ਪੰਜਾਬ ਚੋਣਾਂ 2022 : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਨਿਕਲੇ, ਇਨ੍ਹਾਂ ਸ਼ਰਤਾਂ ’ਤੇ ਮਿਲੀ ਫਰਲੋ

ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ 2022 ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਨਤੀਜੇ ਆਉਣਗੇ

ਲਾਈਵ ਕਵਰੇਜ

  1. ਪੰਜਾਬ ਵਿਧਾਨ ਸਭਾ ਚੋਣਾਂ: ਨੈਣਾ ਦੇਵੀ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਸਵੇਰੇ ਨੈਣਾਂ ਦੇਵੀ ਮੰਦਰ ਵਿਖੇ ਪੂਜਾ ਅਰਚਨਾ ਕੀਤੀ।

    ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਖੇ ਚਰਨਜੀਤ ਸਿੰਘ ਚੰਨੀ ਨੈਣਾਂ ਦੇਵੀਮੰਦਿਰ ਵਿਖੇ ਨਤਮਸਤਕ ਵੀ ਹੋਏ।

    ਖ਼ਬਰ ਏਜੰਸੀ ਏਐਨਆਈ ਨੇ ਉਨ੍ਹਾਂ ਦੀ ਵੀਡੀਓ ਵੀ ਜਾਰੀ ਕੀਤੀ ਹੈ।

    ਐਤਵਾਰ ਨੂੰ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਇਕ ਵਰਚੁਅਲ ਰੈਲੀ ਰਾਹੀਂ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਦਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ।

    ਉਹ ਵਿਧਾਨ ਸਭਾ ਸੀਟ ਚਮਕੌਰ ਸਾਹਿਬ ਅਤੇ ਭਦੌੜ ਤੋਂ ਕਾਂਗਰਸ ਦੇ ਉਮੀਦਵਾਰ ਵੀ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  2. ਪੰਜਾਬ ਚੋਣਾਂ 2022: ਕੀ ਚੋਣਾਂ ਮਗਰੋਂ ਸੁਧਰਨੇ ਅਕਾਲੀ ਦਲ ਤੇ ਭਾਜਪਾ ਦੇ ਰਿਸ਼ਤੇ

    ਵੀਡੀਓ ਕੈਪਸ਼ਨ, ਪੰਜਾਬ ਚੋਣਾਂ 2022: ਭਾਜਪਾ ਅਤੇ ਅਕਾਲੀ ਦਲ ਦੇ ਰਿਸ਼ਤੇ ਕੀ ਮੁੜ ਸੁਧਰਨਗੇ

    ਭਾਜਪਾ ਦੇ ਬੁਲਾਰੇ ਤਰੁਣ ਚੁੱਘ ਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਵਿੱਚ ਕਿਹਾ ਕਿ ਉਹ ਇਮਰਾਨ ਖ਼ਾਨ ਦੇ ਯਾਰ ਨਵਜੋਤ ਸਿੰਘ ਸਿੱਧੂ ਨੂੰ ਵੋਟ ਪਾਉਣਗੇ ਜਾਂ ਸਰਹੱਦ ਤੇ ਖੜ੍ਹੇ ਕੈਪਟਨ ਅਮਰਿੰਦਰ ਸਿੰਘ ਵਰਗੇ ਵਿਅਕਤੀ ਨਾਲ ਜਾਣਗੇ।

  3. ਖੜਗੇ ਨੇ ਕੀਤਾ ਚੰਨੀ ਦਾ ਸਵਾਗਤ

    ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਮੁਖੀ ਮਲਿਕਾਅਰੁਜਨ ਖੜਗੇ ਨੇ ਕਿਹਾ ਹੈ,‘‘ਇਹ ਬੜੀ ਚੰਗੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ, ਜੋ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਨੂੰ ਪਹਿਲੀ ਵਾਰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਗਿਆ ਹੈ।

    ਪੰਜਾਬ ਦੇ ਲੋਕ ਇਸ ਦਾ ਸਮਰਥਨ ਕਰਨਗੇ ਕਿਉਂ ਕਿ ਉਹ ਚੰਗਾ ਕੰਮ ਕਰਨ ਵਾਲੇ ਆਮ ਆਦਮੀ ਹਨ। ਰਾਹੁਲ ਗਾਂਧੀ ਦੇ ਮੁਲਕ ਨੂੰ ਇੱਕ ਚੰਗਾ ਸੁਨੇਹਾ ਦਿੱਤਾ ਹੈ।’’

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  4. ਕੈਪਟਨ ਦਾ ਜ਼ੋਰ ਦਾ ਸਿੱਧੂ ਦੀ ਟਰੋਲਿੰਗ ਉੱਤੇ

    ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਪੂਰਾ ਸੋਸ਼ਲ ਮੀਡੀਆ ਨਵਜੋਤ ਸਿੰਘ ਸਿੱਧੂ ਦੀ ਟਰੋਲਿੰਗ ਉੱਤੇ ਲੱਗਦਾ ਨਜ਼ਰ ਆ ਰਿਹਾ ਹੈ।

    ਪਾਰਟੀ ਦੇ ਅਧਿਕਾਰਤ ਟਵਿੱਟਰ ਖਾਤੇ ਉੱਤੇ ਲਗਾਤਾਰ ਪੋਸਟਾਂ ਪਾਕੇ ਕਾਂਗਰਸ ਵਲੋਂ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਨਾ ਐਲਾਨੇ ਜਾਣ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  5. ਸੁਖਬੀਰ ਬਾਦਲ ਤੇ ਬੰਟੀ ਰੋਮਾਣਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

    ਫਰੀਦਕੋਟ ਪੁਲਿਸ ਵੱਲੋਂ ਚੋਣ ਅਧਿਕਾਰੀ ਦੀ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

    ਇਹ ਪਰਚਾ ਚੋਣ ਜ਼ਾਬਤੇ ਅਤੇ ਕੋਰੋਨਾ ਵਾਇਰਸ ਦੇ ਨਿਯਮਾਂ ਦੀ ਉਲੰਘਣਾ ਕਾਰਨ ਹੋਇਆ ਹੈ।

    ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਪ੍ਰਚਾਰ ਲਈ ਰੈਲੀ ਕੀਤੀ ਗਈ ਸੀ।

    ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਰੈਲੀ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ ਪਰ ਵੀਡੀਓਗ੍ਰਾਫ਼ੀ ਮੁਤਾਬਕ ਛੇ ਹਜ਼ਾਰ ਤੋਂ ਵੱਧ ਲੋਕ ਇਕੱਠੇ ਹੋਏ ਸਨ।

    ਖ਼ਬਰ ਏਜੰਸੀ ਏਐਨਆਈ ਮੁਤਾਬਕ ਰਿਟਰਨਿੰਗ ਅਫ਼ਸਰ ਦੀ ਰਿਪੋਰਟ ਵਿਚ ਇਸ ਦੀ ਪੁਸ਼ਟੀ ਕੀਤੀ ਗਈ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  6. ਵਿਧਾਨ ਸਭਾ ਚੋਣਾਂ 2022 : ਅਹਿਮ ਅਪਡੇਟ

    ਚਰਨਜੀਤ ਸਿੰਘ ਚੰਨੀ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ
    • ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਲੁਧਿਆਣਾ ਵਿੱਚ ਵਰਚੂਅਲ ਰੈਲੀ ਦੌਰਾਨ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ।
    • ਉਨ੍ਹਾਂ ਦੀ ਰੈਲੀ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਤੋਂ ਨਵਜੋਤ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।
    • ਸੁਨੀਲ ਜਾਖੜ,ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਰੇਸ ਵਿੱਚ ਸਨ।
    • ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਿਹਾ,"ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ ਬਲਕਿ ਮਾਫ਼ੀਆ ਦਾ ਮੁੱਖ ਮੰਤਰੀ ਚਿਹਰਾ ਚੁਣ ਕੇ ਗਰੀਬਾਂ ਅਤੇ ਆਮ ਲੋਕਾਂ ਦਾ ਮਜ਼ਾਕ ਉਡਾਇਆ।"
    • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ,’’ਸੈਂਡ ਮਾਫ਼ੀਆ ਦੀ ਜਿੱਤ ਹੋ ਗਈ ਹੈ। ਅੱਜ ਚੀਫ਼ ਮਨਿਸਟਰ ਦਾ ਕੈਂਡੀਡੇਟ ਇਨ੍ਹਾਂ ਦਾ ਸੈਂਡ ਮਾਫ਼ੀਆ ਹੈ।
    • ਭਾਜਪਾ ਨੇ ਯੂਪੀ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਨੂੰ ਜਾਰੀ ਕਰਨਾ ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਮੁਲਤਵੀ ਕਰ ਦਿੱਤਾ ਹੈ।
    • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਟਵੀਟ ਜ਼ਰੀਏ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
  7. ਪੰਜਾਬ ਚੋਣਾਂ 2022 : ਤੁਹਾਡਾ ਸਵਾਗਤ ਹੈ

    ਵਿਧਾਨ ਸਭਾ ਚੋਣਾਂ ਬਾਬਤ ਬੀਬੀਸੀ ਪੰਜਾਬੀ ਦੇ ਲਾਈਵ ਪੰਨੇ 'ਤੇ ਤੁਹਾਡਾ ਸਵਾਗਤ ਹੈ। ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਪੇਜ ਰਾਹੀਂ ਅਸੀਂ ਤੁਹਾਨੂੰ ਚੋਣਾਂ ਵਿੱਚ ਹੋ ਰਹੀਆਂ ਅਹਿਮ ਗਤਿਵਿਧੀਆਂ ਬਾਰੇ ਜਾਣਕਾਰੀ ਦੇ ਰਹੇ ਹਾਂ। ਇਸ ਸਮੇਂ ਬੀਬੀਸੀ ਪੱਤਰਕਾਰ ਖੁਸ਼ਹਾਲ ਲਾਲੀ ਅਤੇ ਅਰਸ਼ਦੀਪ ਤੁਹਾਡੇ ਜਾਣਕਾਰੀਆਂ ਉਪਲੱਬਧ ਕਰਵਾ ਰਹੇ ਹਾਂਐਤਵਾਰ ਸ਼ਾਮ ਤੱਕ ਦੇ ਘਟਨਾਕ੍ਰਮਾਂ ਬਾਰੇ ਜਾਣਨ ਲਈ ਤੁਸੀਂ ਇਸ ਲਿੰਕ ਉੱਤੇ ਕਲਿੱਕ ਕਰ ਸਕਦੇ ਹੋ।