ਹੁਣ ਤੱਕ ਦਾ ਅਹਿਮ ਘਟਨਾਕ੍ਰਮ

ਤਸਵੀਰ ਸਰੋਤ, AAP media
ਯੂਕਰੇਨ ਅਤੇ ਰੂਸ ਦਰਮਿਆਨ ਜੰਗ ਲਗਾਤਾਰ ਜਾਰੀ ਹੈ ਅਤੇ ਬੁੱਧਵਾਰ ਨੂੰ ਅਮਰੀਕਾ ਵੱਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀਆਂ ਬੇਟੀਆਂ ਉੱਪਰ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਰਾਜਨੀਤਕ ਦਲਾਂ ਨੇ ਕਾਨੂੰਨ ਵਿਵਸਥਾ ਉੱਪਰ ਸਵਾਲ ਚੁੱਕੇ ਹਨ। ਬੀਬੀਸੀ ਪੰਜਾਬੀ ਦਾ ਲਾਈਵ ਪੇਜ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਬੁੱਧਵਾਰ ਨੂੰ ਇਹ ਰਿਹਾ ਅਹਿਮ ਘਟਨਾਕ੍ਰਮ:
- ਯੂਕਰੇਨ ਦੇ ਉਪ ਪ੍ਰਧਾਨ ਮੰਤਰੀ ਨੇ ਖਾਰਕੀਵ ਅਤੇ ਪੂਰਬੀ ਯੂਕਰੇਨ ਦੇ ਕੁਝ ਹਿੱਸਿਆਂ ਵਿੱਚ ਲੋਕਾਂ ਨੂੰ ਇਲਾਕਾ ਖਾਲੀ ਕਰਨ ਵਾਸਤੇ ਆਖਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਰੂਸ ਵੱਲੋਂ ਹੋਰ ਹਮਲੇ ਕਰਨ ਦਾ ਖਦਸ਼ਾ ਹੈ।
- ਯੂਕੇ ਨੇ ਪਾਬੰਦੀਆਂ ਜਾਰੀ ਰੱਖਦੇ ਹੋਏ ਰੂਸ ਦੀ ਸਭ ਤੋਂ ਵੱਡੀ ਬੈਂਕ ਸਬਰੇਨਾਕ ਉਪਰ ਪਾਬੰਦੀ ਲਗਾ ਦਿੱਤੀ ਹੈ। ਯੂਰਪ ਵੱਲੋਂ ਵੀ ਕਈ ਪਾਬੰਦੀਆਂ ਲਗਾਈਆਂ ਜਾਣਗੀਆਂ।
- ਬੀਬੀਸੀ ਨੂੰ ਇੱਕ ਯੂਕਰੇਨੀ ਅਧਿਕਾਰੀ ਨੇ ਦੱਸਿਆ ਹੈ ਕਿ ਕੁਝ ਔਰਤਾਂ ਵੱਲੋਂ ਆਖਿਆ ਗਿਆ ਹੈ ਕਿ ਰੂਸੀ ਫੌਜ ਨੇ ਉਨ੍ਹਾਂ ਦਾ ਬਲਾਤਕਾਰ ਕੀਤਾ ਹੈ।
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਰੋਡ ਸ਼ੋਅ ਕੀਤਾ।
- ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਨਾਲ ਬੈਠਕ ਕੀਤੀ ਗਈ ਅਤੇ ਪੰਜਾਬ ਦੇ ਕੋਲਾ ਸੰਕਟ ਨੂੰ ਹੱਲ ਕਰਨ ਦੀ ਅਪੀਲ ਕੀਤੀ।
- ਪੰਜਾਬ ਵਿੱਚ ਪਿਛਲੇ ਦਿਨਾਂ ਵਿੱਚ ਹੋਏ ਕਈ ਕਤਲਾਂ ਤੋਂ ਬਾਅਦ ਰਾਜਨੀਤਕ ਆਗੂਆਂ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਉੱਪਰ ਸਵਾਲ ਚੁੱਕੇ ਜਾ ਰਹੇ ਹਨ।

ਤਸਵੀਰ ਸਰੋਤ, Getty Images
























