ਅੱਜ ਦਾ ਮੁੱਖ ਘਟਨਾਕ੍ਰਮ

ਤਸਵੀਰ ਸਰੋਤ, Gurpreet Chawla/BBC
ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਬੀਬੀਸੀ ਪੰਜਾਬੀ ਨਾਲ ਜੁੜਨ ਲਈ ਤੁਹਾਡਾ ਧੰਨਵਾਦ
- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਲੁਧਿਆਣਾ ਵਿੱਚ ਵਰਚੂਅਲ ਰੈਲੀ ਦੌਰਾਨ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ।
- ਉਨ੍ਹਾਂ ਦੀ ਰੈਲੀ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਤੋਂ ਨਵਜੋਤ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।
- ਸੁਨੀਲ ਜਾਖੜ,ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਰੇਸ ਵਿੱਚ ਸਨ।
- ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਿਹਾ,"ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ ਬਲਕਿ ਮਾਫ਼ੀਆ ਦਾ ਮੁੱਖ ਮੰਤਰੀ ਚਿਹਰਾ ਚੁਣ ਕੇ ਗਰੀਬਾਂ ਅਤੇ ਆਮ ਲੋਕਾਂ ਦਾ ਮਜ਼ਾਕ ਉਡਾਇਆ।"
- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ,’’ਸੈਂਡ ਮਾਫ਼ੀਆ ਦੀ ਜਿੱਤ ਹੋ ਗਈ ਹੈ। ਅੱਜ ਚੀਫ਼ ਮਨਿਸਟਰ ਦਾ ਕੈਂਡੀਡੇਟ ਇਨ੍ਹਾਂ ਦਾ ਸੈਂਡ ਮਾਫ਼ੀਆ ਹੈ।
- ਭਾਜਪਾ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਨੂੰ ਜਾਰੀ ਕਰਨਾ ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਮੁਲਤਵੀ ਕਰ ਦਿੱਤਾ ਹੈ।
- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਟਵੀਟ ਜ਼ਰੀਏ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
























