ਅੱਜ ਦੀਆਂ ਅਹਿਮ ਖ਼ਬਰਾਂ ਜੋ ਚਰਚਾ ਵਿੱਚ ਰਹੀਆਂ
ਅਸੀਂ ਆਪਣਾ ਅੱਜ ਦਾ ਲਾਈਵ ਪੇਜ ਇੱਥੇ ਹੀ ਬੰਦ ਕਰ ਰਹੇ ਹਾਂ, ਸਾਡੇ ਨਾਲ ਜੁੜਨ ਲਈ ਬਹੁਤ-ਬਹੁਤ ਧੰਨਵਾਦ। ਇਹ ਰਹੀਆਂ ਅੱਜ ਦਿਨ ਭਰ ਦੀਆਂ ਅਹਿਮ ਖ਼ਬਰਾਂ
- ਅਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ 353 ਲੋਕਾਂ ਵਿੱਚੋਂ 197 ਨੂੰ ਰਿਹਾਅ ਕੀਤਾ
- ਅਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਨੇ 18 ਮਾਰਚ ਨੂੰ ਕਾਰਵਾਈ ਸ਼ੁਰੂ ਕੀਤੀ ਸੀ ਜੋ ਅਜੇ ਵੀ ਜਾਰੀ ਹੈ, ਪੁਲਿਸ ਮੁਤਾਬਕ ਉਹ ਫਰਾਰ ਹੈ।
- ਅਮਰੀਕਾ 'ਚ ਕੁਝ ਖ਼ਾਲਿਸਤਾਨ ਸਮਰਥਕਾਂ ਦੇ ਮੁਜ਼ਾਹਰੇ ਦੌਰਾਨ ਭਾਰਤੀ ਪੱਤਰਕਾਰ ਨਾਲ ਕਥਿਤ ਕੁੱਟਮਾਰ, ਭਾਰਤ ਨੇ ਇਤਰਾਜ਼ ਜਤਾਇਆ।
- ਕਾਂਗਰਸ ਦਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਉੱਤੇ ਸਤਿਆਗ੍ਰਹਿ
- ਭਾਰਤ ਦੀ ਨਿਖਤ ਜ਼ਰੀਨ ਨੇ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਵਿੱਚ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦਾ ਸੋਨ ਤਗ਼ਮਾ ਜਿੱਤਿਆ।
- ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ 75 ਕਿਲੋ ਵਰਗ ਵਿੱਚ ਆਸਟਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਸੋਨੇ ਦਾ ਤਮਗਾ ਜਿੱਤਿਆ ਹੈ।
- ਲਵਲੀਨਾ ਤੋਂ ਪਹਿਲਾਂ ਨਿਖਤ ਜ਼ਰੀਨ, ਨੀਤੂ ਘੰਘਸ ਅਤੇ ਸਵੀਟੀ ਬੂਰਾ ਸੋਨ ਤਮਗਾ ਜਿੱਤ ਚੁੱਕੀਆਂ ਹਨ।
- ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਰਾਈਫਲ ਸ਼ੂਟਿੰਗ ਦੇ ਵਿਸ਼ਵ ਕੱਪ ਦੇ ਆਖਰੀ ਦਿਨ 50 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ