ਕਿਸਾਨ ਅੰਦੋਲਨ: ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਗੱਲਬਾਤ ਕਰਨ ਤੇ ਅਗਲੀ ਰਣਨੀਤੀ ਬਾਰੇ ਇਹ ਖੁਲਾਸਾ ਕੀਤਾ

ਆਪਣੀਆਂ ਮੰਗਾਂ ਲਈ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਪੜ੍ਹੋ ਦੂਜੇ ਦਿਨ ਦੇ ਅਪਡੇਟ

ਲਾਈਵ ਕਵਰੇਜ

  1. ਹੁਣ ਤੱਕ ਕੀ-ਕੀ ਹੋਇਆ

    ਕਿਸਾਨ ਅੰਦੋਲਨ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, 13 ਫਰਵਰੀ ਦੀ ਰਾਤ ਸ਼ੰਭੂ ਬਾਰਡਰ ਉੱਤੇ ਕਿਸਾਨ ਤੇ ਸੁਰੱਖਿਆ ਦਸਤੇ, ਹਨੇਰੇ ਵਿੱਚ ਅੱਥਰੂ ਗੈਸ ਦਾ ਗੁਬਾਰ

    ਕਿਸਾਨ ਅੰਦੋਲਨ ਦੇ ਪਹਿਲੇ ਦਿਨ ਦਾ ਪ੍ਰਮੁਖ ਘਟਨਾਕ੍ਰਮ-

    • ਜਦੋਂ ਕਿਸਾਨ ਹਰਿਆਣਾ ਦੀ ਹੱਦ ਅੰਦਰ ਦਾਖ਼ਲ ਹੋਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
    • ਜਦੋਂ ਕਿਸਾਨ ਨਾ ਰੁਕੇ ਤਾਂ ਪੁਲਿਸ ਨੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਬਾਅਦ ਕਿਸਾਨ ਅਤੇ ਸੁਰੱਖਿਆ ਬਲਾਂ ਦੇ ਜਵਾਨ ਆਹਮੋ-ਸਾਹਮਣੇ ਹੋ ਗਏ।
    • ਡਰੋਨ ਤੋਂ ਇੱਕ ਮਿੰਟ ਵਿੱਚ 20 ਤੋਂ 25 ਰਾਉਂਡ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਹ ਸਿਲਸਿਲਾ ਸ਼ਾਮ ਦੇ ਸੱਤ-ਅੱਠ ਵਜੇ ਤੱਕ ਜਾਰੀ ਰਿਹਾ। ਪੁਲਿਸ ਨੇ ਕਿਸਾਨਾਂ ’ਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ।
    • ਦੇਰ ਸ਼ਾਮ ਤੱਕ ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਕੰਕਰੀਟ ਦੇ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਸਨ। ਦੂਜੇ ਪਾਸੇ ਦੇਰ ਰਾਤ ਵੀ ਪੁਲਿਸ ਮੁਲਾਜ਼ਮ ਅੱਥਰੂ ਗੈਸ ਦੇ ਗੋਲੇ ਛੱਡਦੇ ਦੇਖੇ ਗਏ।
    • ਦੂਜੇ ਪਾਸੇ ਕਿਸਾਨ ਆਗੂਆਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨਾਲ ਮੁਲਾਕਾਤ ਹੋਈ ਜੋ ਕਿ ਬੇਸਿੱਟਾ ਰਹੀ।
    • ਤਾਮਿਲਨਾਡੂ ਦੇ ਤ੍ਰਿਚੀ ਜ਼ਿਲ੍ਹੇ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ 'ਦਿੱਲੀ ਚੱਲੋ' ਦੇ ਸੱਦੇ ਨੂੰ ਆਪਣਾ ਸਮਰਥਨ ਦਿੱਤਾ ਹੈ।
    • ਤਾਮਿਲਨਾਡੂ ਦੇ ਕਿਸਾਨਾਂ ਨੇ ਸੜਕ ਉੱਤੇ ਸੰਕੇਤਕ ਮਨੁੱਖੀ ਖੋਪੜੀਆਂ ਰੱਖ ਕੇ ਮੁਜ਼ਾਹਰਾ ਕੀਤਾ। ਕੁਝ ਕਿਸਾਨ ਤ੍ਰਿਚੀ ਵਿੱਚ ਇੱਕ ਮੋਬਾਇਲ ਟਾਵਰ ਉੱਤੇ ਵੀ ਚੜ੍ਹ ਗਏ।
    • ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਮੁੱਦੇ ਉੱਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਐੱਮਐਸਪੀ ਦੇ ਕਾਨੂੰਨ ਦੀ ਗਰੰਟੀ ਦੇਣਗੇ।
    • ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਅੰਦੋਲਨ ਦੇ ਪੱਖ ਵਿੱਚ ਐਡਵੋਕੇਟ ਉਦੈ ਪ੍ਰਤਾਪ ਸਿੰਘ ਦੀ ਲੋਕ ਹਿੱਤ ਪਟੀਸ਼ਨ ਉੱਤੇ ਸੁਣਵਾਈ ਕੀਤੀ ਗਈ।
    • ਲਾਲ ਕਿਲੇ ਨੂੰ ਸੁਰੱਖਿਆ ਕਾਰਨਾਂ ਕਰਕੇ ਸੈਲਾਨੀਆਂ ਲਈ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।
  2. ਬੀਬੀਸੀ ਪੰਜਾਬੀ ਦੇ ਲਾਈਵ ਪੇਜ 'ਤੇ ਤੁਹਾਡਾ ਸੁਆਗਤ ਹੈ। ਪੰਜਾਬ ਤੇ ਹਰਿਆਣਾ ਤੋਂ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਸੀ। ਇਸ ਪੇਜ ਰਾਹੀਂ ਅਸੀਂ ਕਿਸਾਨਾਂ ਦੇ ਅੰਦੋਲਨ ਦੇ ਲਾਈਵ ਅਪਡੇਟ ਤੁਹਾਡੇ ਨਾਲ ਸਾਂਝੇ ਕਰਾਂਗੇ। 12 ਫਰਵਰੀ ਦੇ ਅਪਡੇਟ ਲਈ ਇੱਥੇ ਕਲਿੱਕ ਕਰੋ