ਪੰਜਾਬ ਚੋਣਾਂ: ਮੋਦੀ-ਸ਼ਾਹ ਤੇ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਵਿਰੋਧ ਕਰਾਂਗੇ- ਪੰਥਕ ਜਥੇਬੰਦੀਆਂ

ਪੰਜਾਬ ਵਿੱਚ 117 ਹਲਕਿਆਂ ਵਿੱਚ ਚੋਣਾਂ 20 ਫਰਵਰੀ ਨੂੰ ਹੋਣਗੀਆਂ ਤੇ ਨਤੀਜੇ 10 ਮਾਰਚ ਨੂੰ ਆਉਣਗੇ।

ਲਾਈਵ ਕਵਰੇਜ

  1. ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਕਾਨੂੰਨ ਆਪਣਾ ਕੰਮ ਕਰੇ ਸਾਨੂੰ ਕੋਈ ਇਤਰਾਜ਼ ਨਹੀਂ ਹੈ’

    ਚਰਨਜੀਤ ਸਿੰਘ ਚੰਨੀ

    ਤਸਵੀਰ ਸਰੋਤ, charnjit singh channi/FB

    ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਜਲੰਧਰ ਤੋਂ ਸੈਂਡ ਮਾਈਨਿੰਗ ਦੇ ਕੇਸ ਵਿੱਚ ਗ੍ਰਿਫ਼ਤਾਰੀ ਬਾਰੇ ਬੋਲਦਿਆਂ ਕਿਹਾ, ‘’ਕਾਨੂੰਨ ਆਪਣਾ ਕੰਮ ਕਰੇ ਸਾਨੂੰ ਕੋਈ ਇਤਰਾਜ਼ ਨਹੀਂ ਹੈ’’

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  2. ਬਿਕਰਮ ਮਜੀਠੀਆ, 'ਚੰਨੀ ਹਨੀ ਤੇ ਮਨੀ ਦਾ ਸਾਰਾ ਮਾਮਲਾ'

    ਬਿਕਰਮ ਸਿੰਘ ਮਜੀਠੀਆ

    ਤਸਵੀਰ ਸਰੋਤ, ANI

    ਅਕਾਲੀ ਆਗੂ ਅਤੇ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਬਾਰੇ ਕਿਹਾ ਹੈ,''ਇਹ ਤਿੰਨ ਲੋਕਾਂ ਦੀ ਕਹਾਣੀ ਹੈ, ਚੰਨੀ, ਹਨੀ ਅਤੇ ਮਨੀ। ਮਨੀ ਪਹਿਲਾਂ ਫੜਿਆ ਗਿਆ, ਹੁਣ ਹਨੀ ਫੜਿਆ ਗਿਆ, ਹੁਣ ਚੰਨੀ ਦੀ ਵਾਰੀ ਹੈ। ਹਨੀ ਦੀ ਪਛਾਣ ਸਿਰਫ਼ ਇੰਨੀ ਹੈ ਕਿ ਉਹ ਚੰਨੀ ਦੀ ਸਾਲੀ ਦਾ ਬੇਟਾ ਹੈ।''

    ''ਉਸ ਨੂੰ ਕਿਸ ਬਿਨਾਹ ਤੇ ਸੀਐਮ ਸਕਿਉਰਿਟੀ ਦਿੱਤੀ ਗਈ ਸੀ। ਉਹ ਜਿਹੜੇ ਪੈਸੇ ਕਮਾਅ ਰਿਹਾ ਸੀ ਜਾਂ ਸੰਭਾਲ ਰਿਹਾ ਸੀ, ਜੋ ਫੜਿਆ ਗਿਆ ਹੈ। ਉਹ ਸਾਰੇ ਚੰਨੀ ਦੇ ਪੈਸੇ ਹਨ।''

    ''ਉਹ ਹਨੀ ਦੇ ਪੈਸੇ ਹੀ ਨਹੀਂ ਹਨ। ਹਨੀ ਤਾਂ ਉਸ ਦਾ ਇੱਕ ਤਰੀਕੇ ਦਾ ਖਜਾਨਚੀ ਹੈ। ਇਹ ਸਾਰਾ ਪੈਸਾ ਗੈਰ-ਕਾਨੂੰਨੀ ਰੂਪ ਵਿੱਚ ਹਾਸਲ ਕੀਤਾ ਗਿਆ ਹੈ। ਇਹ ਸਾਰਾ ਪੈਸੈ ਪੰਜਾਬ ਦੇ ਲੋਕਾਂ ਦੇ ਖਜ਼ਾਨੇ ਦੀ ਲੁੱਟ ਹੈ।''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  3. ਕੇਜਰੀਵਾਲ ਨੇ ਕਿਹਾ 'ਚੰਨੀ ਨੇ 111 ਦਿਨਾਂ 'ਚ ਕਮਾਲ ਕਰ ਦਿੱਤਾ'

    ਅਰਵਿੰਦ ਕੇਜਰੀਵਾਲ

    ਤਸਵੀਰ ਸਰੋਤ, ANI

    ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਲੈਂਡ ਮਾਈਨਿੰਗ ਕੇਸ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਪ੍ਰਤੀਕਰਮ ਦਿੱਤਾ ਹੈ।

    ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ''ਉਨ੍ਹਾਂ ਨੇ 111 ਦਿਨਾਂ ਵਿੱਚ ਕਮਾਲ ਕਰ ਦਿੱਤਾ ਹੈ। ਲੋਕਾਂ ਨੂੰ ਭ੍ਰਿਸ਼ਟਾਚਾਰ ਕਰਨ ਵਿੱਚ 4-5 ਸਾਲ ਲਗਦੇ ਹਨ। ਬਦਕਿਸਮਤੀ ਹੈ। ਲੋਕ ਦੇਖ ਰਹੇ ਹਨ, ਇਸੇ ਲਈ ਲੋਕ ਈਮਾਨਦਾਰ ਸਰਕਾਰ ਚਾਹੁੰਦੇ ਹਨ।''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  4. ਯੋਗੀ ਆਦਿਤਿਆਨਾਥ ਅੱਜ ਭਰਨਗੇ ਕਾਗਜ਼

    ਯੋਗੀ ਆਦਿਤਿਆਨਾਥ ਤੇ ਅਮਿਤ ਸ਼ਾਹ

    ਤਸਵੀਰ ਸਰੋਤ, ANI

    ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਗੋਰਖਪੁਰ ਸ਼ਹਿਰੀ ਤੋਂ ਆਪਣੇ ਨਾਮਜ਼ਦਗੀ ਪੱਤਰ ਭਰਨਗੇ।

    ਖ਼ਬਰ ਏਜੰਸੀ ਏਐਨਆਈ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮੌਕੇ ਉਨ੍ਹਾਂ ਦੇ ਨਾਲ ਹੋਣਗੇ।

  5. ਨਵਜੋਤ ਸਿੱਧੂ ਨੇ ਪੁੱਛਿਆ, 'ਕਿਹੋ-ਜਿਹਾ ਮੁੱਖ ਮੰਤਰੀ ਚਾਹੁੰਦੇ ਹੋ'

    ਨਵਜੋਤ ਸਿੰਘ ਸਿੱਧੂ

    ਤਸਵੀਰ ਸਰੋਤ, ANI

    ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਹਮਾਇਤੀਆਂ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਜੇ ਨਵਾਂ ਪੰਜਾਬ ਸਿਰਜਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ਹੈ। ਤੁਸੀਂ ਮੁੱਖ ਮੰਤਰੀ ਚੁਣਨਾ ਹੈ, ਇਸ ਵਾਰ। ਜਿਹੇਜਾ ਮੁੱਖ ਮੰਤਰੀ ਉਹੇਜਾ ਸੂਬਾ ਹੋਊਗਾ।"

    ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਉੱਪਰ ਹਮਲਾ ਬੋਲਦਿਆਂ ਕਿਹਾ, ''ਆਹ ਦੋ ਮੁੱਖ ਮੰਤਰੀਆਂ ਨੇ ਬੇੜੀ ਬਹਾ ਦਿੱਤੀ ਪੰਜਾਬ ਦੀ 25-30 ਸਾਲਾਂ ਵਿੱਚ ਪੰਜਾਬ ਦਾ।''

    ''ਐਤਕੀਂ ਮੁੱਖ ਮੰਤਰੀ ਤੁਸੀਂ ਚੁਣਨਾ ਹੈ। ਜੇ ਇਮਾਨਦਾਰ ਮੁੱਖ ਮੰਤਰੀ ਉੱਤੇ ਬਿਠਾਅ ਦਿਓਂਗੇ ਤਾਂ ਈਮਾਨਦਾਰੀ ਥੱਲੇ ਤੱਕ ਆਵੇਗੀ। ਜੇ ਉੱਤੇ ਚੋਰ ਬਿਠਾਅ ਦਿੱਤਾ ਤਾਂ ਗਿਆ ਕੰਮ।''

    ਉੱਪਰ ਵਾਲੇ ਤਾਂ ਚਾਹੁੰਦੇ ਹਨ ਕੋਈ ਕਮਜ਼ੋਰ ਜਾ ਮੁੱਖ ਮੰਤਰੀ ਹੋਵੇ ਜਿਹੜਾ ਸਾਡੀ ਤਾਲ 'ਤੇ ਨੱਚੇ।''

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  6. ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ

    ਚਰਨਜੀਤ ਸਿੰਘ ਚੰਨੀ

    ਤਸਵੀਰ ਸਰੋਤ, ANI

    ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਜਲੰਧਰ ਤੋਂ ਸੈਂਡ ਮਾਈਨਿੰਗ ਦੇ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

    ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਮੁਤਾਬਕ ਭੁਪਿੰਦਰ ਸਿੰਘ ਹਨੀ ਨੂੰ ਅੱਜ (ਸ਼ੁੱਕਰਵਾਰ ਨੂੰ) ਮੋਹਾਲੀ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

    ਹਨੀ ਤੋਂ ਈਡੀ ਦੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ। ਉਨ੍ਹਾਂ ਨੂੰ ਮਨੀਲਾਂਡਰਿੰਗ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

    ਜ਼ਿਕਰਯੋਗ ਹੈ ਕਿ ਇਸ ਤੋਂ 20 ਦਿਨ ਪਹਿਲਾਂ ਈਡੀ ਨੇ ਹਨੀ ਦੇ ਘਰਾਂ ਵਿੱਚ ਛਾਪੇਮਾਰੀ ਦੌਰਾਨ 10 ਕਰੋੜ ਨਗਦੀ, 21 ਲੱਖ ਰੁਪਏ ਦਾ ਸੋਨਾ ਅਤੇ ਇੱਕ 12 ਲੱਖ ਦੀ ਰੋਲੈਕਸ ਘੜੀ ਬਰਾਮਦ ਕੀਤੀ ਸੀ।

  7. 'ਸੀਐਮ ਕੋਈ ਵੀ ਹੋਵੇ, ਹੀਰੋ ਸਿੱਧੂ ਹੀ ਰਹੇਗਾ'

    ਨਵਜੋਤ ਕੌਰ ਸਿੱਧੂ ਤੇ ਨਵਜੋਤ ਸਿੰਘ ਸਿੱਧੂ

    ਤਸਵੀਰ ਸਰੋਤ, Getty Images

    ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਤਨੀ ਡਾ. ਨਵਜੋਤ ਕੌਰ ਸਿੱਧੂ ਉਨ੍ਹਾਂ ਲਈ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ।

    ਉਨ੍ਹਾਂ ਨੇ ਕਿਹਾ ਕਿ ਕੋਵਿਡ ਹਦਾਇਤਾਂ ਕਾਰਨ ਸਿੱਧੂ ਦੇ ਪ੍ਰੋਗਰਾਮਾਂ ਬਾਰੇ ਪ੍ਰੈੱਸ ਨੂੰ ਨਹੀਂ ਦੱਸਿਆ ਜਾਂਦਾ ਕਿਉਂਕਿ ਇਕੱਠ ਜ਼ਿਆਦਾ ਹੋ ਜਾਂਦਾ ਹੈ।

    ਉਨ੍ਹਾਂ ਨੇ ਕਿਹਾ ਕਿ ਸੀਐਮ ਕੋਈ ਵੀ ਹੋਵੇ, ਕੋਈ ਫ਼ਰਕ ਨਹੀਂ ਪੈਂਦਾ ਹੀਰੋ ਸਿੱਧੂ ਹੀ ਹੈ ਅਤੇ ਸਿੱਧੂ ਹੀ ਰਹਿਣਗੇ।

    ਫ਼ਰਕ ਸਿਰਫ਼ ਇਸ ਗੱਲ ਤੋਂ ਪੈਂਦਾ ਹੈ ਕਿ ਸੀਐਮ ਕੋਈ ਵੀ ਹੋਵੇ ਉਹ ਮੰਤਰੀਆਂ ਦੀਆਂ ਫ਼ਾਈਲਾਂ ਸਾਈਨ ਕਰੇ, ਮੰਤਰੀਆਂ ਨੂੰ ਕੰਮ ਕਰਨ ਦੇਵੇ।

  8. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਪੰਜਾਬ ਸਣੇ ਪੰਜ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਇਸ ਪੇਜ ਰਾਹੀਂ ਅਸੀਂ ਤੁਹਾਨੂੰ ਚੋਣਾਂ ਵਿੱਚ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ।