ਅੰਮ੍ਰਿਤਸਰ (ਪੂਰਬੀ) ’ਚ ਵੋਟਰ ਕੀ ਕਹਿ ਰਹ
ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਸਿਆਸੀ ਜੰਗ ਵਾਲੀ ਹੌਟ ਸੀਟ ਅੰਮ੍ਰਿਤਸਰ (ਪੂਰਬੀ) ’ਚ ਵੋਟਰਾਂ ਨਾਲ ਗੱਲਬਾਤ ਕਰ ਰਹੇ ਹਨ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ।
ਪੰਜਾਬ ਦੇ 117 ਹਲਕਿਆਂ ਲਈ ਵੋਟਿੰਗ ਅੱਜ ਹੋ ਰਹੀ ਹੈ ਤੇ ਨਤੀਜੇ 10 ਮਾਰਚ ਨੂੰ ਆਉਣਗੇ।
ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਸਿਆਸੀ ਜੰਗ ਵਾਲੀ ਹੌਟ ਸੀਟ ਅੰਮ੍ਰਿਤਸਰ (ਪੂਰਬੀ) ’ਚ ਵੋਟਰਾਂ ਨਾਲ ਗੱਲਬਾਤ ਕਰ ਰਹੇ ਹਨ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ।

ਤਸਵੀਰ ਸਰੋਤ, CHARANJIT CHANNI/TWITTER
ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਇਕ ਰਹੇ ਅਤੇ ਇਸ ਵਾਰ ਵੀ ਕਾਂਗਰਸ ਦੇ ਮੁੱਖ ਮੰਤਰੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਲਈ ਮੁਕਾਬਲਾ ਕਿੰਨਾ ਸੌਖਾ ਜਾਂ ਔਖਾ ਹੈ, ਜਾਣਨ ਲਈ ਪੜ੍ਹੋ ਬੀਬੀਸੀ ਦੀ ਇਹ ਗਰਾਊਂਡ ਰਿਪੋਰਟ।
ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਵਿੱਚ ਵੀ ਆਪਣੇ ਜਮਹੂਰੀ ਹੱਕ ਦੇ ਇਸਤੇਮਾਲ ਦਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਈਆਂ ਇਹ ਤਸਵੀਰਾਂ ਰਾਹੀਂ ਤੁਸੀਂ ਦੇਖ ਸਕਦੇ ਹੋ ਕਿ ਬਜ਼ੁਰਗ ਵੋਟਰ ਵੀ ਵੋਟਿੰਗ ਲਈ ਪਹੁੰਚ ਰਹੇ ਹਨ।

ਤਸਵੀਰ ਸਰੋਤ, Jasbir Shetra/BBC

ਤਸਵੀਰ ਸਰੋਤ, Bharat Bhushan/BBC

ਤਸਵੀਰ ਸਰੋਤ, Jasbir Shetra/BBC

ਤਸਵੀਰ ਸਰੋਤ, Sukhcharan Preet/BBC
ਹਲਕਾ ਭਦੌੜ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਵਿਰੋਧੀ ਪਾਰਟੀਆਂ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ।
ਬੀਬੀਸੀ ਸਹਿਯੋਗੀ ਸੁਖਚਰਨਪ੍ਰੀਤ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਉਗੋਕੇ ਦੀ ਗੱਡੀ ਉਪਰ ਹਮਲਾ ਹੋਇਆ ਹੈ।
ਲਾਭ ਸਿੰਘ ਨੇ ਆਖਿਆ ਹੈ ਕਿ ਭਦੌੜ ਵਿਖੇ ਪੋਲਿੰਗ ਬੂਥ ਦੀ ਚੈਕਿੰਗ ਕਰ ਕੇ ਤਿੰਨਕੋਨੀ ਚੌਕ ਕੋਲ ਜਾ ਰਹੇ ਸਨ ਜਦੋਂ ਇੱਕ ਕਾਂਗਰਸੀ ਨੇਤਾ ਦੇ ਲੜਕੇ ਨੇ ਉਨ੍ਹਾਂ ਦੀ ਗੱਡੀ ਉਪਰ ਹਮਲਾ ਕੀਤਾ।
ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਥਾਣਾ ਸ਼ਹਿਣਾ ਅਤੇ ਭਦੌੜ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਧਰ ਕਾਂਗਰਸੀ ਸਮਰਥਕਾਂ ਨੇ ਲਾਭ ਸਿੰਘ ਉੱਪਰ ਇਲਜ਼ਾਮ ਲਗਾਏ ਹਨ।
ਰਾਜਬੀਰ ਸਿੰਗਲਾ ਮੁਤਾਬਕ 'ਆਪ' ਉਮੀਦਵਾਰ ਉੱਪਰ ਕੋਈ ਹਮਲਾ ਨਹੀਂ ਹੋਇਆ। ਸਿੰਗਲਾ ਮੁਤਾਬਕ ਲਾਭ ਸਿੰਘ ਉਗੋਕੇ ਦੇ ਸਮਰਥਕ ਗੁੰਡਾਗਰਦੀ ਕਰ ਰਹੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇ ਬੇਟੇ ਨੂੰ ਵੀ ਸੱਟ ਲੱਗੀ ਹੈ।
ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਮੋਗਾ ਤੋਂ ਕਾਂਗਰਸ ਵੱਲੋਂ ਚੋਣ ਲੜ ਰਹੇ ਹਨ।
ਸੋਨੂੰ ਸੂਦ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਮੋਗਾ ਦੇ ਹੋਰ ਉਮੀਦਵਾਰ 'ਵੋਟਾਂ ਖਰੀਦ ਰਹੇ ਹਨ'।
ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਸ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post

ਤਸਵੀਰ ਸਰੋਤ, Jasbir Shetra/BBC
ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਦੇ ਭਰਾ ਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਹੈ।
ਬੀਬੀਸੀ ਸਹਿਯੋਗੀ ਜਸਬੀਰ ਸ਼ੇਤਰਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਕਾਲੀ ਦਲ ਨੇ ਸੋਨੂੰ ਸੂਦ ਉੱਪਰ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਗਾਏ ਹਨ।
ਜ਼ਿਕਰਯੋਗ ਹੈ ਕਿ ਇੱਕ ਵੀਡੀਓ ਰਾਹੀਂ ਸੋਨੂੰ ਸੂਦ ਕਾਂਗਰਸ ਦੇ ਉਮੀਦਵਾਰ ਮਾਲਵਿਕਾ ਸੱਚਰ ਸੂਦ ਲਈ ਵੋਟ ਕਰਨ ਦੀ ਅਪੀਲ ਕਰਦੇ ਨਜ਼ਰ ਆਏ ਹਨ।
ਪੁਲਿਸ ਪ੍ਰਸ਼ਾਸਨ ਵੱਲੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਤਸਵੀਰ ਸਰੋਤ, Jasbir Shetra/BBC
ਅਦਾਕਾਰ ਸੋਨੂ ਸੂਦ ਨੇ ਕਿਹਾ ਕਿ ਪਾਰਕਿੰਗ ਦੀ ਸਮੱਸਿਆ ਹੋਣ ਕਰਕੇ ਗੱਡੀ ਸਾਈਡ ਉੱਤੇ ਖੜੀ ਕੀਤੀ ਗਈ ਸੀ।
ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਅਧਿਕਾਰੀ ਤੇ ਐੱਸ.ਡੀ.ਐੱਮ. ਸਤਵੰਤ ਸਿੰਘ ਨੇ ਕਿਹਾ ਕਿ ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਘਰ ਅੰਦਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਸ ’ਤੇ ਨਿਗਰਾਨੀ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਡੀ.ਐੱਸ.ਪੀ. ਸਿਟੀ ਜਸ਼ਨਦੀਪ ਗਿੱਲ ਨੇ ਚੋਣ ਅਜਬਜ਼ਰਵਰ ਦੀ ਹਦਾਇਤ ’ਤੇ ਇੰਡੇਵਰ ਗੱਡੀ ਕਬਜ਼ੇ ’ਚ ਲੈਣ ਦੀ ਪੁਸ਼ਟੀ ਕੀਤੀ ਹੈ।
ਪਟਿਆਲਾ ਵਿਖੇ ਵੋਟ ਪਾਉਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਤਾ ਨਹੀਂ ਨਵਜੋਤ ਸਿੰਘ ਸਿੱਧੂ ਕਿਹੜੇ ਬਦਲਾਅ ਦੀ ਗੱਲ ਕਰ ਰਹੇ ਹਨ।
ਖ਼ਬਰ ਏਜੰਸੀ ਏਐਨਆਈ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਕਾਂਗਰਸ ਪੰਜਾਬ ਵਿੱਚੋਂ ਸਾਫ਼ ਹੋ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਲੋਕਾਂ ਵਿੱਚ ਪਸੰਦ ਕੀਤੀ ਜਾਂਦੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post

ਤਸਵੀਰ ਸਰੋਤ, Sukhbir Badal/Fb
ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਸਿਲਸਿਲਾ ਜਾਰੀ ਹੈ।
ਜਿੱਥੇ ਸੁਖਬੀਰ ਸਿੰਘ ਬਾਦਲ ਗੱਡੀ ਡਰਾਈਵ ਕਰਕੇ ਆਪਣੇ ਪਰਿਵਾਰ ਸਮੇਤ ਵੋਟ ਕਰਨ ਪਹੁੰਚੇ, ਉੱਥੇ ਹੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀ ਪਰਿਵਾਰ ਸਮੇਤ ਵੋਟ ਪਾਈ।
ਸੰਗਰੂਰ ਤੋਂ ਕਾਂਗਰਸ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੇ ਵੀ ਆਪਣੇ ਪਰਿਵਾਰ ਨਾਲ ਵੋਟ ਪਾਈ ਹੈ।

ਤਸਵੀਰ ਸਰੋਤ, Sukhchranpreet/BBC

ਤਸਵੀਰ ਸਰੋਤ, Sukhcharan Preet/BBC

ਤਸਵੀਰ ਸਰੋਤ, ECI
ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਸਵੇਰੇ 11 ਵਜੇ ਤੱਕ 17.77 ਫ਼ੀਸਦ ਵੋਟਿੰਗ ਹੋ ਚੁੱਕੀ ਹੈ।
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਫ਼ਿਲਹਾਲ ਸਭ ਤੋਂ ਜ਼ਿਆਦਾ 23.34%ਵੋਟਿੰਗ ਹੋਈ ਹੈ।
ਸਭ ਤੋਂ ਘੱਟ ਵੋਟਿੰਗ ਫ਼ਿਲਹਾਲ ਪਠਾਨਕੋਟ ਜ਼ਿਲ੍ਹੇ ਵਿਖੇ ਹੈ ਜਿਥੇ 12.44 ਫ਼ੀਸਦ ਵੋਟਿੰਗ ਹੋਈ ਹੈ।

ਤਸਵੀਰ ਸਰੋਤ, FACEBOOK/GETTY IMAGES
ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਵੱਲੋਂ ਵੋਟਰਾਂ ਨਾਲ ਕਈ ਵਾਅਦੇ ਕੀਤੇ ਗਏ ਹਨ।
ਕਿਹੜੀ ਪਾਰਟੀ ਨੇ ਆਪਣੇ ਮੈਨੀਫੈਸਟੋ ਵਿੱਚ ਵੋਟਰਾਂ ਨੂੰ ਕੀ ਆਖਿਆ ਹੈ ਜਾਣਨ ਲਈ ਪੜ੍ਹੋ ਬੀਬੀਸੀ ਦੀ ਇਹ ਰਿਪੋਰਟ।

ਤਸਵੀਰ ਸਰੋਤ, SAD
ਬਾਦਲ ਪਿੰਡ ਵਿਖੇ ਪਰਿਵਾਰ ਸਮੇਤ ਮਤਦਾਨ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 80 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ls ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਵੋਟ ਪਾਉਣ ਪੁੱਜੇ ਹਨ।
ਜਿੱਥੇ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਹਨ ਉੱਥੇ ਹੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜ ਰਹੇ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post

ਤਸਵੀਰ ਸਰੋਤ, Ravinder Robin/BBC
ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਪਰਿਵਾਰ ਸਮੇਤ ਵੋਟ ਪਾਉਣ ਪੁੱਜੇ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਭਵਿੱਖ ਤੈਅ ਕਰਨਗੇ।
ਸਿੱਧੂ ਨੇ ਆਖਿਆ ਕਿ ਪੰਜਾਬ ਨੇ ਇੱਕ ਪੀੜ੍ਹੀ ਅੱਤਵਾਦ ਅਤੇ ਇੱਕ ਪੀੜ੍ਹੀ ਨਸ਼ਿਆਂ ਦੇ ਹੱਥ ਗੁਆ ਦਿੱਤੀ ਹੈ ਇਸ ਲਈ ਬੜੀ ਸੂਝ ਬੂਝ ਨਾਲ ਵੋਟ ਕਰਨੀ ਹੋਵੇਗੀ।
ਨਵਜੋਤ ਸਿੰਘ ਸਿੱਧੂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੇ ਆਮ ਆਦਮੀ ਪਾਰਟੀ ਤੋਂ ਜੀਵਨਜੋਤ ਕੌਰ ਉਮੀਦਵਾਰ ਹਨ। ਅੰਮ੍ਰਿਤਸਰ ਪੂਰਬੀ ਪੰਜਾਬ ਦੀਆਂ ਸਭ ਤੋਂ ਚਰਚਿਤ ਸੀਟਾਂ ਵਿੱਚ ਸ਼ਾਮਿਲ ਹੈ।
ਕਾਂਗਰਸ ਦੇ ਸਾਂਸਦ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਜਿੱਤਣਗੇ।
ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਵਜੋਂ ਚੋਣਾਂ ਲੜ ਰਹੇ ਹਨ।
ਖ਼ਬਰ ਏਜੰਸੀ ਏਐਨਆਈ ਮੁਤਾਬਕ ਪ੍ਰਨੀਤ ਕੌਰ ਨੇ ਆਖਿਆ ਕਿ ਨੌਜਵਾਨਾਂ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਬਦਲਾਅ ਜ਼ਰੂਰੀ ਹੈ।
ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੋ ਅਮਨ ਸ਼ਾਂਤੀ ਅਤੇ ਆਰਥਿਕ ਹਾਲਾਤਾਂ ਨੂੰ ਸਥਿਰ ਕਰ ਸਕੇ ਉਸ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post

ਤਸਵੀਰ ਸਰੋਤ, Gurpreet Chawla/BBC
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਪਿੰਡ ਧਾਰੋਵਾਲੀ ਵਿਖੇ ਆਪਣੀ ਵੋਟ ਪਾਈ।
ਰੰਧਾਵਾ ਨੇ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।
ਬੀਬੀਸੀ ਸਹਿਯੋਗੀ ਗੁਰਪ੍ਰੀਤ ਚਾਵਲਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਕਥਿਤ ਅਪੀਲ ਨੂੰ ਵੀ ਉਨ੍ਹਾਂ ਨੇ ਮੰਦਭਾਗਾ ਆਖਿਆ ਅਤੇ ਆਮ ਆਦਮੀ ਪਾਰਟੀ ਉੱਪਰ ਵੀ ਸਵਾਲ ਚੁੱਕੇ।
ਸੰਗਰੂਰ ਤੋਂ ਕਾਂਗਰਸ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਵੀ ਪਰਿਵਾਰ ਸਮੇਤ ਵੋਟ ਪਾਈ।
ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਭਦੌੜ ਤੋਂ 'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਨੇ ਵੀ ਵੋਟ ਪਾ ਦਿੱਤੀ ਹੈ।
ਜਗਰਾਉਂ ਤੋਂ 'ਆਪ' ਉਮੀਦਵਾਰ ਅਤੇ ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਵੀ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ।

ਤਸਵੀਰ ਸਰੋਤ, Sukhcharnpreet/BBC

ਤਸਵੀਰ ਸਰੋਤ, Jasbir Chetra/BBC

ਤਸਵੀਰ ਸਰੋਤ, Sukhcharan Preet/BBC
ਪੰਜਾਬ ਵਿਧਾਨ ਸਭਾ ਲਈ ਵੋਟਾਂ ਪਾਉਣ ਦਾ ਸਿਲਸਿਲਾ ਜਾਰੀ ਹੈ।
ਵੋਟਰ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਲੁਧਿਆਣਾ ਦੇ ਪਾਇਲ ਹਲਕੇ ਵਿੱਚ ਲਾੜੇ ਵੱਲੋਂ ਵੋਟ ਪਾਈ ਗਈ।
ਜਲੰਧਰ ਅਤੇ ਬਰਨਾਲਾ ਵਿਖੇ ਤਸਵੀਰਾਂ ਸਾਹਮਣੇ ਆਈਆਂ ਜਿੱਥੇ ਬਜ਼ੁਰਗ ਵੋਟ ਪਾਉਣ ਲਈ ਅੱਗੇ ਆਏ ਹਨ।

ਤਸਵੀਰ ਸਰੋਤ, ECI

ਤਸਵੀਰ ਸਰੋਤ, ECI

ਤਸਵੀਰ ਸਰੋਤ, Sukhcharan Preet/BBC

ਤਸਵੀਰ ਸਰੋਤ, AAP
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਪੰਜਾਬ ਦੇ ਭਵਿੱਖ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਅਜੀਹਾ ਭਵਿੱਖ ਜਿਸ ਵਿੱਚ ਚੰਗੇ ਸਕੂਲ ਹੋਣ, ਬੱਚਿਆਂ ਨੂੰ ਚੰਗਾ ਰੁਜ਼ਗਾਰ ਮਿਲੇ, ਚੰਗੇ ਸਰਕਾਰੀ ਹਸਪਤਾਲ ਹੋਣ ਜਿਨ੍ਹਾਂ ਵਿੱਚ ਮੁਫ਼ਤ ਇਲਾਜ ਮਿਲੇ, ਨਸ਼ਾ ਖਤਮ ਹੋਵੇ, ਸਾਰੇ ਪੰਜਾਬੀ ਸੁਰੱਖਿਅਤ ਮਹਿਸੂਸ ਕਰਦੇ ਹੋਣ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਅੰਮ੍ਰਿਤਸਰ ਵਿੱਚ ਜੌੜੇ ਭਰਾਵਾਂ ਸੋਹਣਾ ਤੇ ਮੋਹਣਾ ਨੇ ਆਪਣੀ ਵੋਟ ਪਾਈ।
ਉਨ੍ਹਾਂ ਨੇ ਹੋਰ ਲੋਕਾਂ ਨੂੰ ਵੀ ਵੋਟ ਪਾਉਣ ਲਈ ਅਪੀਲ ਕੀਤੀ।
ਪੰਜਾਬ ਵਿੱਚ ਵੋਟਿੰਗ ਦਾ ਸਿਲਸਿਲਾ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਗਿਆ ਹੈ ਅਤੇ ਰਾਜਨੀਤਿਕ ਆਗੂ ਵੀ ਮਤਦਾਨ ਕਰ ਰਹੇ ਹਨ।
ਭਗਵੰਤ ਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਮਨਪ੍ਰੀਤ ਬਾਦਲ,ਪਰਗਟ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਆਗੂ ਮਤਦਾਨ ਕਰ ਚੁੱਕੇ ਹਨ।
ਕਾਦੀਆਂ ਤੋਂ ਕਾਂਗਰਸ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਵੋਟ ਪਾਉਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਆਮ ਆਦਮੀ ਪਾਰਟੀ ਦੇ ਆਗੂ ਪਿਛਲੀ ਵਾਰ ਵੀ ਦਾਅਵੇ ਕਰ ਰਹੇ ਸਨ।
ਬੀਬੀਸੀ ਸਹਿਯੋਗੀ ਗੁਰਪ੍ਰੀਤ ਚਾਵਲਾ ਮੁਤਾਬਕ ਬਾਜਵਾ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਆਖਿਆ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਲੋਕਾਂ ਨੂੰ ਸੋਚ ਸਮਝ ਕੇ ਵੋਟ ਪਾਉਣੀ ਚਾਹੀਦੀ ਹੈ।

ਤਸਵੀਰ ਸਰੋਤ, PARDEEP PANDIT/BBC

ਤਸਵੀਰ ਸਰੋਤ, PARTAP SINGH BAJWA/TWITTER