ਖ਼ਬਰ ਏਜੰਸੀ ਪੀਟੀਆਈ ਮੁਤਾਬਕ ਨਾਗਰਿਕ ਅਧਿਕਾਰ ਕਾਨੂੰਨ ਦੇ ਕਾਰਕੁਨ ਗੌਤਮ ਨਵਲਖਾ ਨੇ
ਐੱਨਆਈਏ ਸਾਹਮਣੇ ਸਰੰਡਰ ਕਰ ਦਿੱਤਾ ਹੈ। ਸਾਲ 2018 ਦੇ ਭੀਮਾ ਕੋਰੇਗਾਂਵ ਮਾਮਲੇ ਵਿੱਚ ਉਨ੍ਹਾਂ ਨੇ
ਸਰੰਡਰ ਕੀਤਾ ਹੈ।
ਐੱਨਆਈਏ ਨੇ ਆਨੰਦ ਤੇਲਤੁੰਬਡੇ
ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਥੋੜ੍ਹੀ ਦੇਰ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ
ਜਾਵੇਗਾ।
ਸੁਪਰੀਮ ਕੋਰਟ ਨੇ ਗੌਤਮ ਨਵਲਖਾ ਅਤੇ ਆਨੰਦ ਨੂੰ ਮੰਗਲਵਾਰ ਨੂੰ ਸਰੰਡਰ ਕਰਨ ਦੇ ਹੁਕਮ ਦਿੱਤੇ ਸਨ। ਸੁਪਰੀਮ ਕੋਰਟ ਨੇ ਗੌਤਮ ਨਵਲਖਾ ਦੀ ਕੋਰੋਨਾਵਾਇਰਸ ਮਹਾਮਾਰੀ ਦਾ ਹਵਾਲਾ ਦੇਣ ਵਾਲੀ ਅਰਜ਼ੀ ਖਾਰਿਜ ਕਰ ਦਿੱਤੀ ਸੀ।
ਗੌਤਮ ਨਵਲਖਾ ਪਿਛਲੇ ਚਾਰ ਦਹਾਕਿਆਂ ਤੋਂ ਮਨੁੱਖੀ
ਹਕੂਕ ਅਤੇ ਸ਼ਹਿਰੀ ਹਕੂਕ ਦੇ ਕਾਰਕੁਨ ਹਨ। ਉਹ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (PUDR) ਦੇ ਕਈ ਵਾਰ
ਸਕੱਤਰ ਰਹੇ ਹਨ।
ਭਾਰਤ-ਪਾਕਿਸਤਾਨ ਵਿੱਚ ਅਮਨ ਦੀ ਵਕਾਲਤ ਕਰਨ ਵਾਲੇ ਪੰਜਾਬ ਵਿੱਚ ਲਗਾਤਾਰ ਆਉਂਦੇ ਰਹੇ ਹਨ ਅਤੇ
ਵੱਖ-ਵੱਖ ਮੌਕਿਆਂ ਉੱਤੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ, ਪੰਜਾਬੀ ਭਵਨ ਲੁਧਿਆਣਾ ਅਤੇ ਬਰਨਾਲਾ ਵਿੱਚ ਅਹਿਮ
ਮੁੱਦਿਆਂ ਉੱਤੇ ਬੋਲਦੇ ਰਹੇ ਹਨ।
Skip X post, 1X ਸਮੱਗਰੀ ਦੀ ਇਜਾਜ਼ਤ?ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। Skip X post, 2X ਸਮੱਗਰੀ ਦੀ ਇਜਾਜ਼ਤ?ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। 
ਤਸਵੀਰ ਸਰੋਤ, Getty Images
ਤਸਵੀਰ ਕੈਪਸ਼ਨ, ਗੌਤਮ ਨਵਲਖਾ ਨੇ ਐੱਨਆਈਏ ਸਾਹਮਣੇ ਕੀਤਾ ਸਰੰਡਰ