ਸਿੱਧੂ, ਮਜੀਠੀਆ, ਕੈਪਟਨ, ਬਾਦਲ ਸਮੇਤ ਕਈ ਵੱਡੇ ਚਿਹਰੇ ਹਾਰੇ

ਤਸਵੀਰ ਸਰੋਤ, Facebook
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।
ਇਲੈਕਸ਼ਨ ਕਮਿਸ਼ਨ ਮੁਤਾਬਕ ਹੁਣ ਤੱਕ ਪੰਜਾਬ ਵਿੱਚ ਪਾਰਟੀ 62 ਸੀਟਾਂ 'ਤੇ ਜਿੱਤ ਦਰਜ ਕਰ ਚੁੱਕੀ ਹੈ ਅਤੇ 30 ਸੀਟਾਂ ਤੋਂ ਅੱਗੇ ਹੈ।
ਇਸ ਦੌਰਾਨ ਕਈ ਵੱਡੇ ਚਿਹਰੇ ਹਾਰੇ ਹਨ। ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਸੀਟ ਤੋਂ ਹਾਰ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭਦੌੜ ਤੋਂ ਹਾਰੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹਾਰ ਚੁੱਕੇ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਹਾਰ ਗਏ ਹਨ। ਪੰਜਾਬ ਦੇ ਕਈ ਕੈਬਨਿਟ ਮੰਤਰੀ ਵੀ ਜਿਨ੍ਹਾਂ ਵਿੱਚ ਬਲਬੀਰ ਸਿੰਘ ਸਿੱਧੂ ਅਤੇ ਭਾਰਤ ਭੂਸ਼ਨ ਆਸ਼ੂ ਸ਼ਾਮਿਲ ਹਨ ਨੇ ਹਾਰ ਦਰਜ ਕੀਤੀ।










