ਪੰਜਾਬ ਅਤੇ ਦੇਸ਼-ਦੁਨੀਆਂ ਦਾ ਅਹਿਮ ਘਟਨਾਕ੍ਰਮ
ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਇਮਰਾਨ ਖ਼ਾਨ ਦੇ ਖਿਲਾਫ਼ ਪੇਸ਼ ਬੇਭਰੋਸਗੀ ਮਤਾ ਪਾਸ ਹੋ ਗਿਆ ਹੈ। ਹੁਣ ਇਮਰਾਨ ਖ਼ਾਨ ਨੂੰ ਆਪਣਾ ਅਹੁਦਾ ਛੱਡਣਾ ਪਵੇਗਾ। ਅਸੀਂ ਬੀਬੀਸੀ ਪੰਜਾਬੀ ਦਾ ਲਾਈਵ ਪੇਜ ਇੱਥੇ ਹੀ ਸਮਾਪਤ ਕਰ ਰਹੇ ਹਾਂ।
ਪੇਸ਼ ਹੈ, ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਅੱਜ ਦਾ ਅਹਿਮ ਘਟਨਾਕ੍ਰਮ-
- ਇਮਰਾਨ ਖ਼ਾਨ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤਾ ਹਾਰ ਗਏ ਹਨ।
- ਇਮਰਾਨ ਖ਼ਾਨ ਦੇ ਖਿਲਾਫ ਪੇਸ਼ ਬੇਭਰੋਸਗੀ ਮਤੇ ਦੇ ਹੱਕ ਵਿੱਚ 174 ਵੋਟਾਂ ਪਈਆਂ।
- ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਐਲਾਨ ਦਿੱਤਾ ਗਿਆ ਹੈ।
- ਭਰਤ ਭੂਸ਼ਣ ਆਸ਼ੂ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਹੋਣਗੇ।
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੂੰ ਕੁਝ ਸਮਾਂ ਦਿੱਤਾ ਜਾਵੇ, ਬਾਹਰਲੇ ਦੇਸ਼ਾਂ ਤੋਂ ਲੋਕ ਕੰਮ ਦੀ ਭਾਲ ਵਿੱਚ ਇੱਥੇ ਆਉਣਗੇ।
- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਇੱਕ ਕੈਨੇਡਾ ਪੜ੍ਹਦੇ ਵਿਦਿਆਰਥੀ ਦੇ ਗੋਲੀ ਮਾਰ ਕੇ ਕਤਲ ਤੋਂ ਬਾਅਦ ਪਰਿਵਾਰ ਨੇ ਡਕੈਤੀ ਦਾ ਸ਼ੱਕ ਜਤਾਇਆ ਹੈ।
- ਗੁਰਦਾਸਪੁਰ ਦੇ ਸਰਹੱਦੀ ਕਸਬੇ ਦੋਰਾਂਗਲਾ ਵਿੱਚ ਸ਼ਨਿੱਚਰਵਾਰ ਨੂੰ ਦੁਪਹਿਰ ਇੱਕ ਧਾਰਮਿਕ ਸਮਾਗਮ ਵਿੱਚ ਹਿੰਦੂ ਦੇਵਤਿਆਂ ਦੀ ਕਥਿਤ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।















