ਅੱਜ ਦਾ ਅਹਿਮ ਘਟਨਾਕ੍ਰਮ
ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਪੇਸ਼ ਹਨ ਅੱਜ ਦੇ ਘਟਨਾਕ੍ਰਮ
- ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜਾਬ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਲੰਧਰ ਵਿੱਚ ਬੋਲਦਿਆਂ ਕਿਹਾ,''ਕਰਤਾਰਪੁਰ ਲਾਂਘੇ ਨੂੰ ਨਹਿਰੂ ਵੱਲੋਂ ਲਾਇਆ ਜਿੰਦਾ ਮੋਦੀ ਜੀ ਨੇ ਖੋਲ੍ਹਿਆ ਹੈ''।
- ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਲੁਧਿਆਣਾ ਵਿੱਚ ਰੋਡ ਸ਼ੋਅ ਕੀਤਾ।
- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਜਪਾ ਨੂੰ ਇੱਕ ਮੌਕਾ ਮਿਲਣਾ ਚਾਹੀਦਾ ਹੈ।
- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਯੂਪੀ ਬਿਹਾਰ ਦੇ ਲੋਕਾਂ ਬਾਰੇ ਉਨ੍ਹਾਂ ਦੇ ਬਿਆਨ ਨੂੁੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
- ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਉਪਰੋਕਤ ਬਿਆਨ ਦੇ ਮਸਲੇ ਵਿੱਚ ਚੰਨੀ ਦਾ ਬਚਾਅ ਕੀਤਾ ਹੈ ਤੇ ਕਿਹਾ ਹੈ ਕਿ ਉਸ ਵਿੱਚ ਕੁਝ ਵੀ ਗ਼ਲਤ ਨਹੀਂ ਹੈ।



























