You’re viewing a text-only version of this website that uses less data. View the main version of the website including all images and videos.

Take me to the main website

ਪੰਜਾਬ ਚੋਣਾਂ: ਨਰਿੰਦਰ ਮੋਦੀ ਨੇ ਫਤਹਿ ਰੈਲੀ ਦੌਰਾਨ ਪੰਜਾਬ ਲਈ ਦੱਸਿਆ 5 ਨੁਕਾਤੀ ਏਜੰਡਾ

ਪੰਜਾਬ ਵਿੱਚ 117 ਹਲਕਿਆਂ ਵਿੱਚ ਚੋਣਾਂ 20 ਫਰਵਰੀ ਨੂੰ ਹੋਣਗੀਆਂ ਤੇ ਨਤੀਜੇ 10 ਮਾਰਚ ਨੂੰ ਆਉਣਗੇ।

ਲਾਈਵ ਕਵਰੇਜ

  1. ਹੁਣ ਤੱਕ ਦਾ ਪ੍ਰਮੁੱਖ ਘਟਨਾਕ੍ਰਮ

    • ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਲਈ ਫਰਲੋ ਉੱਤੇ ਛੱਡਿਆ ਗਿਆ ਹੈ।
    • ਐੱਸਜੀਪੀਸੀ ਨੇ ਗੁਰਮੀਤ ਰਾਮ ਰਹੀਮ ਦੀ ਫਰਲੋ ਉੱਤੇ ਇਤਰਾਜ਼ ਜਤਾਇਆ ਹੈ ਤੇ ਇਸ ਨੂੰ ਸਿਆਸਤ ਨਾਲ ਪ੍ਰੇਰਿਤ ਦੱਸਿਆ ਹੈ।
    • ਭਾਜਪਾ ਵਿੱਚ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੌਬੀ ਧਾਲੀਵਾਲ ਸ਼ਾਮਿਲ ਹੋਏ ਹਨ।
    • ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਮਾਡਲ ਉੱਤੇ ਉਨ੍ਹਾਂ ਦਾ ਕਾਪੀਰਾਈਟ ਨਹੀਂ ਹੈ।
    • ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੇ ਰਾਹੁਲ ਗਾਂਧੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
    • ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਪੂਰਾ ਸੋਸ਼ਲ ਮੀਡੀਆ ਨਵਜੋਤ ਸਿੰਘ ਸਿੱਧੂ ਦੀ ਟਰੋਲਿੰਗ ਉੱਤੇ ਲੱਗਦਾ ਨਜ਼ਰ ਆ ਰਿਹਾ ਹੈ।
    • ਅਕਾਲੀ ਦਲ ਦੇ ਆਗੂਆਂ ਸੁਖਬੀਰ ਬਾਦਲ ਤੇ ਬੰਟੀ ਰੋਮਾਣਾ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ।
  2. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸਵਾਗਤ ਹੈ। ਪੰਜਾਬ ਸਣੇ ਪੰਜ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਇਸ ਪੇਜ ਰਾਹੀਂ ਅਸੀਂ ਤੁਹਾਨੂੰ ਚੋਣਾਂ ਵਿੱਚ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਵਾਂਗੇ। 7 ਫਰਵਰੀ ਦੀਆਂ ਮੁੱਖ ਘਟਨਾਵਾਂ ਲਈ ਇੱਥੇ ਕਲਿੱਕ ਕਰੋ