ਲਾਈਵ ਪੰਨੇ ਨੂੰ ਵਿਰਾਮ, ਅੱਜ ਦਾ ਮੁੱਖ ਘਟਨਾਕ੍ਰਮ
ਅਸੀਂ ਅੱਜ ਦਾ ਇਹ ਲਾਈਵ ਪੇਜ ਇੱਥੇ ਹੀ ਖ਼ਤਮ ਕਰ ਰਹੇ ਹਾਂ। ਅੱਜ ਦੀਆਂ ਦਿਨ ਭਰ ਦੀਆਂ ਮੁੱਖ ਖ਼ਬਰਾਂ ਉੱਤੇ ਮਾਰੋ ਇੱਕ ਝਾਤ-
- ਵੀਰਵਾਰ ਨੂੰ ਭਾਰਤ-ਸ਼ਾਸਿਤ ਕਸ਼ਮੀਰ ਦੇ ਪੁੰਛ ਵਿੱਚ ਹਮਲੇ ਵਿੱਚ ਮਾਰੇ ਗਏ ਪੰਜਾਬ ਦੇ ਫੌਜੀਆਂ ਦੇ ਘਰ ਮਾਤਮ ਪਸਰਿਆ ਹੈ, ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
- ਪੰਜਾਬ ਸਰਕਾਰ ਨੇ ਮ੍ਰਿਤਕ ਫੌਜੀਆਂ ਦੇ ਪਰਿਵਾਰਾਂ ਲਈ ਸਰਕਾਰੀ ਨੌਕਰੀ ਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
- ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
- ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਮ੍ਰਿਤਪਾਲ ਦੀ ਪਤਨੀ ਨੂੰ ਅੰਮ੍ਰਿਤਸਰ ਏਅਰਪੋਰਟ ਉੱਤੇ ਰੋਕੇ ਜਾਣ ਦੀ ਨਿਖੇਧੀ ਕੀਤੀ ਹੈ ਤੇ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ।
- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਉਨ੍ਹਾਂ ਖਿਡਾਰੀਆਂ ਲਈ ਪ੍ਰਤੀ ਮਹੀਨਾ 16000 ਰੁਪਏ ਵਜ਼ੀਫੇ ਦਾ ਐਲਾਨ ਕੀਤਾ ਹੈ ਜੋ ਕੌਮੀ ਖੇਡਾਂ ਵਿੱਚ ਮੈਡਲ ਲਿਆ ਰਹੇ ਹਨ ਤੇ ਭਵਿੱਖ ਵਿੱਚ ਖੇਡਾਂ ਲਈ ਤਿਆਰੀ ਕਰ ਰਹੇ ਹਨ।
- ਸੂਡਾਨ ਵਿੱਚ ਫਸੇ ਭਾਰਤੀਆਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ।
- ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਕਥਿਤ ਬੀਮਾ ਘੁਟਾਲਾ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ।


















