ਪੰਜਾਬ ਵਿਧਾਨ ਸਭਾ ਚੋਣਾਂ: ਨੈਣਾ ਦੇਵੀ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਸਵੇਰੇ ਨੈਣਾਂ ਦੇਵੀ ਮੰਦਰ ਵਿਖੇ ਪੂਜਾ ਅਰਚਨਾ ਕੀਤੀ।
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਖੇ ਚਰਨਜੀਤ ਸਿੰਘ ਚੰਨੀ ਨੈਣਾਂ ਦੇਵੀਮੰਦਿਰ ਵਿਖੇ ਨਤਮਸਤਕ ਵੀ ਹੋਏ।
ਖ਼ਬਰ ਏਜੰਸੀ ਏਐਨਆਈ ਨੇ ਉਨ੍ਹਾਂ ਦੀ ਵੀਡੀਓ ਵੀ ਜਾਰੀ ਕੀਤੀ ਹੈ।
ਐਤਵਾਰ ਨੂੰ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਇਕ ਵਰਚੁਅਲ ਰੈਲੀ ਰਾਹੀਂ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਦਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ।
ਉਹ ਵਿਧਾਨ ਸਭਾ ਸੀਟ ਚਮਕੌਰ ਸਾਹਿਬ ਅਤੇ ਭਦੌੜ ਤੋਂ ਕਾਂਗਰਸ ਦੇ ਉਮੀਦਵਾਰ ਵੀ ਹਨ।