
ਤਸਵੀਰ ਸਰੋਤ, Social Media
ਅਮਰੀਕਾ ਦੇ
ਨਿਊਯਾਰਕ ਦੇ ਰਿਚਮੰਡ ਹਿਲਸ 'ਚ ਦੋ ਸਿੱਖਾਂ 'ਤੇ ਹਮਲਾ ਹੋਇਆ ਹੈ। ਭਾਰਤੀ ਕੌਂਸਲੇਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੂਤਾਵਾਸ ਦੇ ਟਵੀਟ
ਮੁਤਾਬਕ, ''ਨਿਊਯਾਰਕ ਦੇ
ਰਿਚਮੰਡ ਹਿਲਸ 'ਚ ਦੋ ਸਿੱਖਾਂ 'ਤੇ ਹਮਲਾ ਕੀਤਾ ਗਿਆ ਹੈ। ਅਸੀਂ ਇਸ ਮਾਮਲੇ ਬਾਰੇ ਸਥਾਨਕ
ਪ੍ਰਸ਼ਾਸਨ ਅਤੇ ਨਿਊਯਾਰਕ ਸਿਟੀ ਪੁਲਿਸ ਵਿਭਾਗ ਨਾਲ ਗੱਲ ਕੀਤੀ ਹੈ। ਇਸ ਮਾਮਲੇ ਵਿੱਚ ਸ਼ਿਕਾਇਤ
ਦਰਜ ਕਰ ਲਈ ਗਈ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ ਭਾਈਚਾਰੇ ਦੇ ਲੋਕਾਂ
ਦੇ ਸੰਪਰਕ ਵਿੱਚ ਹਾਂ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।''
Skip X post, 1X ਸਮੱਗਰੀ ਦੀ ਇਜਾਜ਼ਤ?ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। ਨਿਊਯਾਰਕ ਵਿੱਚ ਸਟੇਟ ਅਸੈਂਬਲੀ ਦੀ ਮੈਂਬਰ ਜੈਨੀਫ਼ਰ ਰਾਜਕੁਮਾਰ ਨੇ ਵੀ ਹਮਲੇ ਦੇ ਸਬੰਧ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ, "ਨਿਊਯਾਰਕ ਸਟੇਟ ਆਫਿਸ ਵਿੱਚ ਚੁਣੀ ਗਈ ਪਹਿਲੀ ਪੰਜਾਬੀ ਅਮਰੀਕੀ ਹੋਣ ਦੇ ਨਾਤੇ, ਮੈਂ ਇਹ ਸਪੱਸ਼ਟ ਕਰਨਾ ਚਾਹੁੰਦੀ ਹਾਂ ਕਿ ਨਿਊਯਾਰਕ ਵਿੱਚ ਸਿੱਖ ਅਮਰੀਕੀ ਭਾਈਚਾਰੇ ਵਿਰੁੱਧ ਨਫ਼ਰਤ ਭਰੀ ਹਿੰਸਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।"
ਉਨ੍ਹਾਂ ਲਿਖਿਆ, “ਮੈਂ ਆਪਣੇ ਸਿੱਖ ਅਮਰੀਕੀ ਪਰਿਵਾਰ ਵਿਰੁੱਧ ਇਸ ਹਫ਼ਤੇ ਵਾਪਰੀਆਂ ਘਟਨਾਵਾਂ ਤੋਂ ਬਾਅਦ ਨਿਊਯਾਰਕ ਪੁਲਿਸ ਨਾਲ ਗੱਲ ਕੀਤੀ ਹੈ। ਮੈਂ ਦੋਵਾਂ ਘਟਨਾਵਾਂ ਲਈ ਨਫ਼ਰਤੀ ਹਿੰਸਾ ਦੀਆਂ ਘਟਨਾਵਾਂ ਵਜੋਂ ਜਾਂਚ ਕਰਨ ਦੀ ਮੰਗ ਕੀਤੀ ਹੈ। ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।''
Skip X post, 2X ਸਮੱਗਰੀ ਦੀ ਇਜਾਜ਼ਤ?ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। “ਹਾਲ ਹੀ ਦੇ ਸਾਲਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਹਮਲਿਆਂ ਵਿੱਚ 200 ਫੀਸਦੀ ਵਾਧਾ ਹੋਇਆ ਹੈ। ਮੈਂ ਇੱਕ ਇਤਿਹਾਸਕ ਮਤਾ ਪਾਸ ਕੀਤਾ ਜਿਸਦੇ ਤਹਿਤ ਨਿਊਯਾਰਕ ਨੇ ਅਪ੍ਰੈਲ ਨੂੰ ਪੰਜਾਬੀ ਮਹੀਨੇ ਵਜੋਂ ਮਾਨਤਾ ਦਿੱਤੀ।''
“ਅਸੀਂ ਸਾਰਿਆਂ ਨੂੰ ਸਿੱਖ ਸੱਭਿਆਚਾਰ ਦੀ ਜਾਣਕਾਰੀ ਦੇਵਾਂਗੇ ਤਾਂ ਜੋ ਉਹ ਜਾਣ ਸਕਣ ਕਿ ਸਿੱਖ ਅਮਰੀਕੀ ਭਾਈਚਾਰੇ ਵਿੱਚ ਉਦਾਰਤਾ ਅਤੇ ਦਿਆਲਤਾ ਨਿਹਿਤ ਹੈ। ਕਾਂਗਰਸ ਵਿੱਚ ਮੇਰੇ ਸਹਿਯੋਗੀਆਂ ਅਤੇ ਮੇਅਰ ਦੇ ਨਾਲ, ਅਸੀਂ ਕਾਨੂੰਨੀ ਪ੍ਰਣਾਲੀ ਵਿੱਚ ਅਜਿਹੇ ਤਰੀਕੇ ਅਪਣਾਵਾਂਗੇ ਜਿਨ੍ਹਾਂ ਦੀ ਇਸ ਤਰ੍ਹਾਂ ਦੇ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਅਤੇ ਮੁੱਕਦਮੇ ਲਈ ਜ਼ਰੂਰਤ ਹੈ।''