ਅੱਜ ਦਾ ਮੁੱਖ ਘਟਨਾਕ੍ਰਮ

ਤਸਵੀਰ ਸਰੋਤ, Getty Images
ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨਾਲ ਜੁੜੇ ਰਹਿਣ ਲਈ ਤੁਹਾਡਾ ਧੰਨਵਾਦ, ਅਸੀਂ ਅੱਜ ਦਾ ਲਾਈਵ ਪੇਜ ਨੂੰ ਵਿਰਾਮ ਦੇ ਰਹੇ ਹਾਂ। ਅੱਜ ਦਾ ਮੁੱਖ ਘਟਨਾਕ੍ਰਮ ਇਸ ਤਰ੍ਹਾਂ ਹੈ-
- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ।
- ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਬੇਟੇ ਹਮਜ਼ਾ ਦੇ ਖ਼ਿਲਾਫ਼ ਚੱਲ ਰਹੇ ਹਾਈ ਪ੍ਰੋਫਾਈਲ ਕੇਸ ਦੀ ਸੁਣਵਾਈ 27 ਅਪ੍ਰੈਲ ਤੱਕ ਟਾਲ ਦਿੱਤੀ ਗਈ ਹੈ। ਇਸ ਦੇ ਨਾਲ ਹੀ 27 ਤਾਰੀਖ਼ ਤੱਕ ਦੀ ਹੀ ਅਗਾਊਂ ਜ਼ਮਾਨਤ ਵੀ ਦਿੱਤੀ ਗਈ ਹੈ।
- ਇਮਰਾਨ ਖ਼ਾਨ ਸਣੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੈਂਬਰਾਂ ਨੇ ਨੈਸ਼ਨਲ ਅਸੈਂਬਲੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਅਤੇ ਪ੍ਰਧਾਨ ਮੰਤਰੀ ਦੀ ਚੋਣ ਦਾ ਬਾਇਕਾਟ ਕੀਤਾ
- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਦੀ ਅਨੁਸ਼ਾਸਨ ਕਮੇਟੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ
- ਯੂਕਰੇਨੀ ਫੌਜ ਨੇ ਕਿਹਾ ਕਿ ਰੂਸ ਦੁਆਰਾ ਮੋਲਡੋਵਾ ਵਿੱਚ 'ਭੜਕਾਊ ਕਾਰਵਾਈਆਂ' ਕਰਨ ਦੀ ਸੰਭਾਵਨਾ ਹੈ।
- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੱਗੇ ਦੇ ਕੰਮ ਬਾਰੇ ਚਰਚਾ ਕੀਤੀ।
- ਪੰਜਾਬ ਦੇ ਡੀਜੀਪੀ ਵੀਕੇ ਭੰਵਰਾ ਨੇ ਕਿਹਾ, ਪੰਜਾਬ 'ਚ 2021 ਵਿੱਚ 158 ਕਤਲ ਹੋਏ, ਜਿਨ੍ਹਾਂ ਵਿੱਚੋਂ ਛੇ 'ਚ ਸਿੱਧੇ ਅਸਿੱਧੇ ਤੌਰ 'ਤੇ ਗੈਂਗਸਟਰ ਸ਼ਾਮਿਲ ਹਨ।












