ਅੱਜ ਦੇ ਪ੍ਰਮੁੱਖ ਘਟਨਾਕ੍ਰਮ
ਪੰਜਾਬ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੁੜੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਪੇਸ਼ ਹਨ ਅੱਜ ਦੇ ਅਹਿਮ ਘਟਨਾਕ੍ਰਮ
- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਸੀ। ਵੋਟਾਂ 20 ਫ਼ਰਵਰੀ ਨੂੰ ਪੈਣੀਆਂ ਹਨ ਤੇ ਨਤੀਜੇ 10 ਮਾਰਚ 2022 ਨੂੰ ਐਲਾਨੇ ਜਾਣਗੇ।
- ਮੁਜ਼ਫ਼ਰਪੁਰ ਦੀ ਇੱਕ ਅਦਾਲਤ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ''ਭਈਆਂ'' ਬਾਰੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਕੁਝ ਪ੍ਰਮੁੱਖ ਸਿੱਖ ਆਗੂਆਂ ਨਾਲ ਆਪਣੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।
- ਕੇਜਰੀਵਾਲ ਨੇ ਪੀਐਮ ਉੱਪਰ ਇਲਜ਼ਾਮ ਲਾਉਂਦਿਆਂ ਕਿਹਾ, 'ਜੇ ਮੈਂ ਇੰਨਾ ਵੱਡਾ ਅੱਤਵਾਦੀ ਹਾਂ ਤਾਂ ਮੋਦੀ ਜੀ ਨੇ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ'।
- ਆਮ ਆਦਮੀ ਪਾਰਟੀ ਖਿਲਾਫ਼ ਚਰਨਜੀਤ ਸਿੰਘ ਚੰਨੀ ਵੱਲੋਂ ਵੱਖਵਾਦੀ ਸੰਗਠਨਾਂ ਨਾਲ ਕਥਿਤ ਇਲਜ਼ਾਮਾਂ ਬਾਰੇ ਗ੍ਰਹਿ ਮੰਤਰੀ ਨੇ ਜਾਂਚ ਦਾ ਭਰੋਸਾ ਦਿੱਤਾ ਹੈ। ਸੀਐੱਮ ਚੰਨੀ ਨੇ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿੱਚ ਜਾਂਚ ਲਈ ਚਿੱਠੀ ਲਿਖੀ ਸੀ।