ਅਮ੍ਰਿਤਪਾਲ ਤੇ 'ਵਾਰਿਸ ਪੰਜਾਬ ਦੇ' ਦੂਜੇ ਕਾਰਕੁਨਾਂ ਉੱਤੇ 6 ਮਾਮਲੇ ਦਰਜ, 5 ਜਣਿਆਂ ਉੱਤੇ ਲੱਗਿਆ ਐੱਨਐੱਸਏ

ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹੈ ਅਤੇ ਸ਼ਨੀਵਾਰ ਤੋਂ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਆਰੰਭੀ ਹੋਈ ਹੈ

ਲਾਈਵ ਕਵਰੇਜ

  1. ਅਮ੍ਰਿਤਪਾਲ ਸਿੰਘ ਦੇ ਚਾਚੇ ਨੇ ਕੀਤਾ ਆਤਮ-ਸਮਰਪਣ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦਾ ਚਾਚਾ ਹਰਜੀਤ ਸਿੰਘ (ਇਹ ਤਸਵੀਰ ਅਕਤੂਬਰ 2022 ਦੀ ਹੈ।)

    ਅਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਤੇ ਉਸ ਦੀ ਗੱਡੀ ਦੇ ਡਰਾਇਵਰ ਨੇ ਪੰਜਾਬ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।

    ਖ਼ਬਰ ਏਜੰਸੀ ਏਐੱਨਆਈ ਨੇ ਐੱਸਐੱਸਪੀ ਜਲੰਧਰ (ਦਿਹਾਤੀ) ਸਵਰਣਦੀਪ ਸਿੰਘ ਦੇ ਹਾਵਲੇ ਨਾਲ ਜਾਣਕਾਰੀ ਦਿੱਤੀ ਕਿ ਦੋਵਾਂ ਨੇ ਐਤਵਾਰ ਰਾਤ ਨੂੰ ਆਤਮ-ਸਮਰਪਣ ਕੀਤਾ।

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, ANI

  2. ਅਮ੍ਰਿਤਪਾਲ ਸਿੰਘ : ਪੁਲਿਸ ਕਾਰਵਾਈ ਖਿਲਾਫ਼ ਲੰਡਨ ਵਿੱਚ ਮੁਜ਼ਾਹਰਾ

    ਲੰਡਨ ਵਿਚਲੇ ਹਾਈ ਕਮਿਸ਼ਨ ਵਿੱਚ ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਪੰਜਾਬ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਐਤਵਾਰ ਨੂੰ ਕੁਝ ਸਿੱਖ ਸੰਗਠਨਾਂ ਵਲੋਂ ਮੁਜ਼ਾਹਰੇ ਦੌਰਾਨ ਭੰਨਤੋੜ ਕੀਤੀ ਗਈ।

    ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਮੁਜ਼ਾਹਰਾਕਾਰੀ ਇਮਾਰਤ ਦੇ ਅੰਦਰ ਦਾਖਲ ਹੋ ਗਏ ਅਤੇ ਹਾਈ ਕਮਿਸ਼ਨ ਦੀ ਇਮਾਰਤ ਤੋਂ ਭਾਰਤੀ ਝੰਡਾ ਉਤਾਰ ਦਿੱਤਾ ਗਿਆ। ਜਿਸ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵੀ ਦੇਖੀਆਂ ਗਈਆਂ ਹਨ।

    ਇਸ ਘਟਨਾ ਦੇ ਸਬੰਧ ਵਿੱਚ ਭਾਰਤ ਸਰਕਾਰ ਨੇ ਦਿੱਲੀ ਵਿੱਚ ਯੂਕੇ ਦੇ ਸੀਨੀਅਰ ਕੂਟਨੀਤਿਕ ਨੂੰ ਤਲਬ ਕਰਕੇ ਜਵਾਬ ਮੰਗਿਆ ਹੈ।

    ਖਾਲਿਸਤਾਨ ਸਮਰਥਕਾਂ ਦਾ ਮੁਜ਼ਾਹਰਾ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  3. ਅਮ੍ਰਿਤਪਾਲ ਮਾਮਲੇ ਵਿੱਚ ਹੁਣ 112 ਗ੍ਰਿਫ਼ਤਾਰੀਆਂ

    ਅ੍ਰਮਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਐਤਵਾਰ ਨੂੰ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਰਹੀ।

    ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ਮੁਤਾਬਕ, ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

    ਇਸ ਦੇ ਨਾਲ ਹੀ ਸੂਬੇ 'ਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਫਲੈਗ ਮਾਰਚ ਕੱਢੇ ਗਏ ਹਨ।

    ਇਨ੍ਹਾਂ ਅਪਰੇਸ਼ਨਾਂ ਦੌਰਾਨ, ਐਤਵਾਰ ਨੂੰ ਸੂਬੇ ਭਰ ਵਿੱਚ 34 ਹੋਰ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਇਸ ਮੁਤਾਬਕ, ਹੁਣ ਤੱਕ ਕੁੱਲ 112 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

    ਇਸ ਮਾਮਲੇ ਬਾਰੇ ਹੁਣ ਤੱਕ ਦੇ ਅਪਡੇਟ:

    • ਅਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਐਤਵਾਰ ਨੂੰ ਵੀ ਜਾਰੀ ਰਹੀ ਪੁਲਿਸ ਕਾਰਵਾਈ
    • ਅੱਜ 34 ਹੋਰ ਗ੍ਰਿਫਤਾਰੀਆਂ ਹੋਈਆਂ ਹਨ ਅਤੇ ਹੁਣ ਤੱਕ ਕੁੱਲ 112 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ
    • ਪੁਲਿਸ ਮੁਤਾਬਕ, ਅਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਭਾਲ਼ ਜਾਰੀ ਹੈ
    • ਅਮ੍ਰਿਤਪਾਲ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ 'ਚ ਤਾਜ਼ਾ ਐਫਆਈਆਰ ਦਰਜ
    • 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਨੂੰਨੀ ਸਲਾਹਾਕਾਰ ਈਮਾਨ ਸਿੰਘ ਖਾਰਾ ਨੇ ਕੀਤਾ ਹਾਈ ਕੋਰਟ ਦਾ ਰੁਖ
    • ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 21 ਮਾਰਚ ਤੱਕ ਜਵਾਬ ਦੇਣ ਦਾ ਨੋਟਿਸ ਜਾਰੀ ਕੀਤਾ
    • ਅਮ੍ਰਿਤਪਾਲ ਦੀ ਮਾਤਾ ਦਾ ਦਾਅਵਾ- ਅਮ੍ਰਿਤਪਾਲ ਨੂੰ ਸ਼ਾਹਕੋਟ ਥਾਣੇ 'ਚੋਂ ਗ੍ਰਿਫ਼ਤਾਰ ਕੀਤਾ
    • ਅਮ੍ਰਿਤਪਾਲ ਦੇ ਫੜ੍ਹੇ ਗਏ 7 ਸਾਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
    • ਅਦਾਲਤ ਨੇ ਸੱਤਾਂ ਨੂੰ 23 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ
    • ਪੰਜਾਬ ਪੁਲਿਸ ਨੇ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਫਲੈਗ ਮਾਰਚ ਕੀਤਾ
    • ਪੁਲਿਸ ਵੱਲੋਂ ਲੋਕਾਂ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ
    • ਅਮ੍ਰਿਤਪਾਲ ਦੇ ਹਿਮਾਇਤੀਆਂ ਨੇ ਮੋਹਾਲੀ ’ਚ ਸੋਹਾਣਾ ਗੁਰਦੁਆਰਾ ਦੇ ਸਾਹਮਣੇ ਲਗਾਇਆ ਧਰਨਾ
    • ਪੰਜਾਬ ਵਿੱਚ ਇੰਟਰਨੈੱਟ ਮੁੱਅਤਲੀ ਨੂੰ ਸੋਮਵਾਰ ਦੁਪਹਿਰ 12 ਵਜੇ ਤੱਕ ਅੱਗੇ ਵਧਾ ਦਿੱਤਾ ਗਿਆ ਹੈ
    • ਅਮ੍ਰਿਤਪਾਲ ਦੇ ਗ੍ਰਿਫ਼ਤਾਰ 4 ਸਾਥੀਆਂ ਨੂੰ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜਿਆ ਗਿਆ
  4. ਤੁਹਾਡਾ ਸਵਾਗਤ ਹੈ

    ਅਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਕਾਰਵਾਈ ਅਤੇ ਪੰਜਾਬ ਸਣੇ ਹੋਰ ਅਹਿਮ ਘਟਨਾਕ੍ਰਮਾਂ ਨਾਲ ਸਬੰਧਤ ਬੀਬੀਸੀ ਪੰਜਾਬੀ ਦੇ ਇਸ ਲਾਈਵ ਪੰਨੇ ਉੱਤੇ ਤੁਹਾਡਾ ਸਵਾਗਤ ਹੈ, ਇਸ ਸਮੇਂ ਖੁਸ਼ਹਾਲ ਲਾਲੀ, ਰਾਜਵੀਰ ਕੌਰ ਗਿੱਲ ਤੁਹਾਡੇ ਲ਼ਈ ਜਾਣਕਾਰੀਆਂ ਸਾਂਝੀਆਂ ਕਰ ਰਹੇ ਹਨ। ਕੱਲ ਤੱਕ ਦਾ ਅਪਡੇਟ ਦੇਖਣ ਲ਼ਈ ਇਸ ਲਿੰਕ ਉੱਤੇ ਕਲਿੱਕ ਕਰੋ :