ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਇਹ ਅਪੀਲ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ ਗੇੜ ਦੀ ਚੋਣ ਲਈ ਵੋਟਿੰਗ ਹੋ ਰਹੀਆਂ ਹੈ ਅਤੇ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਦੇ ਲੋਕਾਂ ਦੇ ਨਾਂਅ ਇੱਕ ਸੰਦੇਸ਼ ਜਾਰੀ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇੱਕ ਟਵੀਟ ਕਰਕੇ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਲਿਖਿਆ, ''ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ ਗੇੜ ਦੀ ਵੋਟਿੰਗ ਹੈ। ਮੈਂ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਲੋਕਤੰਤਰ ਦੇ ਇਸ ਪਵਿੱਤਰ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲਓ।''
''ਯਾਦ ਰੱਖਣਾ ਹੈ - ਪਹਿਲਾਂ ਮਤਦਾਨ, ਫਿਰ ਜਲਪਾਨ!''