ਫੇਸਬੁੱਕ ਨੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲੇ ਪ੍ਰੋਗਰਾਮਾਂ 'ਤੇ ਲਾਈ ਪਾਬੰਦੀ
ਫੇਸਬੁੱਕ ਨੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲੇ ਈਵੈਂਟਜ਼ 'ਤੇ ਪਾਬੰਦੀ ਲਾ ਦਿੱਤੀ ਹੈ।
ਫੇਸਬੁੱਕ ਨੇ ਸੋਮਵਾਰ ਨੂੰ ਕੈਲੀਫੋਰਨੀਆ, ਨਿਊ ਜਰਸੀ ਅਤੇ ਨੈਬਰਸਕਾ ਦੇ ਕੁਆਰੰਟੀਨ ਵਿਰੋਧੀ ਪ੍ਰਦਰਸ਼ਨਾਂ ਵਾਲੇ ਈਵੈਂਟਜ਼ ਨੂੰ ਹਟਾ ਦਿੱਤਾ ਸੀ।
ਫੇਸਬੁੱਕ ਦਾ ਕਹਿਣਾ ਹੈ ਕਿ ਸਥਾਨਕ ਸਰਕਾਰਾਂ ਦੇ ਨਾਲ ਗੱਲਬਾਤ ਤੋਂ ਬਾਅਦ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਈਵੈਂਟਜ਼ 'ਤੇ ਪਾਬੰਦੀ ਲਾਈ ਜਾਵੇਗੀ।

ਤਸਵੀਰ ਸਰੋਤ, Getty Images







