ਅਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਾਰੰਟ, ਪੁਲਿਸ ਨੇ ਕੁਝ ਤਸਵੀਰਾਂ ਵੀ ਕੀਤੀਆਂ ਜਾਰੀ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲ਼ਈ ਪੁਲਿਸ ਕਾਰਵਾਈ ਅਜੇ ਵੀ ਜਾਰੀ ਹੈ

ਲਾਈਵ ਕਵਰੇਜ

  1. ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਨਾਲ ਲੋਕਾਂ ਨੂੰ ਕਿਹੜੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

    ਵੀਡੀਓ ਕੈਪਸ਼ਨ, ਪੰਜਾਬ ਵਿੱਚ ਮੰਗਲਵਾਰ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਤੇ ਐੱਸਐੱਮਐੱਸ ਕਰਨ ’ਤੇ ਵੀ ਪਾਬੰਦੀ
  2. ਮੋਗਾ ਤੇ ਸੰਗਰੂਰ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ 23 ਮਾਰਚ ਤੱਕ ਬੰਦ ਰਹਿਣਗੀਆਂ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬੇ ਵਿੱਚ ਪੁਲਿਸ ਕਾਰਵਾਈ ਸ਼ਨੀਵਾਰ ਨੂੰ ਸ਼ੁਰੂ ਹੋਈ ਸੀ

    ਪੰਜਾਬ ਸਰਕਾਰ ਗ੍ਰਹਿ ਮੰਤਰਾਲੇ ਵਲੋਂ ਜਾਰੀ ਇੱਕ ਚਿੱਠੀ ਮੁਤਾਬਕ ਸੂਬੇ ਦੇ ਕੁਝ ਹਿੱਸਿਆਂ ਜਿਨ੍ਹਾਂ ਵਿੱਚ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ ਤੇ ਸਬ-ਡਿਵੀਜ਼ਨ ਅਜਨਾਲਾ ਸ਼ਾਮਲ ਹੈ ਵਿੱਚ ਇੰਟਰਨੈੱਟ ਸੇਵਾਵਾਂ 23 ਮਾਰਚ, ਦੁਪਹਿਰ ਤੱਕ ਬੰਦ ਰਹਿਣਗੀਆਂ।

    ਇਨ੍ਹਾਂ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਪੁਰਾਣੇ ਹੁਕਮਾਂ ਦੇ ਆਧਾਰ ’ਤੇ ਅੱਜ ਯਾਨੀ 21 ਮਾਰਚ ਨੂੰ ਦੁਪਿਹਰ 12 ਵਜੇ ਬਹਾਲ ਹੋ ਜਾਣਗੀਆਂ।

  3. ਅਮ੍ਰਿਤਪਾਲ ਮਾਮਲਾ : ਹੁਣ ਤੱਕ ਕੀ-ਕੀ ਹੋਇਆ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਅਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਅੱਜ ਵੀ ਜਾਰੀ ਰਹੀ। ਜਾਣੋ ਅੱਜ ਕੀ-ਕੀ ਹੋਇਆ:-

    • ਅਮ੍ਰਿਤਪਾਲ ਤੇ ਸਾਥੀਆਂ ਉੱਤੇ ਹੁਣ ਤੱਕ 6 ਐੱਫਆਈਆਰਜ਼ ਦਰਜ਼ ਕੀਤੀਆਂ ਗਈਆਂ ਹਨ।
    • ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਬੁੱਕਣਵਾਲਾ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਨੂੰ ਅਸਾਮ ਦੀ ਡਿਬੂਰਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ।
    • ਅਮ੍ਰਿਤਪਾਲ ਦੇ 5 ਸਾਥੀਆਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ।
    • ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਪੁਲਿਸ ਵਲੋਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਇਸ ਲਈ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਪੁਲਿਸ ਕੋਲ ਆਤਮ-ਸਮਰਪਣ ਕਰ ਦਿਓ।
    • ਦਿੱਲੀ ਵਿੱਚ ਬ੍ਰਿਟੇਨ ਦੇ ਦੂਤਾਵਾਸ ਸਾਹਮਣੇ ਕੁਝ ਸਿੱਖਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਦਫ਼ਤਰ ਤੋਂ ਤਿਰੰਗਾ ਉਤਾਰੇ ਜਾਣ ਖਿਲਾਫ਼ ਆਪਣੇ ਰੋਸ ਪ੍ਰਗਟਾਇਆ।
    • ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਬਿਨਾਂ ਹਿੰਸਾ ਵਧੀਆ ਢੰਗ ਨਾਲ ਸਥਿਤੀ ਨੂੰ ਸੰਭਾਲਿਆ ਹੈ।
    • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਬੇਕਸੂਰ ਨੌਜਵਾਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।
    • ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਸਥਿਤ ਭਾਰਤ ਦੇ ਕੌਂਸਲੇਟ ਜਨਰਲ 'ਚ ਖਾਲਿਸਤਾਨ ਦੇ ਸਮਰਥਕਾਂ ਨੇ ਭੰਨਤੋੜ ਕੀਤੀ। ਇਸ ਦਾ ਭਾਰਤ ਨੇ ਸਖਤ ਵਿਰੋਧ ਕੀਤਾ ਹੈ।
  4. ਤੁਹਾਡਾ ਸਵਾਗਤ ਹੈ!

    ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਪੁਲਿਸ ਕਾਰਵਾਈ ਨਾਲ ਜੁੜੀਆਂ ਜਾਣਕਾਰੀਆਂ ਅਤੇ ਪੰਜਾਬ ਸਣੇ ਹੋਰ ਕੌਮੀ-ਕੌਮਾਂਤਰੀ ਘਟਨਾਕ੍ਰਮਾਂ ਬਾਰੇ ਬੀਬੀਸੀ ਪੰਜਾਬੀ ਦੇ ਇਸ ਲਾਈਵ ਪੰਨੇ ਉੱਤੇ ਤੁਹਾਡਾ ਸਵਾਗਤ ਹੈ। ਇਸ ਵੇਲੇ ਖੁਸ਼ਹਾਲ ਲਾਲੀ ਅਤੇ ਰਾਜਵੀਰ ਕੌਰ ਗਿੱਲ ਤੁਹਾਡੇ ਲਈ ਅਪਡੇਟ ਦੇ ਰਹੇ ਹਨ। ਕੱਲ ਤੱਕ ਦੇ ਅਪਡੇਟ ਦੇਖਣ ਲਈ ਤੁਸੀਂ ਇਸ ਲਿੰਕ ਉੱਤੇ ਕਲਿੱਕ ਕਰ ਸਕਦੇ ਹੋ।