ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਲੈ ਕੇ ਜਦੋਂ ਕਾਫ਼ਲਾ ਲੰਬੀ ਵਿੱਚ ਪਹੁੰਚਿਆ.... ਜਾਣੋ ਸਸਕਾਰ ਬਾਰੇ ਪੂਰਾ ਵੇਰਵਾ

ਬੀਬੀਸੀ ਪੰਜਾਬੀ ਦੇ ਇਸ ਲਾਈਵ ਪੇਜ ਰਾਹੀਂ ਅਸੀਂ ਦੇਸ਼-ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਾ ਅਪਡੇਟ ਦੇ ਰਹੇ ਹਾਂ

ਲਾਈਵ ਕਵਰੇਜ

  1. ਮਨਮੋਹਨ ਸਿੰਘ ਨੇ ਸੁਖਬੀਰ ਬਾਦਲ ਨੂੰ ਪੱਤਰ ਲਿਖ ਪ੍ਰਗਟਾਇਆ ਦੁੱਖ

    ਡਾਕਟਰ ਮਨਮੋਹਨ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ

    ਸਾਬਕਾ ਪ੍ਰਧਾਨ ਡਾਕਟਰ ਮਨਮੋਹਨ ਸਿੰਘ ਨੇ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਉਂਦਿਆਂ, ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਧ ਬਾਦਲ ਨੂੰ ਇੱਕ ਪੱਤਰ ਲਿਖਿਆ ਹੈ।

    ਇਸ ਪੱਤਰ ਵਿੱਚ ਉਨ੍ਹਾਂ ਨੇ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਬਾਰੇ ਸੁਣ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਨੂੰ ਬਹੁਤ ਦੁੱਖ ਪਹੁੰਚਿਆ।

    ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਅਤੇ ਹੋਰ ਕਮਜ਼ੋਰ ਵਰਗਾਂ ਲਈ ਕੀਤੇ ਕੰਮਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨਾਲ ਆਪਣੀਆਂ ਮੁਲਾਕਾਤਾਂ ਦਾ ਵੀ ਜ਼ਿਕਰ ਕੀਤਾ।

    ਡਾਕਟਰ ਮਨਮੋਹਨ ਸਿੰਘ ਦਾ ਪੱਤਰ

    ਤਸਵੀਰ ਸਰੋਤ, ANI

  2. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਡਾ ਇਕੱਠ

    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

    ਤਸਵੀਰ ਸਰੋਤ, Akali Dal Media Cell

    ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਆਗੂ ਤੇ ਲੋਕ ਪਹੁੰਚ ਰਹੇ ਹਨ।

    ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਦਰਸ਼ਨਾਂ ਲਈ ਰੱਖੀ ਗਈ ਹੈ।

    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

    ਤਸਵੀਰ ਸਰੋਤ, SAD/FB

    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
  3. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਚੰਡੀਗੜ੍ਹ ਪਹੁੰਚ ਸਕਦੇ ਹਨ ਪੀਐਮ ਮੋਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਇੱਕ ਪੁਰਾਣੀ ਤਸਵੀਰ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਅੱਜ ਚੰਡੀਗੜ੍ਹ ਪਹੁੰਚ ਸਕਦੇ ਹਨ।

    ਖ਼ਬਰ ਏਜੰਸੀ ਏਐਨਆਈ ਦੀ ਰਿਪੋਰਟ ਅਨੁਸਾਰ, ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਦੁਪਹਿਰ 12 ਵਜੇ ਇੱਥੇ ਪਹੁੰਚ ਸਕਦੇ ਹਨ।

    ਇਸ ਤੋਂ ਪਹਿਲਾਂ ਪੀਐਮ ਨੇ ਟਵੀਟ ਕਰਕੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਸੀ।

    ਉਨ੍ਹਾਂ ਇਸ ਨੂੰ ਆਪਣਾ 'ਨਿੱਜੀ ਘਾਟਾ' ਦੱਸਿਆ ਸੀ।

  4. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਦੀਆਂ ਤਿਆਰੀਆਂ

    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

    ਪੰਜਾਬ ਦੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਦਫਤਰ ਵਿਖੇ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਉੱਥੇ ਪਹੁੰਚ ਰਹੇ ਹਨ।

    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
    ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ
  5. ਕੇਂਦਰ ਸਰਕਾਰ ਨੇ 2 ਦਿਨ ਦਾ ਕੌਮੀ ਸੋਗ ਐਲਾਨਿਆ, ਪੰਜਾਬ ਸਰਕਾਰ ਨੇ ਕੱਲ ਦੀ ਛੁੱਟੀ ਦਾ ਕੀਤਾ ਐਲਾਨ

    ਪ੍ਰਕਾਸ਼ ਸਿੰਘ ਬਾਦਲ

    ਪੰਜਾਬ ਦੇ ਸਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਆਕਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਭਾਰਤ ਸਰਕਾਰ ਨੇ ਦੋ ਦਿਨ ਦੇ ਕੌਮੀ ਸੋਗ ਦਾ ਐਨਾਲ ਕੀਤਾ ਹੈ।

    ਭਾਰਤੀ ਗ੍ਰਹਿ ਮੰਤਰਾਲੇ ਦੁਆਰਾ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 26 ਅਤੇ 27 ਤਾਰੀਖ਼ ਨੂੰ ਦੇਸ਼ ਭਰ ਵਿੱਚ ਸੋਗ ਮਨਾਇਆ ਜਾਵੇਗਾ।

    ਇਸ ਦੌਰਾਨ, ਰਾਸ਼ਟਰੀ ਝੰਡਾ ਵੀ ਅੱਧਾ ਝੁਕਾਇਆ ਜਾਵੇਗਾ ਅਤੇ ਕਿਸੇ ਕਿਸਮ ਦੇ ਅਧਿਕਾਰਿਤ ਮਨੋਰੰਜਨ ਵਾਲੇ ਸਮਾਗਮ ਨਹੀਂ ਕੀਤੇ ਜਾਣਗੇ।

    ਦੂਜੇ ਪਾਸੇ, ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ ਦੀ ਛੁੱਟੀ ਦਾ ਐਲਾਨ ਕੀਤਾ ਹੈ।

  6. ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ: ਅੱਜ 10 ਵਜੇ ਤੋਂ ਅੰਤਿਮ ਦਰਸ਼ਨ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ

    ਸ਼੍ਰੋਮਣੀ ਅਕਾਲੀ ਦਲ ਦੁਆਰਾ ਦਿੱਤੀ ਗਈ ਜਾਣਕਾਰੀ ਮੁਤਾਬਕ, ਅੱਜ ਸਵੇਰੇ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

    ਉਸ ਉਪਰੰਤ 12 ਵਜੇ, ਕਾਫ਼ਲੇ ਦੇ ਰੂਪ ਵਿੱਚ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਲਈ ਰਵਾਨਾ ਹੋਇਆ ਜਾਵੇਗਾ।

    ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਬਾਦਲ ਵਿੱਖੇ ਕੀਤਾ ਜਾਵੇਗਾ।

  7. ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਜਾਣੋ ਅੰਤਿਮ ਯਾਤਰਾ ਦਾ ਵੇਰਵਾ

    ਵੀਡੀਓ ਕੈਪਸ਼ਨ, ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਅੰਤਿਮ ਯਾਤਰਾ ਦਾ ਵੇਰਵਾ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ।

    ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖ਼ਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।

    ਜਾਣੋ ਅੰਤਿਮ ਯਾਤਰਾ ਦਾ ਵੇਰਵਾ

  8. ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ: ਅਕਾਲੀ ਆਗੂ ਦੀ ਜ਼ਿੰਦਗੀ ਦੇ ਅਹਿਮ ਪੜ੍ਹਾਅ, ਖੁਸ਼ਹਾਲ ਲਾਲੀ, ਬੀਬੀਸੀ ਪੱਤਰਕਾਰ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ।

    ਉ੍ਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖ਼ਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।

    ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ।

    ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।

    1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

    ਦਹਾਕਿਆਂ ਤੱਕ ਪੰਜਾਬ ਤੇ ਪੰਥਕ ਸਿਆਸਤ ਦਾ ਧੁਰਾ ਰਹੇ ਅਕਾਲੀ ਆਗੂ ਦੀ ਜ਼ਿੰਦਗੀ ਦੇ ਅਹਿਮ ਪੜ੍ਹਾਅ, ਜਾਣੋ ਇਸ ਰਿਪੋਰਟ ਵਿੱਚ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, SAD

  9. ਨਹੀਂ ਰਹੇ ਪ੍ਰਕਾਸ਼ ਸਿੰਘ ਬਾਦਲ, ਜੱਦੀ ਪਿੰਡ ਬਾਦਲ ਵਿੱਚ ਭਲਕੇ ਹੋਵੇਗਾ ਅੰਤਿਮ ਸਸਕਾਰ

    ਬੀਬੀਸੀ ਪੰਜਾਬੀ ਦੇ ਇਸ ਲਾਈਵ ਪੇਜ ਰਾਹੀਂ ਅਸੀਂ ਦੇਸ਼-ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਾ ਅਪਡੇਟ ਦੇ ਰਹੇ ਹਾਂ

    • ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ
    • ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ 26 ਅਪ੍ਰੈਲ ਨੂੰ ਸਵੇਰੇ 10 ਵਜੇ ਲੋਕਾਂ ਦੇ ਆਖ਼ਰੀ ਦਰਸ਼ਨਾਂ ਲਈ ਰੱਖਿਆ ਜਾਵੇਗਾ
    • ਦੁਪਹਿਰ 12ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਪਹੁੰਚੇਗੀ
    • ਵੀਰਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ
    • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦੇਹਾਂਤ ਨੂੰ ਆਪਣਾ ਨਿੱਜੀ ਘਾਟਾ ਦੱਸਿਆ
  10. ਤੁਹਾਡਾ ਸਵਾਗਤ ਹੈ!

    ਬੀਬੀਸੀ ਪੰਜਾਬੀ ਦੇ ਲਾਈਵ ਪੇਜ ਉੱਤੇ ਤੁਹਾਡਾ ਸਵਾਗਤ ਹੈ, ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦੇਸ਼-ਵਿਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ਅਪਡੇਟ ਦੇਵਾਂਗੇ। 25 ਅਪ੍ਰੈਲ ਦੀ ਅਪਡੇਟ ਲਈ ਤੁਸੀਂ ਇੱਥੇਕਲਿੱਕ ਕਰ ਸਕਦੇ ਹੋ।