੀ ਅਤੇ ਫਿਰ 31 ਜਨਵਰੀ,2022 ਤੱਕ ਕੀਤਾ ਗਿਆ ਸੀ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  3. ਹੁਣ ਤੱਕ ਦੇ ਅਹਿਮ ਅਪਡੇਟ

    ਚਰਨਜੀਤ ਚੰਨੀ

    ਤਸਵੀਰ ਸਰੋਤ, charanjit channi

    • ਸੋਮਵਾਰ ਨੂੰ ਚਰਨਜੀਤ ਚੰਨੀ ਭਦੌੜ ਤੋਂ ਆਪਣੀ ਨਾਮਜ਼ਦਗੀ ਭਰਨਗੇ। ਚੰਨੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਹਨ।
    • ਕਾਂਗਰਸੀ ਵਿਧਾਇਕ ਅੰਗਦ ਸੈਣੀ ਨੇ ਨਵਾਂਸ਼ਹਿਰ ਤੋਂ ਟਿਕਟ ਕੱਟੇ ਜਾਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।
    • ਕਾਂਗਰਸ ਦੇ ਆਪਣੇ 8 ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ।
    • ਸੁਖਬੀਰ ਬਾਦਲ ਜਲਾਲਾਬਾਦ ਤੋਂ, ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਤੇ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਨਾਮਜ਼ਦਗੀ ਭਰਨਗੇ।
    • ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ ਤਾਂ ਹਰ ਸਰਕਾਰੀ ਦਫ਼ਤਰ ਵਿੱਚ ਬੀਆਰ ਅੰਬੇਡਕਰ ਅਤੇ ਭਗਤ ਸਿੰਘ ਦੀ ਫੋਟੋ ਲਗਾਈ ਜਾਵੇਗੀ।
  4. ਪੰਜਾਬ ਚੋਣਾਂ ਲਾਇਵ: ਤੁਹਾਡਾ ਸਵਾਗਤ ਹੈ

    ਪੰਜਾਬ ਸਣੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਬਾਬਤ ਬੀਬੀਸੀ ਪੰਜਾਬੀ ਦੇ ਇਸ ਲਾਇਵ ਪੰਨੇ ਉੱਤੇ ਤੁਹਾਡਾ ਸਵਾਗਤ ਹੈ। ਇਸ ਵੇਲੇ ਚੋਣਾਂ ਦੀਆਂ ਅਹਿਮ ਘਟਨਾਵਾਂ ਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਹੇ ਹਨ ਬੀਬੀਸੀ ਪੱਤਰਕਾਰ ਖੁਸ਼ਹਾਲ ਲਾਲੀ ਤੇ ਅਰਸ਼ਦੀਪ ਕੌਰ ,ਐਤਵਾਰ ਸ਼ਾਮ ਤੱਕ ਦੀਆਂ ਘਟਨਾਵਾਂ ਦਾ ਵੇਰਵਾ ਦੇਖਣ ਲਈ ਤੁਸੀਂ ਇਸਲਿੰਕ ਉੱਤੇ ਕਲਿੱਕਕਰ ਸਕਦੇ ਹੋ।

    ਤੁਸੀਂ ਸਾਡੇYouTube,Facebook,TwitterਅਤੇInstagram'ਤੇ ਵੀ ਸਾਡੇ ਨਾਲ ਜੁੜ ਸਕਦੇ ਹੋ.