ਅੱਜ ਦੀਆਂ ਅਹਿਮ ਖ਼ਬਰਾਂ
ਅਸੀਂ ਆਪਣਾ ਅੱਜ ਦਾ ਲਾਈਵ ਪੇਜ ਇੱਥੇ ਹੀ ਖ਼ਤਮ ਕਰ ਰਹੇ ਹਾਂ, ਸਾਡੇ ਨਾਲ ਜੁੜਨ ਲਈ ਬਹੁਤ-ਬਹੁਤ ਧੰਨਵਾਦ। ਇਹ ਹਨ ਅੱਜ ਦਿਨ ਭਰ ਦੀਆਂ ਅਹਿਮ ਖ਼ਬਰਾਂ-
- ਅਮ੍ਰਿਤਪਾਲ ਦਾ ਮੁੱਦਾ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਚੁੱਕਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਅਮ੍ਰਿਤਪਾਲ ਨੂੰ ਫੜਨ ਲਈ ਗੰਭੀਰ ਨਹੀਂ ਹੈ।
- ਅਜਨਾਲਾ ਹਿੰਸਾ ਮਾਮਲੇ ਵਿੱਚ ਜਿਨ੍ਹਾਂ ਲੋਕਾਂ ਉੱਤੇ ਐੱਫਆਈਆਰ ਦਰਜ ਕੀਤੀ ਗਈ, ਉਨ੍ਹਾਂ ਵਿੱਚੋਂ 10 ਮੁਲਜ਼ਮਾਂ ਨੂੰ 6 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਇੱਕ ਹੋਰ ਮੁਲਜ਼ਮ ਸੁਖਪ੍ਰੀਤ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ਉੱਤੇ ਭੇਜਿਆ ਗਿਆ ਹੈ।
- ਅਕਾਲ ਤਖ਼ਤ ਦੇ ਜਥੇਦਾਰ ਨੇ ਅਮ੍ਰਿਤਪਾਲ ਨੂੰ ਨਸੀਹਤ ਦਿੱਤੀ ਕਿ ਜੇਕਰ ਉਹ ਫਰਾਰ ਹੈ ਤਾਂ ਉਸ ਨੂੰ ਖ਼ੁਦ ਹੀ ਪੇਸ਼ ਹੋਣਾ ਚਾਹੀਦਾ ਹੈ ਤੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।
- ਅਮ੍ਰਿਤਪਾਲ ਦੇ ਉੱਤਰਾਖੰਡ ਆਉਣ ਦੇ ਖਦਸ਼ੇ ਦੇ ਚਲਦੇ ਪੂਰੇ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਚੈਕਿੰਗ ਕੀਤੀ ਜਾ ਰਹੀ ਹੈ।
- ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਮਗਰੋਂ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਉਹ ਦੇਸ਼ ਲਈ ਲੜਦੇ ਰਹਿਣਗੇ।
- ਉੱਧਰ ਭਾਜਪਾ ਆਗੂ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਝੂਠ ਬੋਲਣਾ ਰਾਹੁਲ ਗਾਂਧੀ ਦੀ ਫਿਤਰਤ ਹੈ।

ਤਸਵੀਰ ਸਰੋਤ, Getty Images









