ਅਮ੍ਰਿਤਪਾਲ ਤੇ 'ਵਾਰਿਸ ਪੰਜਾਬ ਦੇ' ਦੂਜੇ ਕਾਰਕੁਨਾਂ ਉੱਤੇ 6 ਮਾਮਲੇ ਦਰਜ, 5 ਜਣਿਆਂ ਉੱਤੇ ਲੱਗਿਆ ਐੱਨਐੱਸਏ

ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹੈ ਅਤੇ ਸ਼ਨੀਵਾਰ ਤੋਂ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਆਰੰਭੀ ਹੋਈ ਹੈ

ਲਾਈਵ ਕਵਰੇਜ

  1. ਅਮ੍ਰਿਤਪਾਲ ਸਿੰਘ ਮਾਮਲਾ: ਹੁਣ ਤੱਕ ਕੀ-ਕੀ ਹੋਇਆ

    Amritpal Singh

    ਤਸਵੀਰ ਸਰੋਤ, Getty Images

    ਅਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਅੱਜ ਵੀ ਜਾਰੀ ਰਹੀ। ਜਾਣੋ ਅੱਜ ਕੀ-ਕੀ ਹੋਇਆ:-

    • ਅਮ੍ਰਿਤਪਾਲ ਤੇ ਸਾਥੀਆਂ ਉੱਤੇ ਹੁਣ ਤੱਕ 6 ਐੱਫਆਈਆਰਜ਼ ਦਰਜ਼ ਕੀਤੀਆਂ ਗਈਆਂ ਹਨ।
    • ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਬੁੱਕਣਵਾਲਾ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਨੂੰ ਅਸਾਮ ਦੀ ਡਿਬੂਰਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ।
    • ਅਮ੍ਰਿਤਪਾਲ ਦੇ 5 ਸਾਥੀਆਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ।
    • ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਵਲੋਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਪੁਲਿਸ ਕੋਲ ਆਤਮ-ਸਮਰਪਣ ਕਰ ਦਿਓ।
    • ਦਿੱਲੀ ਵਿੱਚ ਬ੍ਰਿਟੇਨ ਦੇ ਦੂਤਾਵਾਸ ਸਾਹਮਣੇ ਕੁਝ ਸਿੱਖਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਦਫ਼ਤਰ ਤੋਂ ਤਿਰੰਗਾ ਉਤਾਰੇ ਜਾਣ ਖਿਲਾਫ਼ ਆਪਣੇ ਰੋਸ ਪ੍ਰਗਟਾਇਆ।
    • ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਬਿਨਾਂ ਹਿੰਸਾ ਵਧੀਆ ਢੰਗ ਨਾਲ ਸਥਿਤੀ ਨੂੰ ਸੰਭਾਲਿਆ ਹੈ।
    • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਬੇਕਸੂਰ ਨੌਜਵਾਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।
    • ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਸਥਿਤ ਭਾਰਤ ਦੇ ਕੌਂਸਲੇਟ ਜਨਰਲ 'ਚ ਖਾਲਿਸਤਾਨ ਦੇ ਸਮਰਥਕਾਂ ਨੇ ਭੰਨਤੋੜ ਕੀਤੀ। ਇਸ ਦਾ ਭਾਰਤ ਨੇ ਸਖਤ ਵਿਰੋਧ ਕੀਤਾ ਹੈ।

    ਅਸੀਂ ਆਪਣਾ ਅੱਜ ਦਾ ਲਾਈਵ ਪੇਜ ਇੱਥੇ ਹੀ ਖ਼ਤਮ ਕਰਦੇ ਹਾਂ।

  2. ਭਾਰਤ ਨੇ ਕੌਂਸਲੇਟ ਜਨਰਲ 'ਚ ਵਿੱਚ ਹੋਈ ਭੰਨਤੋੜ ਦਾ ਕੀਤਾ ਵਿਰੋਧ

    ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਸਥਿਤ ਭਾਰਤ ਦੇ ਕੌਂਸਲੇਟ ਜਨਰਲ 'ਚ ਖਾਲਿਸਤਾਨ ਦੇ ਸਮਰਥਕਾਂ ਨੇ ਭੰਨਤੋੜ ਕੀਤੀ। ਇਸ ਦਾ ਭਾਰਤ ਨੇ ਸਖਤ ਵਿਰੋਧ ਕੀਤਾ ਹੈ।

    ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਨੇ ਅਮਰੀਕੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਸ 'ਤੇ ਰੋਸ ਜਤਾਇਆ। ਮੀਟਿੰਗ ਵਿੱਚ ਕਿਹਾ ਗਿਆ ਕਿ ਇਸ ਗੱਲ ਦਾ ਧਿਆਨ ਰਖਿਆ ਜਾਵੇ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਮੁੜ ਨਾ ਹੋਣ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  3. ਹਰਜਿੰਦਰ ਸਿੰਘ ਧਾਮੀ: 'ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ ਹੈ'

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਬੇਕਸੂਰ ਨੌਜਵਾਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।

    ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ ਹੈ।

    ਧਾਮੀ ਨੇ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨਾਂ ਨੇ ਇੱਕਲੇ ਸੂਬੇ ਦੇ ਹੀ ਨਹੀਂ, ਸਗੋਂ ਦੇਸ਼ ਅਤੇ ਦੁਨੀਆ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਪਰ ਦੁੱਖ ਦੀ ਗੱਲ ਹੈ ਕਿ ਸਮੇਂ-ਸਮੇਂ ਤੇ ਜਾਣਬੁਝ ਕੇ ਸਿੱਖ ਨੌਜਵਾਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵਿਖਿਆ ਜਾਂਦਾ ਹੈ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  4. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਮ ਖੁੱਲ੍ਹੀ ਚਿੱਠੀ

    ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਦੇ ਨਾਮ ਖੁੱਲ੍ਹੀ ਚਿੱਠੀ ਲਿਖੀ ਹੈ ਅਤੇ ਭਗਵੰਤ ਮਾਨ ਸਰਕਾਰ ਵਲੋਂ ਅਕਾਲੀ ਦਲ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਇਲਜ਼ਾਮ ਲਾਏ ਹਨ।

    ਪ੍ਰਕਾਸ਼ ਸਿੰਘ ਬਾਦਲ
  5. ਅਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਬਾਰੇ ਪੁਲਿਸ ਨੇ ਕੀ-ਕੀ ਦੱਸਿਆ

    ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕਿਹਾ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜੇ 5 ਲੋਕਾਂ ਉਪਰ ਐਨਐੱਸਏ ਲਗਾਇਆ ਗਿਆ ਹੈ ਅਤੇ ਪੁਲਿਸ ਇਸ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਉਪਰ ਵੀ ਐਨਐੱਸਏ ਲਗਾ ਸਕਦੀ ਹੈ ਪਰ ਹਾਲੇ ਉਹਨਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

    ਵੀਡੀਓ ਕੈਪਸ਼ਨ, ਅਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਬਾਰੇ ਪੁਲਿਸ ਦੇ ਖੁਲਾਸੇ
  6. ਕੁਲਦੀਪ ਸਿੰਘ ਧਾਲੀਵਾਲ ਨੇ ਅਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਬਾਰੇ ਕੀ ਕਿਹਾ

    ਕੁਲਦੀਪ ਸਿੰਘ ਧਾਲੀਵਾਲ

    ਤਸਵੀਰ ਸਰੋਤ, ANI

    ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਬਿਨਾਂ ਹਿੰਸਾ ਵਧੀਆਂ ਢੰਗ ਨਾਲ ਸਥਿਤੀ ਨੂੰ ਸੰਭਾਲਿਆ ਹੈ।

    ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਲੈਪਟਾਪ ਦੇਣਾ ਚਾਹੁੰਦੀ ਹੈ ਪਰ ਗੋਲੀਆਂ ਤੇ ਬੰਦੂਕਾਂ ਫੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

    ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਜਿਸ ਢੰਗ ਨਾਲ ਸਰਕਾਰ ਨੇ ਸਥਿਤੀ ਨੂੰ ਸੰਭਾਲਿਆ ਹੈ, ਉਸ ਨਾਲ ਸੁਨੇਹਾ ਦਿੱਤਾ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।”

    ਉਨ੍ਹਾਂ ਕਿਹਾ, “ਵਿਰੋਧੀ ਪਾਰਟੀਆਂ ਹੁਣ ਤੱਕ ਇਹਨਾਂ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੀਆਂ ਸਨ ਅਤੇ ਹੁਣ ਉਹ ਕਾਰਵਾਈ ਹੋ ਰਹੀ ਹੈ।”

  7. ਬ੍ਰਿਟੇਨ ਦੂਤਾਵਾਸ ਅੱਗੇ ਸਿੱਖਾਂ ਦਾ ਮੁਜ਼ਾਹਰਾ

    ਬ੍ਰਿਟੇਨ ਦੂਤਾਵਾਸ

    ਤਸਵੀਰ ਸਰੋਤ, ANI

    ਦਿੱਲੀ ਵਿੱਚ ਬ੍ਰਿਟੇਨ ਦੇ ਦੂਤਾਵਾਸ ਸਾਹਮਣੇ ਕੁਝ ਸਿੱਖਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਦਫ਼ਤਰ ਤੋਂ ਤਿਰੰਗਾ ਉਤਾਰੇ ਜਾਣ ਖਿਲਾਫ਼ ਆਪਣੇ ਰੋਸ ਪ੍ਰਗਟਾਇਆ।

    ਇਨ੍ਹਾਂ ਦਾ ਕਹਿਣਾ ਸੀ ਕਿ ਉਹ ਭਾਰਤੀ ਹਨ ਅਤੇ ਆਪਣੇ ਮੁਲਕ ਨੂੰ ਪਿਆਰ ਕਰਦੇ ਹਨ ਅਤੇ ਕੁਝ ਲੋਕਾਂ ਨੇ ਲੰਡਨ ਵਿੱਚ ਭਾਰਤ ਦਾ ਅਪਮਾਨ ਕੀਤਾ ਹੈ। ਇਨ੍ਹਾਂ ਨੇ ਬ੍ਰਿਟੇਨ ਸਰਕਾਰ ਉੱਤੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਯਕੀਨੀ ਨਾ ਬਣਾਉਣ ਦੀ ਨਿਖੇਧੀ ਕਰਦਿਆਂ ਪੂਰੀ ਸੁਰੱਖਿਆ ਦੇਣ ਦੀ ਮੰਗ ਕੀਤੀ।

    ਇਨ੍ਹਾਂ ਦਾ ਦਾਅਵਾ ਕਿ ਉਹ ਖਾਲਿਸਤਾਨ ਦੀ ਮੰਗ ਦਾ ਸਮਰਥਨ ਨਹੀਂ ਕਰਦੇ।

  8. ਵਿਦੇਸ਼ੀ ਫੰਡਿਗ ਤੇ ਆਈਐੱਸਆਈ ਨਾਲ ਸਬੰਧ ਦਾ ਸ਼ੱਕ - ਪੁਲਿਸ

    • ਵਿਦੇਸ਼ੀ ਫੰਡ ਬਾਰੇ ਬੋਲਦਿਆ ਸੁਖਚੈਨ ਗਿੱਲ ਨੇ ਕਿਹਾ ਕਿ ਅਜੇ ਇਸ ਦਾ ਪੂਰਾ ਹਿਸਾਬ ਨਹੀਂ ਦਿੱਤਾ ਜਾ ਸਕਦਾ ਪਰ ਇਹ ਥੋੜੇ ਥੋੜੇ ਪੈਸਿਆਂ ਦੇ ਰੂਪ ਵਿੱਚ ਆਇਆ ਹੈ।
    • ਗੱਡੀਆਂ ਅਤੇ ਦੂਜੇ ਸਾਜ਼ੋ-ਸਮਾਨ ਦੀ ਖਰੀਦੋ ਫਰੋਖਤ ਦੀ ਜਾਂਚ ਦਾ ਵਿਸ਼ਾ ਹੈ, ਉਹ ਇਨ੍ਹਾਂ ਦੇ ਆਪਣੇ ਪੈਸੇ ਦੇ ਨਹੀਂ ਹਨ
    • ਖਾਲਸਾ ਵਹੀਰ ਵਿੱਚ ਵੀ ਵਿਦੇਸ਼ੀ ਫੰਡਿਗ ਹੋਈ ਹੈ।
    • ਆਈਐੱਸਐੱਸ ਨਾਲ ਸਬੰਧ ਹੋਣ ਦਾ ਵੀ ਸ਼ੱਕ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  9. ਅਮ੍ਰਿਤਪਾਲ ਦੇ 5 ਸਾਥੀਆਂ ਉੱਤੇ ਐੱਨਐੱਸਏ ਲਾਇਆ ਗਿਆ

    • ਅਮ੍ਰਿਤਪਾਲ ਤੇ ਸਾਥੀਆਂ ਉੱਤੇ ਹੁਣ ਤੱਕ 6 ਐੱਫਆਈਆਰਜ਼ ਦਰਜ਼ ਕੀਤੀਆਂ ਗਈਆਂ ਹਨ
    • ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਬੁੱਕਣਵਾਲਾ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਨੂੰ ਅਸਾਮ ਦੀ ਡਿਬੂਰਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ
    • ਅਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਡਿਬਰੂਗੜ੍ਹ ਲਿਜਾਇਆ ਜਾ ਰਿਹਾ ਹੈ
    • ਅਮ੍ਰਿਤਪਾਲ ਦੇ 5 ਸਾਥੀਆਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ
    • ਅਮ੍ਰਿਤਪਾਲ ਨੇ ਹਥਿਆਰਬੰਦ ਸਾਥੀਆਂ ਦੀ ਅਨੰਦਪੁਰ ਖਾਲਸਾ ਫੌਜ ਬਣਾਈ ਹੋਈ ਸੀ
    ਪੰਜਾਬ ਪੁਲਿਸ
  10. ਅਨੰਦਪੁਰ ਖ਼ਾਲਸਾ ਫ਼ੌਜ

    ਸੁਖਚੈਨ ਸਿੰਘ ਨੇ ਦੱਸਿਆ, ਏਕੇਐੱਫ਼ ਜੋ ਅਮ੍ਰਿਤਪਾਲ ਸਿੰਘ ਦੇ ਘਰ ਤੇ ਕੁਝ ਹਥਿਆਰਾਂ ’ਤੇ ਲਿਖਿਆ ਗਿਆ ਹੈ। ਉਸ ਬਾਰੇ ਮੁੱਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਅਮ੍ਰਿਤਪਾਲ ਦੇ ਨੇੜਲੇ ਸਾਥੀਆਂ ਨੂੰ ਅਨੰਦਪੁਰ ਖ਼ਾਲਸਾ ਫ਼ੌਜ ਨਾਮ ਦਿੱਤਾ ਗਿਆ ਸੀ।

    ਕਈ ਹਥਿਆਰਾਂ ਤੇ ਜੈਕਟਾਂ ਉੱਪਰ ਇਹ ਨਾਲ ਲਿਖਿਆ ਮਿਲਿਆ ਹੈ।

  11. ਅਮ੍ਰਿਤਪਾਲ ਸਿੰਘ ਹਾਲੇ ਗ੍ਰਿਫ਼ਤਾਰ ਨਹੀਂ ਹੋਇਆ-ਸੁਖਚੈਨ ਸਿੰਘ ਗਿੱਲ

    ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਹਾਲੇ ਤੱਕ ਪੁਲਿਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਅਮਨ ਕਾਨੂੰਨ ਬਹਾਲ ਹੈ। ਤੇ ਪੁਲਿਸ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰ ਰਹੀ ਹੈ।

    ਸਾਰੇ ਜ਼ਿਲ੍ਹਿਆਂ ਵਿੱਚ ਪੀਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਬਕਾਇਦਾ ਮੀਟਿੰਗਾਂ ਚੱਲ ਰਹੀਆਂ ਹਨ।

  12. ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਦੀ ਪ੍ਰੈਸ ਕਾਂਨਫ਼ਰੰਸ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, ANI

    ਤਸਵੀਰ ਕੈਪਸ਼ਨ, ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ

    ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਹੈ। ਅਮ੍ਰਿਤਪਾਲ ਖਿਲਾਫ਼ ਹੁਣ ਤੱਕ 6 ਕੇਸ ਦਰਜ ਹਨ।

    ਅਮ੍ਰਿਤਪਾਲ ਸਿੰਘ ਨੂੰ ਆਈਐੱਸਆਈ ਤੇ ਵਿਦੇਸ਼ਾਂ ਤੋਂ ਫ਼ੰਡਿੰਗ ਹੋਣ ਦਾ ਸ਼ੱਕ ਹੈ।

    ਪੈਸੇ ਥੋੜ੍ਹੇ ਥੋੜ੍ਹੇ ਕਰ ਕੇ ਭੇਜੇ ਜਾਂਦੇ ਸਨ। ਖ਼ਾਲਸਾ ਵਹੀਰ ਦੌਰਾਨ ਵੀ ਕਾਫ਼ੀ ਪੈਸੇ ਮਿਲੇ ਸਨ।

  13. ਇੰਟਰਨੈੱਟ ਸੇਵਾਵਾਂ ਬੰਦ ਕਰਨ ਬਾਰੇ ਪੰਜਾਬ ਸਰਕਾਰ ਦਾ ਤਰਕ

    ਸਮਾਜ ਦਾ ਇੱਕ ਤਬਕਾ ਭੜਕਾਊ ਸਮੱਗਰੀ, ਝੂਠੀ ਜਾਣਕਾਰੀ, ਅਫ਼ਵਾਹਾਂ, ਜਾਅਲੀ ਖ਼ਬਰਾਂ ਆਦਿ ਫ਼ੈਲਾਉਣ ਲਈ ਫ਼ੋਨ ਤੇ ਉਪਲੱਭਧ ਇੰਟਰਨੈੱਟ ਸੇਵਾਵਾਂ ਦੀ ਵਰਤੋਂ ਕਰਦਾ ਹੈ।

    ਦੇਸ਼ ਵਿਰੋਧੀ ਗਤੀਵਿਧੀਆਂ ਲਈ ਮੁਜ਼ਾਹਾਰਾਕਾਰੀਆਂ ਜਾਂ ਅੰਦੋਲਨਕਾਰੀਆਂ ਨੂੰ ਲਾਮਬੰਦ ਕਰਨ ਲਈ ਮੋਬਾਈਲ ਇੰਟਰਨੈੱਟ ਦੀ ਵਰਤੋਂ ਨਾਲ ਚੱਲਣ ਵਾਲੇ ਸੋਸ਼ਲ ਮੀਡੀਆ ਪਲੇਟਫ਼ਾਰਮਜ਼ ਦੀ ਵਰਤੋਂ ਕੀਤੀ ਜਾਂਦੀ ਹੈ।

    ਗ਼ਲਤ ਜਾਣਕਾਰੀ ਅਤੇ ਭੰਨਤੋੜ ਜ਼ਰੀਏ ਜਨਤਕ ਸੁਰੱਖਿਆ, ਜਨਤਕ ਸਹੂਲਤਾਂ, ਜਨਤਕ ਕਾਨੂੰਨ ਤੇ ਵਿਵਸਥਾ ਅਤੇ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਗੰਭੀਰ ਨੁਕਸਾਨ ਹੋਣ ਦਾ ਖ਼ਤਰਾ ਹੈ।”

  14. ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਹਦਾਇਤ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਦੇ ਘਰ ਬਾਹਰ ਪੁਲਿਸ ਦੇ ਸਖ਼ਤ ਪਹਿਰੇ ਦੀਆਂ ਖ਼ਬਰਾਂ ਹਨ।

    ਪੰਜਾਬ ਪੁਲਿਸ ਨੇ ਇੱਕ ਟਵੀਟ ਕਰਕੇ ਝੂਠੀਆਂ ਖ਼ਬਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ।

    ਪੰਜਾਬ ਪੁਲਿਸ ਨੇ ਲਿਖਿਆ,“ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰੋ।ਧੋਖਾਧੜੀ ਦੇ ਜਾਲ ਦੁਆਰਾ ਮੂਰਖ ਨਾ ਬਣੋ!”

  15. ਇੱਕ ਮਹੀਨੇ ਤੋਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ-ਹਰਸਿਮਰਤ ਬਾਦਲ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਹਰਸਿਮਰਤ ਬਾਦਲ

    ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੁਲਿਸ ਕਾਰਵਾਈ ਬਾਰੇ ਗੱਲ ਕਰਦਿਆਂ ਕਿਹਾ ਕਿ, “ਮੈਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਅਜਨਾਲਾ ਘਟਨਾ ਨੂੰ ਇੱਕ ਮਹੀਨਾ ਹੋਣ ਵਾਲਾ ਹੈ ਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ?”

    ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ।

    ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕੇਂਦਰ ਸਰਕਾਰ ਨੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ।

    ਹਰਸਿਮਰਤ ਬਾਦਲ ਨੇ ਕਿਹਾ ਕਿ ਸਿੱਖ ਸਭ ਤੋਂ ਵੱਡੇ ਰਾਸ਼ਟਰਵਾਦੀ ਹਨ ਤੇ ਕੁਰਬਾਨੀਆਂ ਦਿੱਤੀਆਂ ਹਨ।

  16. ‘ਕਿਸਾਨਾਂ ਦੇ ਮਸਲਿਆਂ ਨੂੰ ਕੁਝ ਆਗੂ ਹੱਲ ਨਹੀਂ ਹੋਣ ਦਿੰਦੇ’-ਰਾਕੇਸ਼ ਟਿਕੈਤ

    ਕਿਸਾਨ ਅੰਦੋਲਨ

    ਬੀਬੀਸੀ ਪੱਤਰਕਾਰ ਸਲਮਾਨ ਰਾਵੀ ਮੁਤਾਬਕ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਉੱਤੇ ਗੱਲਬਾਤ ਕਰਨ ਲਈ ਬੁਲਾਇਆ ਹੈ।

    ਕਿਸਾਨਾਂ ਦਾ 15 ਮੈਂਬਰੀ ਵਫ਼ਦ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰੇਗਾ।

    ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਲਜ਼ਾਮ ਲਗਾਇਆ ਕਿ ਕੁਝ ਸੀਨੀਅਰ ਆਗੂ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਹੀਂ ਹੋਣ ਦੇ ਰਹੇ ਹਨ।

    ਉਨ੍ਹਾਂ ਕਿਹਾ, “ਕਿਸਾਨਾਂ ਦੇ ਹਿੱਤਾਂ ਨੂੰ ਕੁਝ ਸੀਨੀਅਰ ਆਗੂਆਂ ਦੇ ਸਿਆਸੀ ਹਿਤਾਂ ਦੇ ਚਲਦਿਆਂ ਨੁਕਸਾਨ ਹੋ ਰਿਹਾ ਹੈ।”

    ਸੰਯੁਕਤ ਕਿਸਾਨ ਮੋਰਚੇ ਦੇ ਅਵਿਕ ਸਾਹਾ ਨੇ ਬੀਬੀਸੀ ਨੂੰ ਦੱਸਿਆ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਤੇਜ਼ ਕਰਨਗੇ ਪਰ ਇਹ ਸਰਕਾਰ ਦੇ ਰੁਖ਼ ’ਤੇ ਨਿਰਭਰ ਕਰਦਾ ਹੈ।

    ਉਨ੍ਹਾਂ ਕਿਹਾ,“ਘੱਟੋ-ਘੱਟ ਸਮਰਥਨ ਮੁੱਲ ਨੂੰ ਲੇ ਕੇ ਸਰਕਾਰ ਨੇ ਜੋ ਭਰੋਸਾ ਦਿੱਤਾ ਸੀਹੁਣ ਤੱਕ ਉਸ ਬਾਰੇ ਕੋਈ ਕੰਮ ਨਹੀਂ ਹੋਇਆ ਹੈ।”

  17. ਅਮ੍ਰਿਤਪਾਲ ਆਤਮ-ਸਮਰਪਣ ਕਰੇ- ਪਿਤਾ ਦੀ ਅਪੀਲ

    ਤਰਸੇਮ ਸਿੰਘ

    ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਵਲੋਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਪੁਲਿਸ ਕੋਲ ਆਤਮ-ਸਮਰਪਣ ਕਰ ਦਿਓ।

    ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੋਇਆ ਹੈ ਤਾਂ ਵੀ ਉਸ ਸਾਹਮਣੇ ਲਿਆਂਦਾ ਜਾਵੇ।

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  18. ਦਿੱਲੀ ਦੇ ਰਾਮਲੀਲ਼੍ਹ ਮੈਦਾਨ ਵਿੱਚ ਕਿਸਾਨਾਂ ਦੀ ਮਹਾਪੰਚਾਇਤ

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  19. ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਡੀ ਗਿਣਤੀ ਕਿਸਾਨ ਪਹੁੰਚੇ ਰਾਮਲੀਲਾ ਮੈਦਾਨ ਦਿੱਲੀ

    ਕਿਸਾਨ ਮਹਾਂਪੰਚਾਇਤ
    ਤਸਵੀਰ ਕੈਪਸ਼ਨ, ਦਿੱਲੀ ਦੀ ਮਹਾਂਪੰਚਾਇਤ ਵਿੱਚ ਪੁੱਜੇ ਦੇਸ਼ ਭਰ ਤੋਂ ਕਿਸਾਨ

    ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਵਲੋਂ ਰਾਮਲੀਲਾ ਮੈਦਾਨ, ਦਿੱਲੀ ਵਿੱਚ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਵਿੱਚ ਦੇਸ਼ ਦੇ ਵੱਖ-ਵੱਖ ਹਿਸਿਆਂ ਤੋਂ ਵੱਡੀ ਗਿਣਤੀ ਕਿਸਾਨ ਪਹੁੰਚੇ ਹਨ।

    ਐੱਸਕੇਐੱਮ ਨੇ ਹੀ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਚੱਲੇ ਅੰਦੋਲਨ ਦੀ ਅਗਵਾਈ ਕੀਤੀ ਸੀ।

    ਹੁਣ ਕਿਸਾਨਾਂ ਦੀਆਂ ਮੰਗਾਂ ਵਿੱਚ, ਪੈਨਸ਼ਨ ਦੇਣ, ਕਰਜ਼ਾ ਮੁਆਫ਼ ਕਰਨ ਤੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੇ ਬਿਜਲੀ ਬਿੱਲ ਵਾਪਸ ਲੈਣਾ ਸ਼ਾਮਿਲ ਹਨ।

    ਮਹਾਂਪੰਚਾਇਤ
  20. ਪੰਜਾਬ ’ਚ ਇੰਟਰਨੈੱਟ ਸੇਵਾਵਾਂ 21 ਮਾਰਚ ਤੱਕ ਬੰਦ

    ਪੰਜਾਬ ਵਿੱਚ ਪ੍ਰਸ਼ਾਸਨ ਨੇ ਇੰਟਰਨੈੱਟ ਸੇਵਾਵਾਂ ਕੱਲ੍ਹ ਯਾਨੀ 21 ਮਾਰਚ ਦੁਪਿਹਰ 12 ਵਜੇ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।ਇਸ ਦੇ ਨਾਲ ਹੀ ਐੱਸਐੱਮਐੱਸ ਸੇਵਾਵਾਂ ਵੀ ਬੰਦ ਰਹਿਣਗੀਆਂ।