You’re viewing a text-only version of this website that uses less data. View the main version of the website including all images and videos.
ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸਾਂਭਿਆ
ਯੂਕਰੇਨ ਰੂਸ ਜੰਗ ਦੇ 21ਵੇਂ ਦਿਨ ਹਾਲ ਅਤੇ ਪੰਜਾਬ ਵਿਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੇ ਹੋਰ ਅਹਿਮ ਘਟਨਾਕ੍ਰਮਾਂ ਦੀਆਂ ਤਾਜ਼ਾ ਰਿਪੋਰਟਾਂ
ਲਾਈਵ ਕਵਰੇਜ
ਖਟਕੜ ਕਲਾਂ ਵਿੱਚ ਲੋਕਾਂ ਦੇ ਪਹੁੰਚਣ ਦੀਆਂ ਤਸਵੀਰਾਂ
ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ: ਖਟਕੜ ਕਲਾਂ ਲਾਈਵ
'ਅੱਜ ਤੋਂ ਹਰ ਪੰਜਾਬੀ ਮੁੱਖ ਮੰਤਰੀ ਹੋਵੇਗਾ- ਰਾਘਵ ਚੱਢਾ
ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਨੇ ਆਪਪਣੇ ਟਵਿੱਟਰ ਹੈਂਡਲ ਤੋਂ ਆਪਣੀ ਅਤੇ ਭਗਵੰਤ ਮਾਨ ਦੀਆਂ ਬਸੰਤੀ ਪੱਗਾਂ ਵਿੱਚ ਤਸਵੀਰਾਂ ਸਾਂਝੀਆਂ ਕੀਤੀਆਂ।
ਉਨ੍ਹਾਂ ਨੇ ਆਪਣੇ ਟਵੀਟ ਵਿੱੱਚ ਲਿਖਿਆ, '''ਅੱਜ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ ਜਦੋਂ ਤਿੰਨ ਕਰੋੜ ਪੰਜਾਬੀ ਭਗਵੰਤ ਮਾਨ ਦੇ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਇਸ ਭ੍ਰਿਸ਼ਟ ਸਿਸਟਮ ਨੂੰ ਬਦਲਣ ਦੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ।''
ਉਨ੍ਹਾਂ ਨੇ ਲਿਖਿਆ. ''ਅੱਜ ਤੋਂ ਹਰ ਪੰਜਾਬੀ ਮੁੱਖ ਮੰਤਰੀ ਹੋਊਗਾ।''
ਖਟਕੜ ਕਲਾਂ ਦੀਆਂ ਕੁਝ ਤਸਵੀਰਾਂ
ਭਗਵੰਤ ਮਾਨ ਦੀ ਨਿੱਜੀ ਜ਼ਿੰਦਗੀ ਦੀਆਂ ਕੁਝ ਰੋਚਕ ਗੱਲਾਂ ਜੋ ਤੁਸੀ ਸ਼ਾਇਦ ਪਹਿਲਾਂ ਨਾ ਸੁਣੀਆਂ ਹੋਣ
10 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿਚ ਵੱਡਾ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ।
ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਸਨ।
2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ।
ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਵੀ ਹਨ।
'ਸੂਰਜ ਦੀ ਸੁਨਿਹਰੀ ਕਿਰਨ ਅੱਜ ਇੱਕ ਨਵੀਂ ਸਵੇਰ ਲੈ ਕੇ ਆਈ ਹੈ'- ਭਗਵੰਤ ਮਾਨ
ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਇੱਕ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ 'ਚ ਅੱਜ ਇੱਕ ਨਵੀਂ ਸਵੇਰ ਆਈ ਹੈ।
ਉਨ੍ਹਾਂ ਦੱਸਿਆ ਕਿ ਉਹ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਸਹੁੰ ਚੁੱਕ ਸਮਾਗਮ ਲਈ ਰਵਾਨਾ ਹੋ ਰਹੇ ਹਨ।
ਪੰਜਾਬ ਚੋਣਾਂ: ਪਹਿਲੀ ਵਾਰ ਵਿਧਾਨ ਸਭਾ ਪਹੁੰਚਣ ਵਾਲੀਆਂ ਇਹ ਬੀਬੀਆਂ ਇੰਝ ਸਿਆਸਤ 'ਚ ਆਈਆਂ
ਪੰਜਾਬ ਦੇ ਚੋਣ ਨਤੀਜਿਆਂ ਨੇ ਇਸ ਵਾਰ ਇੱਕ ਨਵਾਂ ਹੀ ਇਤਿਹਾਸ ਰਚਿਆ ਹੈ। ਰਵਾਇਤੀ ਪਾਰਟੀਆਂ ਤੇ ਵੱਡੇ ਆਗੂਆਂ ਨੂੰ ਪਛਾੜਦੇ ਹੋਏ ਆਮ ਆਦਮੀ ਪਾਰਟੀ ਨੇ 92 ਸੀਟਾਂ ਨਾਲ ਵੱਡੀ ਜਿੱਤ ਹਾਸਲ ਕੀਤੀ ਹੈ।
ਇਨ੍ਹਾਂ ਵਿੱਚ ਔਰਤਾਂ ਦੀ ਹਿੱਸੇਦਾਰੀ ਵੀ ਚੰਗੀ ਹੈ। ਆਮ ਆਦਮੀ ਪਾਰਟੀ ਦੀਆਂ 11 ਔਰਤ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ ਜਿਨ੍ਹਾਂ ਵਿੱਚੋਂ 9 ਅਜਿਹੀਆਂ ਬੀਬੀਆਂ ਹਨ ਜੋ ਪਹਿਲੀ ਵਾਰ ਵਿਧਾਨ ਸਭਾ ਵਿੱਚ ਬੈਠਣਗੀਆਂ। ਹਾਲਾਂਕਿ ਜਗਰਾਓਂ ਤੋਂ ਸਰਬਜੀਤ ਕੌਰ ਮਾਣੂਕੇ ਤੇ ਮਲੌਟ ਤੋਂ ਡਾ. ਬਲਜਿੰਦਰ ਕੌਰ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ।
ਇਸ ਤੋਂ ਇਲਾਵਾ ਕਾਂਗਰਸ ਅਤੇ ਅਕਾਲੀ ਦਲ ਵਿੱਚ 1-1 ਇੱਕ ਮਹਿਲਾ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ। ਦੀਨਾਨਗਰ ਤੋਂ ਕਾਂਗਰਸ ਦੇ ਅਰੁਣਾ ਚੌਧਰੀ ਜਿੱਤੇ ਹਨ ਜੋ ਪਿਛਲੀ ਸਰਕਾਰ ਵਿੱਚ ਮੰਤਰੀ ਵੀ ਰਹੇ ਹਨ।
ਅਕਾਲੀ ਦਲ ਦੇ ਮਜੀਠਾ ਤੋਂ ਚੁਣੇ ਗਏ ਗਨੀਵ ਕੌਰ ਨਵਾਂ ਚਿਹਰਾ ਹਨ... ਗੱਲ ਉਨ੍ਹਾਂ 10 ਚਿਹਰਿਆਂ ਦੀ ਕਰਦੇ ਹਾਂ ਜੋ ਪਹਿਲੀ ਵਾਰ ਵਿਧਾਇਕ ਚੁਣੇ ਗਏ ਹਨ।
ਭਗਵੰਤ ਮਾਨ ਦਾ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਅੱਜ
ਪੰਜਾਬ ਵਿਧਾਨ ਸਭਾ ਦੇ 10 ਮਾਰਚ ਨੂੰ ਆਏ ਚੋਣ ਨਤੀਜਿਆਂ ਨੇ ਆਮ ਆਦਮੀ ਪਾਰਟੀ ਨੂੰ ਪ੍ਰਚੰਡ ਬਹੁਮਤ ਦੁਆਇਆ ਹੈ।
ਕੁੱਲ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਭਗਵੰਤ ਮਾਨ ਕਰਨਗੇ।
ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨਿਆ ਹੋਇਆ ਸੀ ਅਤੇ 11 ਮਾਰਚ ਨੂੰ ਭਗਵੰਤ ਮਾਨ ਨੂੰ ਪਾਰਟੀ ਵਿਧਾਇਕ ਦਲ ਨੇ ਰਸਮੀ ਤੌਰ ਉੱਤੇ ਆਪਣਾ ਆਗੂ ਚੁਣਿਆ ਸੀ।
ਭਗਵੰਤ ਮਾਨ ਹਮੇਸ਼ਾ ਭਾਰਤੀ ਅਜਾਦੀ ਘੁਲਾਟੀਏ ਭਗਤ ਸਿੰਘ ਦੇ ਰਾਹ ਚੱਲ ਦਾ ਦਾਅਵਾ ਕਰਦੇ ਰਹੇ ਹਨ, ਇਸੇ ਲਈ ਉਨ੍ਹਾਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਥਾਂ ਵੀ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਚੁਣਿਆ ਹੈ।
ਖੜਕੜ ਕਲਾਂ ਵਿਚ ਲੱਖਾਂ ਲੋਕਾਂ ਦੇ ਇਕੱਠ ਵਿਚ ਭਗਵੰਤ ਮਾਨ ਆਪਣੇ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
ਭਾਵੇਂ ਕਿ ਮੁੱਖ ਮੰਤਰੀ ਨਾਲ ਮੰਤਰੀ ਮੰਡਲ ਵੀ ਸਹੁੰ ਚੁੱਕਦਾ ਹੈ, ਪਰ ਅੱਜ ਮੰਤਰੀ ਸਹੁੰ ਨਹੀਂ ਚੁੱਕਣਗੇ।
ਪਾਰਟੀ ਸੂਤਰਾਂ ਮੁਤਾਬਕ ਮੰਤਰੀ 19 ਮਾਰਚ ਨੂੰ ਪੰਜਾਬ ਰਾਜ ਭਵਨ ਵਿਚ ਸਹੁੰ ਚੁੱਕਣਗੇ।
ਯੂਕਰੇਨ- ਰੂਸ ਜੰਗ ਤੇ ਹੋਰ ਅਹਿਮ ਅਪਡੇਟ
24 ਫਰਵਰੀ ਨੂੰ ਰੂਸ ਅਤੇ ਯੂਕਰੇਨ ਦਰਮਿਆਨ ਸ਼ੁਰੂ ਹੋਈ ਜੰਗ ਤੋਂ ਬਾਅਦ ਬੁੱਧਵਾਰ ਨੂੰ 21ਵੇਂ ਦਿਨ ਵਿਚ ਸ਼ਾਮਲ ਹੋ ਗਈ ਹੈ।
ਦੂਜੇ ਪਾਸੇ ਪੰਜਾਬ ਵਿੱਚ ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਪੰਜ ਸੂਬਿਆਂ ਦੇ ਪ੍ਰਧਾਨਾਂ ਤੋਂ ਸੋਨੀਆ ਗਾਂਧੀ ਨੂੰ ਅਸਤੀਫਾ ਮੰਗਿਆ ਹੈ।
ਇਸ ਤੋਂ ਇਲਾਵਾ ਇਹ ਰਹੇ ਅਹਿਮ ਅਪਡੇਟ :
- ਹਵਾਈ ਹਮਲਿਆਂ ਰਾਹੀਂ ਕੀਵ ਵਿੱਚ ਕੁਝ ਘਰਾਂ ਅਤੇ ਮੈਟਰੋ ਸਟੇਸ਼ਨ ਨੂੰ ਵੀ ਨਿਸ਼ਾਨਾ ਬਣਾਇਆ।
- ਰੂਸ ਅਤੇ ਯੂਕਰੇਨ ਦਰਮਿਆਨ ਅੱਜ ਵੀ ਗੱਲਬਾਤ ਜਾਰੀ ਰਹੇਗੀ। ਯੂਕਰੇਨ ਦੇ ਰਾਸ਼ਟਰਪਤੀ ਨਾਲ ਪੋਲੈਂਡ, ਸਲੋਵੇਨੀਆ ਅਤੇ ਚੈੱਕ ਰਿਪਬਲਿਕ ਦੇ ਪ੍ਰਧਾਨ ਮੰਤਰੀ ਵੀ ਮਿਲਣਗੇ।
- ਯੂਰਪੀਅਨ ਯੂਨੀਅਨ ਵੱਲੋਂ ਰੂਸ ਦੇ ਉੱਪਰ ਪਾਬੰਦੀਆਂ ਜਾਰੀ ਹਨ।
- ਰੂਸ ਨੇ ਵੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਸਮੇਤ ਕਈ ਆਗੂਆਂ ਉਪਰ ਪਾਬੰਦੀਆਂ ਲਗਾਈਆਂ ਹਨ।
- ਯੂਕੇ ਵੱਲੋਂ ਵੀ ਨਵੀਂਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਰੂਸ ਦੀ ਵੋਦਕਾ ਅਤੇ ਹੋਰ ਮਹਿੰਗੀਆਂ ਚੀਜ਼ਾਂ ਸ਼ਾਮਲ ਹਨ।
- ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਬੁੱਧਵਾਰ ਨੂੰ ਸਹੁੰ ਚੁੱਕਣਗੇ। ਇਸ ਸਮਾਗਮ ਤੋਂ ਪਹਿਲਾਂ ਸੂਬੇ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਸਮੇਤ ਪੰਜ ਸੂਬਿਆਂ ਦੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਹੈ।
- ਮੰਗਲਵਾਰ ਸਵੇਰ ਚੰਡੀਗੜ ਵਿਖੇ ਹੋਈ ਕਾਂਗਰਸ ਦੀ ਬੈਠਕ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕਈ ਕਾਂਗਰਸੀ ਆਗੂਆਂ ਨੇ ਬਿਆਨ ਦਿੱਤੇ।
ਸਵਾਗਤ ਹੈ!
ਯੂਕਰੇਨ ਰੂਸ ਜੰਗ ਅਤੇ ਪੰਜਾਬ ਵਿਚ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਨਾਲ ਜੁੜੇ ਅਹਿਮ ਘਟਨਾਕ੍ਰਮਾਂ ਬਾਰੇ ਬੀਬੀਸੀ ਪੰਜਾਬੀ ਦੇ ਇਸ ਲਾਈਵ ਪੰਨੇ ਉੱਤੇ ਤੁਹਾਡਾ ਸਵਾਗਤ ਹੈ।ਇਸ ਵੇਲੇ ਬੀਬੀਸੀ ਪੱਤਰਕਾਰ ਖੁਸ਼ਹਾਲ ਲਾਲੀ ਅਤੇ ਅਨੂਰੀਤ ਸ਼ਰਮਾ ਤੁਹਾਡੇ ਨਾਲ ਜਾਣਕਾਰੀਆਂ ਸਾਂਝਾ ਕਰ ਰਹੇ ਹਾਂ। ਮੰਗਲਵਾਰ ਦੇਰ ਸ਼ਾਮ ਤੱਕ ਦੇ ਅਪਡੇਟ ਦੇਖਣ ਲਈ ਤੁਸੀਂ ਇਸ ਲਿੰਕ ਉੱਤੇ ਕਲਿੱਕ ਕਰ ਸਕਦੇ ਹੋ।