'ਅਮ੍ਰਿਤਪਾਲ ਨੇ ਆਤਮ ਸਮਰਪਣ ਕੀਤਾ' - ਮਾਂ
ਅਮ੍ਰਿਤਪਾਲ ਸਿੰਘ ਦੀ ਮਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, 'ਅਸੀਂ ਬਹੁਤ ਮਾਣ ਮਹਿਸੂਸ ਕਰਦੇ ਹਾਂ ਕਿ ਉਨ੍ਹਾਂ ਨੇ ਆਤਮ ਸਮਰਪਣ ਕੀਤਾ ਹੈ।''
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੇ ਕੋਈ ਗਲਤ ਕੰਮ ਨਹੀਂ ਕੀਤਾ ਤੇ ਉਹ ਅੱਗੇ ਵੀ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ।
ਅਮ੍ਰਿਤਪਾਲ ਦੀ ਮਾਂ ਅਨੁਸਾਰ, ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ 'ਭਾਈ ਸਾਹਿਬ' ਤੱਕ ਮਤਲਬ ਸੀ ਤੇ ਉਹ ਉਨ੍ਹਾਂ ਕੋਲ ਹੈ, ਇਸ ਲਈ ਬਾਕੀ, ਜਿਨ੍ਹਾਂ ਨੂੰ ਨਾਜਾਇਜ਼ ਪ੍ਰੇਸ਼ਾਨ ਕੀਤਾ ਗਿਆ, ਉਨ੍ਹਾਂ ਨੂੰ ਛੱਡਿਆ ਜਾਵੇ।
ਉਨ੍ਹਾਂ ਮੁਤਾਬਕ, ਉਹ ਅਮ੍ਰਿਤਪਾਲ ਨਾਲ ਮੁਲਾਕਾਤ ਦੀ ਕੋਸ਼ਿਸ਼ ਕਰਨਗੇ।






