
ਤਸਵੀਰ ਸਰੋਤ, SUKHCHARANPREET/BBC
ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਹੱਕ ਵਿਚ ਰੈਲੀ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪਿੰਡਾਂ ਵਿਚ ਕਿਸਾਨ ਧਰਨੇ ਹੋ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਰੈਲੀ ਖ਼ਿਲਾਫ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਨੇ ਪਿੰਡਾਂ ਕਸਬਿਆਂ ਵਿਚ ਹੀ ਵਿਰੋਧ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਸੀ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਜਿੰਦਰ ਸਿੰਘ ਦੀਪਸਿੰਘ ਵਾਲਾ ਨੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੂੰ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿਚ ਹੀ ਧਰਨੇ ਦਿੱਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 16 ਫਰਬਰੀ ਨੂੰ ਜ਼ਿਲ੍ਹਾ ਮੁੱਖ ਦਫ਼ਤਰਾਂ ਉੱਤੇ ਧਰਨੇ ਦਿੱਤੇ ਜਾਣਗੇ, ਪਰ ਉਨ੍ਹਾਂ ਦਾ ਮੋਦੀ ਦੀ ਰੈਲੀ ਨਾਲ ਕੋੀ ਸਬੰਧ ਨਹੀਂ ਹੈ।
ਬਰਨਾਲਾ ਤੋਂ ਸੁਖਚਰਨਪ੍ਰੀਤ ਮੁਤਾਬਕ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਰਨਾਲਾ ਦੇ ਆਈਟੀਆਈ ਚੌਕ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੇ ਧਰਨਿਆਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਜਲੰਧਰ ਤੋਂ ਪ੍ਰਦੀਪ ਪੰਡਿਤ ਮੁਤਾਬਕ ਜ਼ਿਲ੍ਹੇ ਵਿਚ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਵੀ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਆਗੂ ਦਲਬੀਰ ਸਿੰਘ ਭੋਗਲ ਅਤੇ ਦੋਆਬਾ ਕਿਸਾਨ ਵੈੱਲਫੇਅਰ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਚੰਦਰ ਸ਼ਰਮਾ ਨੂੰ ਨਜ਼ਰਬੰਦ ਕੀਤਾ ਗਿਆ ਹੈ।

ਤਸਵੀਰ ਸਰੋਤ, ਪ੍ਰਦੀਪ ਪੰਡਿਤ
ਤਸਵੀਰ ਕੈਪਸ਼ਨ, ਕਿਸਾਨ ਆਗੂ ਮੁਕੇਸ਼ ਚੰਦਰ ਸ਼ਰਮਾ ਦੇ ਘਰ ਖੜੀ ਪੁਲਿਸ ਤੇ ਕਿਸਾਨ ਆਗੂ
ਤਸਵੀਰ ਸਰੋਤ, SUKHCHARANPREET/BBC

ਤਸਵੀਰ ਸਰੋਤ, SUKHCHARANPREET/BBC