ਨਵਜੋਤ ਸਿੱਧੂ ਦੇ ਹੱਕ ਵਿਚ ਪ੍ਰਚਾਰ ਕਰਨਗੇ ਗਾਂਧੀ, ਜਾਖੜ ਦੇ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਉੱਤੇ ਸਿੱਧੂ ਦਾ ਜਵਾਬ

ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਉਹ ਹੁਣ ਸਿਆਸਤ ਵਿੱਚ ਸਰਗਰਮ ਨਹੀਂ ਹਨ ਤੇ ਚੋਣ ਵੀ ਨਹੀਂ ਲੜ ਰਹੇ।

ਲਾਈਵ ਕਵਰੇਜ

  1. ਲਾਇਵ ਪੇਜ ਨੂੰ ਵਿਰਾਮ! ਧੰਨਵਾਦ

    ਵਿਧਾਨ ਸਭਾ ਚੋਣਾਂ ਨਾਲ ਸਬੰਧਤ ਬੀਬੀਸੀ ਪੰਜਾਬੀ ਦੇ ਇਸ ਲਾਇਵ ਪੇਜ ਨੂੰ ਅਸੀਂ ਇੱਥੇ ਹੀ ਵਿਰਾਮ ਦਿੰਦੇ ਹਾਂ। ਚੋਣਾਂ ਨਾਲ ਸਬੰਧਤ ਨਵੀਆਂ ਰਿਪੋਰਟਾਂ ਤੇ ਅਪਡੇਟਸ ਨਾਲ 4 ਫਰਬਰੀ ਸਵੇਰੇ ਮੁੜ ਹਾਜ਼ਰ ਹੋਵਾਂਗੇ। ਉਦੋਂ ਤੱਕ ਇਜਾਜ਼ਤ ਦਿਓ, ਧੰਨਵਾਦ

    ਇਸ ਵੇਲੇ ਦੇ ਕੁਝ ਅਹਿਮ ਅਪਡੇਟ ਇਸ ਤਰ੍ਹਾਂ ਹਨ:

    • ਏਆਈਐੱਮਆਈਐੱਮ ਦੇ ਮੁਖੀ ਅਸਦ-ਉਦ-ਦੀਨ ਓਵੈਸੀ ਦੀ ਕਾਰ ਉੱਤੇ ਯੂਪੀ ਵਿਚ ਮੇਰਠ ਨੇੜੇ ਫਾਇਰਿੰਗ ਹੋਈ ਹੈ।
    • ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ 25 ਫਰਬਰੀ ਤੱਕ ਰਾਹਤ ਦਿੱਤੀ ਹੈ।
    • ‘ਆਪ’ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਲਈ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ।
    • ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
    • ਨਵਜੋਤ ਸਿੱਧੂ ਨੇ ਜਾਖੜ ਦੇ ਚੰਨੀ ਨੂੰ ਮੁੱਖ ਮੰਤਰੀ ਦਾ ਇੱਕ ਹੋਰ ਮੌਕਾ ਦੇਣ ਦੇ ਬਿਆਨ ਉੱਤੇ ਕਿਹਾ ਇਹ ਜਿੱਤੇ ਹੋਏ ਵਿਧਾਇਕ ਤੈਅ ਕਰਨਗੇ
    • ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 316.66 ਕਰੋੜ ਰੁਪਏ ਦੀ ਨਕਦੀ ਤੇ ਸਮਾਨ ਜ਼ਬਤ ਕੀਤਾ ਗਿਆ ਹੈ।
  2. ਅਸਦਉਦੀਨ ਓਵੈਸੀ ਦਾ ਇਲਜ਼ਾਮ, ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੀ ਗੱਡੀ ‘ਤੇ ਚਲਾਈਆਂ ਗੋਲੀਆਂ

    ਅਸਦੁਉਦੀਨ ਓਵੈਸੀ

    ਤਸਵੀਰ ਸਰੋਤ, Getty Images

    ਏਆਈਐੱਮਆਈਐੱਮ ਦੇ ਮੁਖੀ ਅਸਦੁਉਦੀਨ ਓਵੈਸੀ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਉਨ੍ਹਾਂ ਦੀ ਗੱਡੀ ‘ਤੇ ਗੋਲੀਆਂ ਚਲਾਈਆਂ ਗਈਆਂ।

    ਓਵੈਸੀ ਦਾ ਕਹਿਣਾ ਹੈ ਕਿ ਚਾਰ ਰਾਊਂਡ ਫਾਇਰ ਹੋਏ। ਫਾਇਰਿੰਗ ਕਰਨ ਵਾਲੇ ਤਿੰਨ-ਚਾਰ ਲੋਕ ਸਨ, ਜੋ ਗੋਲੀਆਂ ਚਲਾ ਕੇ ਭੱਜ ਗਏ।

    ਹਾਲਾਂਕਿ, ਉਹ ਸੁਰੱਖਿਅਤ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

    ਅਸਦਉਦੀਨ ਓਵੈਸੀ ਨੇ ਚੋਣ ਕਮਿਸ਼ਨ ਤੋਂ ਗੋਲੀਬਾਰੀ ਦੀ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।

    ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ, “ਸੁਤੰਤਰ ਜਾਂਚ ਕਰਵਾਉਣਾ ਯੂਪੀ ਸਰਕਾਰ ਅਤੇ ਮੋਦੀ ਸਰਕਾਰ ਦੀ ਜ਼ਿੰਮੇਵਾਰੀ ਹੈ। ਮੈਂ ਇਸ ਸਬੰਧੀ ਲੋਕ ਸਭਾ ਸਪੀਕਰ ਨੂੰ ਵੀ ਮਿਲਾਂਗਾ।“

    ਓਵੈਸੀ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਹਥਿਆਰ ਬਰਾਮਦ ਕਰ ਲਏ ਗਏ ਹਨ ਅਤੇ ਇੱਕ ਸ਼ੂਟਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

  3. ਚੰਨੀ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ- ਸੁਨੀਲ ਜਾਖੜ

    ਸੁਨੀਲ ਜਾਖੜ

    ਤਸਵੀਰ ਸਰੋਤ, Getty Images

    ਏਐੱਨਆਈ ਮੁਤਾਬਕ ਕਾਂਗਰਸੀ ਆਗੂ ਸੁਨੀਲ ਜਾਖੜ ਦਾ ਕਹਿਣਾ ਹੈ, "ਉਹ (ਹਾਈ ਕਮਾਨ) ਜੋ ਫ਼ੈਸਲਾ ਕਰਨਗੇ, ਸਭ ਨੂੰ ਮਨਜ਼ੂਰ ਹੋਵੇਗਾ ਪਰ ਮੇਰਾ ਮੰਨਣਾ ਹੈ ਕਿ ਚੰਨੀ ਜੀ ਨੂੰ ਮੌਕਾ ਦਿੱਤਾ ਗਿਆ ਹੈ, ਉਨ੍ਹਾਂ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਕੰਮ ਕਰਦੇ ਰਹਿਣ। ਲੋਕਾਂ ਨੇ 4 ਮਹੀਨਿਆਂ 'ਚ ਉਨ੍ਹਾਂ ਦਾ ਚੰਗਾ ਕੰਮ ਦੇਖਿਆ ਹੈ...।'

    ਸਿੱਧੂ ਦੀ ਪ੍ਰਤੀਕਿਰਿਆ

    ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਬਾਰੇ ਸੁਨੀਲ ਜਾਖੜ ਦੀ ਟਿੱਪਣੀ 'ਤੇ ਨਵਜੋਤ ਸਿੰਘ ਸਿੱਧੂ ਨੇ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਇਹ ਸੁਨੀਲ ਜਾਖੜ 'ਤੇ ਨਿੱਜੀ ਵਿਚਾਰ ਹਨਪਰ ਇਹ ਨਾ ਉਨ੍ਹਾਂ ਦੇ ਹੱਥ ਵਿਚ ਹੈ ਅਤੇ ਨਾ ਹੀ ਮੇਰੇ ਵਿਚ।

    ਉਨ੍ਹਾਂ ਨੇ ਕਿਹਾ, “ਲੋਕ ਵਿਧਾਇਕਾਂ ਦੀ ਚੋਣ ਕਰਨਗੇ ਅਤੇ ਫਿਰ ਮੁੱਖ ਮੰਤਰੀ ਚੁਣਿਆ ਜਾਵੇਗਾ। ਅਸੀਂ ਲੋਕਾਂ ਨੂੰ ਏਜੰਡਾ, ਮਾਡਲ ਦੇਣਾ ਹੈ।“

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  4. ਸਾਡੀ ਲੜਾਈ ਬਿਕਰਮ ਸਿੰਘ ਮਜੀਠੀਆ ਨਾਲ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਨਾਲ ਹੈ- ਸਿੱਧੂ

    ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ, “ਸਾਡੀ ਲੜਾਈ ਬਿਕਰਮ ਸਿੰਘ ਮਜੀਠੀਆ ਨਾਲ ਨਹੀਂ ਸਗੋਂ ਸੁਖਬੀਰ ਸਿੰਘ ਬਾਦਲ ਨਾਲ ਹੈ। ਕੁਝ ਚੋਰ ਇਕੱਠੇ ਹੋ ਗਏ ਹਨ ਅਤੇ ਡਰਦੇ ਹਨ ਕਿ ਜੇਕਰ ਸਿੱਧੂ ਆਏਗਾ ਤਾਂ ਉਨ੍ਹਾਂ ਦਾ ਪਰਦਾਫਾਸ਼ ਹੋ ਜਾਵੇਗਾ।“

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  5. ਸਿੱਧੂ ਦੇ ਹੱਕ ਵਿਚ ਨਿੱਤਰੇ ਧਰਮਵੀਰ ਗਾਂਧੀ

    ਧਰਮਵੀਰ ਗਾਂਧੀ

    ਤਸਵੀਰ ਸਰੋਤ, Dharmavir Gandhi

    ਬੀਬੀਸੀ ਪੱਤਰਕਾਰ ਮਨਪ੍ਰੀਤ ਕੌਰ ਮੁਤਾਬਕ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਨਵਜੋਤ ਸਿੱਧੂ ਦੇ ਹੱਕ ਵਿਚ ਅੰਮ੍ਰਿਤਸਰ ਵਿਚ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ।

    ਧਰਮਵੀਰ ਗਾਂਧੀ ਮੁਤਾਬਕ ਮਾਫ਼ੀਆ ਨਵਜੋਤ ਸਿੰਘ ਸਿੱਧੂ ਨੂੰ ਸਿਆਸੀ ਤੌਰ ਉੱਤੇ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

    ਇਸ ਲਈ ਉਹ ਨਵਜੋਤ ਸਿੱਧੂ ਦੇ ਹੱਕ ਵਿਚ ਪ੍ਰਚਾਰ ਕਰਨਗੇ।

    ਧਰਮਵੀਰ ਗਾਂਧੀ ਦੇ ਪੀਏ ਨੇ ਸਾਬਕਾ ਆਮ ਆਦਮੀ ਪਾਰਟੀ ਸੰਸਦ ਦੇ ਇਸ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ।

  6. ਪੰਜਾਬ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਤੋਂ ਬਾਅਦ ਸੂਬੇ `ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

    ਪੰਜਾਬ

    ਤਸਵੀਰ ਸਰੋਤ, Getty Images

    ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।

    ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

    ਮੁੱਖ ਚੋਣ ਅਫ਼ਸਰ ਮੁਤਾਬਕ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ।

    ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ।

  7. ਗਨੀਵ ਕੌਰ:‘ਬਿਕਰਮ ਨੇ ਚੋਣ ਲੜਨ ਲਈ ਕਿਹਾ ਤਾਂ ਮੈਨੂੰ ਲੱਗਿਆ ਮਖੌਲ ਕਰ ਰਹੇ’

    ਗਨੀਵ ਕੌਰ

    ਤਸਵੀਰ ਸਰੋਤ, GANIEVE KAUR MEDIA TEAM

    ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਹੁਣ ਮਜੀਠਾ ਹਲਕਾ ਤੋਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਪਾਰਟੀ ਦੇ ਉਮੀਦਵਾਰ ਹਨ।

    ਅਚਾਨਕ ਬਦਲੇ ਸਿਆਸੀ ਸਮੀਕਰਨਾਂ ਕਾਰਨ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਵਾਲੇ ਗਨੀਵ ਕੌਰ ਨੇ ਬੁੱਧਵਾਰ ਸਵੇਰੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ।

    ਪੜ੍ਹੋ ਗਨੀਵ ਕੌਰ ਬਾਰੇ ਇਹ ਖ਼ਾਸ ਗੱਲਾਂ ਦੱਸਦੀ ਇਹ ਰਿਪੋਰਟ

  8. ਨਵਜੋਤ ਸਿੱਧੂ ਨੂੰ ਮਿਲੀ ਰਾਹਤ

    Navjot sidhu

    ਬੀਬੀਸੀ ਦੇ ਕਾਨੂੰਨੀ ਪ੍ਰਤੀਨਿਧ ਸੁਚਿੱਤਰਾ ਮੋਹੰਤੀ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ 30 ਸਾਲ ਪੁਰਾਣੇ ਮਾਮਲੇ ਵਿਚ ਪਾਈ ਰੀਵਿਊ ਪਟੀਸ਼ਨ ਦੀ ਸੁਪਰੀਮ ਕੋਰਟ 25 ਫਰਬਰੀ ਨੂੰ ਸੁਣਵਾਈ ਕਰੇਗਾ

    ਰੋਡ ਰੇਜ ਮਾਮਲੇ ਨਾਲ ਸਬੰਧਤ ਇਸ ਕੇਸ ਦੀ ਸੁਣਵਾਈ 20 ਫਰਬਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ 5 ਦਿਨ ਬਾਅਦ ਹੋਵੇਗੀ।

    ਨਵਜੋਤ ਸਿੰਘ ਸਿੱਧੂ ਦੇ ਵਕੀਲ ਪੀ ਚਿਦੰਬਰਮ ਨੇ ਸੁਪਰੀਮ ਕੋਰਟ ਬੈਂਚ ਨੂੰ ਮਾਮਲੇ ਦੀ ਸੁਣਵਾਈ ਅੱਗੇ ਪਾਉਣ ਦੀ ਅਪੀਲ ਕੀਤੀ।

    ਜਸਟਿਸ ਏਐੱਮ ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਡਬਲ ਬੈਂਚ ਨੇ ਸੁਣਵਾਈ ਮੁਲਤਵੀ ਕਰਨ ਦੇ ਹੁਕਮ ਦਿੱਤੇ।

  9. ਅਮਰਿੰਦਰ ਸਿੰਘ ਦੇ ਸਿਆਸੀ ਸਫ਼ਰ ਦੀਆਂ ਖ਼ਾਸ ਗੱਲਾਂ ਜਾਣੋ

    ਕੈਪਟਨ ਅਮਰਿੰਦਰ ਸਿੰਘ

    ਤਸਵੀਰ ਸਰੋਤ, Amrinder Singh/FB

    ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ। ਸੂਬੇ ਦੇ ਮੁੱਖ ਮੰਤਰੀ ਵਜੋਂ ਹਾਲ ਹੀ 'ਚ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ।

    ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਸੀ। ਇਸ ਤੋਂ ਪਹਿਲਾਂ ਉਹ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।

    ਭਾਵੇਂ 2017 ਦੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ, ਪਰ ਉਹ ਖੁਦ ਨੂੰ ਮੁੜ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮੁੱਖ ਮੰਤਰੀ ਦਾ ਦਾਅਵੇਦਾਰ ਦੱਸਦੇ ਸਨ।

    ਉਨ੍ਹਾਂ ਦੇ ਸਿਆਸੀ ਜੀਵਨ ਬਾਰੇ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।

  10. ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਜਗਮੋਹਨ ਸਿੰਘ ਕੰਗ

    ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅੱਜ ਰਸਮੀ ਤੌਰ ਉੱਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

    ਮੋਹਾਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਅਤੇ ਪੰਜਾ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।

    ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਉਨ੍ਹਾਂ ਦੀ ਟਿਕਟ ਕਟਵਾਉਣ ਦਾ ਇਲਜ਼ਾਮ ਲਾਇਆ।

    ਉਨ੍ਹਾਂ ਕਿਹਾ, ‘‘ਚੰਨੀ ਨੇ ਮੇਰੀ ਪਿੱਛ ਵਿਚ ਛੁਰਾ ਮਾਰਿਆ ਹੈ, ਮੈਂ ਇਸ ਭਾਜੀ ਦਾ ਬਦਲਾ ਜਰੂਰ ਮੋੜਾਂਗਾ। ਮੈਂ ਖਰੜ ਅਤੇ ਚਮਕੌਰ ਸਾਹਿਬ ਸੀਟ ਉੱਤੇ ਕਾਂਗਰਸ ਅਤੇ ਚੰਨੀ ਦੀ ਹਾਰ ਲਈ ਕੰਮ ਕਰਾਂਗਾ।’’

    ਜਗਮੋਹਨ ਸਿੰਘ ਕੰਗ
    ਤਸਵੀਰ ਕੈਪਸ਼ਨ, ਜਗਮੋਹਨ ਨੇ ਕਿਹਾ ਚੰਨੀ ਨੇ ਮੇਰੀ ਪਿੱਠ ਵਿਚ ਛੁਰਾ ਮਾਰਿਆ
  11. ਚਰਨਜੀਤ ਸਿੰਘ ਚੰਨੀ ਦੇ ਭਦੌੜ ਤੋਂ ਨਾਮਜ਼ਦਗੀ ਭਰਨ ਦੇ ਕੀ ਮਾਅਨੇ

    ਚਰਨਜੀਤ ਸਿੰਘ ਚੰਨੀ

    ਤਸਵੀਰ ਸਰੋਤ, charnajit singh channi/FB

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵੱਲੋਂ ਭਦੌੜ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਭਦੌੜ ਸੀਟ ਵੀ ਐੱਸ ਸੀ ਰਾਖਵੀ਼ਆਂ ਸੀਟਾਂ ਵਿੱਚ ਆਉਂਦੀ ਹੈ

    ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਲਿਸਟ ਵਿੱਚ ਚਮਕੌਰ ਸਾਹਿਬ ਸੀਟ ਤੋਂ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਐਲਾਨਿਆ ਸੀ।

    ਭਦੌੜ ਸੀਟ ਤੋਂ ਚਰਨਜੀਤ ਸਿੰਘ ਚੰਨੀ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਵੱਲੋਂ ਤੰਜ ਕੱਸਿਆ ਜਾ ਰਿਹਾ ਹੈ।

    ਉਨ੍ਹਾਂ ਦੇ ਇਸ ਧੁਰ ਮਾਲਵੇ ਅੰਦਰ ਪੈਂਦੇ ਹਲਕੇ ਤੋਂ ਚੋਣ ਲੜਨ ਦੇ ਕੀ ਮਾਅਨੇ ਲਏ ਜਾ ਰਹੇ ਹਨ, ਇਸ ਰਿਪੋਰਟ ਵਿੱਚ ਜਾਣੋ

  12. ਸੁਨੀਲ ਜਾਖੜ ਨੇ ਕਿਹਾ,'ਸਿਆਸਤ ਤੋਂ ਸੰਨਿਆਸ ਸਮਝਿਆ ਜਾਵੇ'

    ਵੀਡੀਓ ਕੈਪਸ਼ਨ, ਸੁਨੀਲ ਜਾਖੜ ਦਾ ਦਾਅਵਾ, ਸੀਐੱਮ ਅਹੁਦੇ ਲਈ ਸਭ ਤੋਂ ਵੱਧ ਵੋਟਾਂ ਉਨ੍ਹਾਂ ਨੂੰ ਪਈਆਂ ਸਨ (ਵੀਡੀਓ 2 ਫ਼ਰਵਰੀ, 2022 ਦਾ ਹੈ)

    ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਉਹ ਸਰਗਰਮ ਸਿਆਸਤ ਵਿੱਚ ਨਹੀਂ ਹਨ ਤੇ ਚੋਣਾਂ ਵੀ ਨਹੀਂ ਲੜ ਰਹੇ ਇਸੇ ਨੂੰ ਉਨ੍ਹਾਂ ਦਾ ਸਿਆਸੀ ਸੰਨਿਆਸ ਸਮਝਿਆ ਜਾਵੇ।‘’

    ਉਨ੍ਹਾਂ ਨੇ ਕਿਹਾ, ਲੜਾਈ ਦੇ ਦੌਰਾਨ ਨਹੀਂ ਘੋੜੇ ਬਦਲੇ ਜਾਂਦੇ। ਜਦੋਂ ਮੌਕਾ ਦਿੱਤਾ ਹੈ ਤਾਂ ਚਾਰ ਮਹੀਨੇ ਕੰਮ ਕਰਨ ਲਈ ਬਹੁਤ ਥੋੜ੍ਹੇ ਹੁੰਦੇ ਹਨ।‘’

    ‘’ਜੇ ਉਨ੍ਹਾਂ ਨੂੰ ਹੁਣ ਬਦਲਿਆ ਜਾਂਦਾ ਹੈ ਤਾਂ ਇਹ ਉਨ੍ਹਾਂ ਦੇ ਅਧਿਕਾਰ ਨੂੰ ਅਣਦੇਖਿਆ ਕਰਨਾ ਹੋਵੇਗਾ।‘’

    ਉਨ੍ਹਾਂ ਨੇ ਟੀਵੀ ਚੈਨਲ ਨੂੰ ਕਿਹਾ,‘’ਮੈਨੂੰ ਚੋਣ ਲੜਨ ਦੀ ਕੋਈ ਲਾਲਸਾ ਨਹੀਂ ਹੈ।‘’

    ਉਨ੍ਹਾਂ ਨੇ ਕਿਹਾ,’’ਹਿੰਦੂ ਹੋਣ ਕਾਰਨ ਸੀਐੱਮ ਨਹੀਂ ਬਣਨ ਦਿੱਤਾ ਗਿਆ। ਦੋ-ਤਿੰਨ ਕਾਂਗਰਸੀ ਆਗੂਆਂ ਨੇ ਤਰਕ ਦਿੱਤਾ ਸੀ ਕਿ ਜੇ ਇੱਕ ਹਿੰਦੂ ਨੂੰ ਸੀਐਮ ਬਣਾਇਆ ਗਿਆ ਤਾਂ ਸੂਬੇ ਵਿੱਚ ਅੱਗ ਲੱਗ ਜਾਵੇਗੀ।‘’

  13. ਅਕਾਲੀ ਦਲ ਵਿੱਚ ਆਪ ਦੇ ਦੋ ਚਿਹਰੇ ਹੋਏ ਸ਼ਾਮਲ

    ਬਿਕਰਮ ਸਿੰਘ ਮਜੀਠੀਆ

    ਤਸਵੀਰ ਸਰੋਤ, bikram singh majithia/FB

    ਆਮ ਆਦਮੀ ਪਾਰਟੀ ਦੇ ਕੈਪਟਨ ਬਿਕਰਮਜੀਤ ਸਿੰਘ ਪੌਂਘਣ ਵੀਰਵਾਰ ਨੂੰ ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

    ਉਨ੍ਹਾਂ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਅਮਰ ਮਸੀਹ ਆਪਣੇ ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ।

    ਬਿਕਰਮ ਸਿੰਗ ਮਜੀਠੀਆ

    ਤਸਵੀਰ ਸਰੋਤ, bikram singh majithia/FB

  14. ਪਠਾਨਕੋਟ: ਭਾਜਪਾ ਦੀ ਰੈਲੀ ਵਿੱਚ ਹਮਲਾ, ਅਸ਼ਵਨੀ ਸ਼ਰਮਾ ਦਾ ਦਾਅਵਾ

    ਅਸ਼ਵਨੀ ਸ਼ਰਮਾ

    ਤਸਵੀਰ ਸਰੋਤ, ANI

    ਖ਼ਬਰ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਪਠਾਨਕੋਟ ਵਿੱਚ ਕੁਝ ਲੋਕਾਂ ਨੇ ਬੀਜੇਪੀ ਵਰਕਰਾਂ ਉੱਪਰ ਕਥਿਤ ਹਮਲਾ ਕਰ ਦਿੱਤਾ।

    ਇਸ ਇਕੱਠ ਨੂੰ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਬੋਧਨ ਕਰਨਾ ਸੀ।

    ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਲੋਕਤੰਤਰ ਵਿੱਚ ਹਰ ਪਾਰਟੀ ਨੂੰ ਆਪਣੀ ਰੈਲੀ ਕਰਨ ਦਾ ਹੱਕ ਹੈ ਪਰ ਜਿਸ ਤਰ੍ਹਾਂ ਚਾਲੀ-ਪੰਜਾਹ ਗੁੰਡਿਆਂ ਨੂੰ ਬਾਹਰੋਂ ਬੁਲਾ ਕੇ ਸਾਡੇ ਵਰਕਰਾਂ ਤੇ ਹਮਲਾ ਕੀਤਾ ਗਿਆ ਇਹ ਸੰਕੇਤ ਹੈ ਕਿ ਪ੍ਰਸ਼ਾਸਨ ਅਮਨ-ਕਾਨੂੰਨ ਬਰਕਰਾਰ ਰੱਖਣ ਵਿੱਚ ਅਸਮਰੱਥ ਹੈ।

    ਏਜੰਸੀ ਮੁਤਾਬਕ ਘਟਨਾ ਵਿੱਚ ਚਾਰ ਜਣੇ ਜ਼ਖਣੀ ਹੋਣ ਦੀ ਖ਼ਬਰ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  15. ਪੰਜਾਬ ਚੋਣਾਂ: ਪੋਲਿੰਗ ਏਜੰਟ ਬਣ ਕੇ ਪਿੰਡ ਦੀ ਕੁੜੀ ਨੇ ਕਿਵੇਂ ਕੀਤੀ MLA ਦੀ ਟਿਕਟ ਹਾਸਿਲ

    ਮੈ ਸਿਰਫ਼ ਪੋਲਿੰਗ ਏਜੰਟ ਬਣੀ ਸੀ, ਪਾਰਟੀ ਨੇ ਹੁਣ ਮੈਨੂੰ ਵਿਧਾਇਕ ਦੀ ਟਿਕਟ ਦੇ ਦਿੱਤੀ ਹੈ, ਇਹ ਕਹਿਣਾ ਹੈ ਆਮ ਆਦਮੀ ਪਾਰਟੀ ਦੀ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੀ ਉਮੀਦਵਾਰ ਨਰਿੰਦਰ ਕੌਰ ਭਰਾਜ ਦਾ। ਨਰਿੰਦਰ ਕੌਰ ਦਾ ਮੁਕਾਬਲਾ ਕਾਂਗਰਸ ਦੇ ਮੌਜੂਦਾ ਵਿਧਾਇਕ ਅਤੇ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਹੈ।

    ਉਨ੍ਹਾਂ ਵੱਲੋਂ ਜੋ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ ਉਨ੍ਹਾਂ ਮੁਤਾਬਕ ਨਾ ਤਾਂ ਉਸ ਕੋਲ ਗੱਡੀ ਅਤੇ ਨਾ ਹੀ ਗਹਿਣੇ। ਉਨ੍ਹਾਂ ਨੇ ਆਪਣੀ ਚਲ-ਅਚੱਲ ਜਾਇਦਾਦ 24 ਹਜ਼ਾਰ ਰੁਪਏ ਦੱਸੀ ਹੈ।

    ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਸ਼ੂਟ-ਮਯੰਕ ਮੋਂਗੀਆ,ਐਡਿਟ-ਗੁਲਸ਼ਨ ਕੁਮਾਰ

    ਵੀਡੀਓ ਕੈਪਸ਼ਨ, ਪੰਜਾਬ ਚੋਣਾਂ: ਪੋਲਿੰਗ ਏਜੰਟ ਬਣ ਕੇ ਪਿੰਡ ਦੀ ਕੁੜੀ ਨੇ ਕਿਵੇਂ ਕੀਤੀ MLA ਦੀ ਟਿਕਟ ਹਾਸਿਲ
  16. ਨਵਜੋਤ ਸਿੱਧੂ ਖਿਲਾਫ਼ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ 'ਚ ਹੋਵੇਗੀ ਅੱਜ ਸੁਣਵਾਈ

    ਨਵਜੋਤ ਸਿੱਧੂ

    ਤਸਵੀਰ ਸਰੋਤ, Navjot singh Sidhu/FB

    ਸੁਪਰੀਮ ਕੋਰਟ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਖਿਲਾਫ਼ ਰੋਡ ਰੇਜ ਮਾਮਲੇ ਵਿੱਚ ਸੁਣਵਾਈ ਹੋਵੇਗੀ।

    ਅਦਾਲਤ ਪੀੜਤ ਪਰਿਵਾਰ ਵੱਲੋਂ 15 ਮਈ, 2018 ਦੇ ਫੈਸਲੇ 'ਤੇ ਨਜ਼ਰਸਾਨੀ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗੀ।

    ਇਸ ਮਾਮਲੇ ਵਿੱਚ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਸਿਰਫ਼ 1,000 ਰੁਪਏ ਦੇ ਜੁਰਮਾਨੇ ਨਾਲ ਛੱਡ ਦਿੱਤਾ ਗਿਆ ਸੀ।

    ਇਸ ਮਾਮਲੇ ਵਿੱਚ ਪਟਿਆਲਾ ਨਿਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।

    ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਜਾਣਬੁਝ ਕੇ ਸੱਟ ਪਹੁੰਚਾਉਣ ਲਈ ਦੋਸ਼ੀ ਮੰਨਦਿਆਂ 3 ਸਾਲ ਦੀ ਸਜ਼ਾ ਸੁਣਾਈ ਸੀ।

    ਪਰ ਸੁਪਰੀਮ ਕੋਰਟ ਨੇ ਇਹ ਦੇਖਦਿਆਂ ਕਿ ਘਟਨਾ 30 ਸਾਲ ਪੁਰਾਣੀ ਹੈ ਅਤੇ ਕੋਈ ਪੁਰਾਣੀ ਰੰਜਿਸ਼ ਨਹੀਂ ਸੀ, ਇਸ ਲਈ ਸਿਰਫ਼ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ।

  17. ਪੰਜਾਬ ਵਿਧਾਨ ਸਭਾ ਚੋਣਾਂ: ਬੁੱਧਵਾਰ ਦਾ ਮੁੱਖ ਘਟਨਾਕ੍ਰਮ

    • ਵੀਰਵਾਰ ਨੂੰ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੱਧੂ ਖਿਲਾਫ ਸੁਣਵਾਈ ਹੋਵੇਗੀ।
    • ਬਟਾਲਾ ਦੇ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ’ਤੇ ਪੁਲਿਸ ਨੇ ਧਾਰਾ 188 ਅਤੇ 51 ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
    • ਕਾਂਗਰਸ ਆਗੂ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਲਈ ਸਭ ਤੋਂ ਵੱਧ ਵੋਟਾਂ ਉਨ੍ਹਾਂ ਨੂੰ ਪਈਆਂ ਸਨ
    • ਸ਼੍ਰੋਮਣੀ ਕਮੇਟੀ ਨੇ ਕਾਂਗਰਸ ਦੇ ਇੱਕ ਨਾਅਰੇ ਉੱਤੇ ਇਤਰਾਜ਼ ਜਤਾਇਆ ਹੈ ਤੇ ਕਿਹਾ ਹੈ ਕਿ ਉਸ ਵਿੱਚ ਅਰਦਾਸ ਦੀਆਂ ਸਤਰਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।
    • ਸ਼੍ਰੋਮਣੀ ਕਮੇਟੀ ਨੇ ਚੋਣ ਕਮਿਸ਼ਨਰ ਕੋਲੋਂ ਮੰਗ ਕੀਤੀ ਹੈ ਕਿ ਹੋਰਡਿੰਗ ਬੋਰਡ ਹਟਾਏ ਜਾਣ ਅਤੇ ਕਾਂਗਰਸ ਪਾਸੋਂ ਜਨਤਕ ਮੁਆਫ਼ੀ ਮੰਗਵਾਈ ਜਾਵੇ।
    • ਕਾਂਗਰਸੀ ਆਗੂ ਪਰਗਟ ਸਿੰਘ ਨੇ ਅੱਜ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਦਮਪੁਰ ਤੋਂ ਮਹਿੰਦਰ ਸਿੰਘ ਕੇਪੀ ਦੀ ਟਿਕਟ ਕਟਵਾਉਣ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਸੀ।
    • ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਜੱਦੀ ਹਲਕੇ ਚਮਕੌਰ ਸਾਹਿਬ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਵੁਕ ਹੋ ਗਏ।
  18. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਪੰਜਾਬ ਸਣੇ ਪੰਜ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਇਸ ਪੇਜ ਰਾਹੀਂ ਅਸੀਂ ਤੁਹਾਡੇ ਨਾਲ ਚੋਣਾਂ ਦੌਰਾਨ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਾਂਗੇ।

    ਬੁੱਧਵਾਰ ਦੀਆਂ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ ਉੱਪਰ ਕਲਿੱਕ ਕਰ ਸਕਦੇ ਹੋ। ਚੋਣਾਂ ਅਤੇ ਹੋਰ ਮਸਲਿਆਂ ਨਾਲ ਜੁੜੀਆਂ ਵੀਡੀਓਜ਼ ਲਈ ਤੁਸੀਂ ਸਾਡੇ ਯੂਟਿਊਬ ਚੈਨਲ 'ਤੇ ਆ ਸਕਦੇ ਹੋ।