ਅੱਜ ਦਾ ਅਹਿਮ ਘਟਨਾਕ੍ਰਮ
ਯੂਕਰੇਨ-ੂਰੂਸ ਜੰਗ ਤੇ ਹੋਰ ਦੇਸ-ਵਿਦੇਸ਼ ਦੀਆਂ ਅਹਿਮ ਘਟਨਾਵਾਂ ਨਾਲ ਜੁੜੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ, ਪੇਸ਼ ਹਨ ਅੱਜ ਦੇ ਅਹਿਮ ਘਟਨਾਕ੍ਰਮ:
- ਮਾਰੀਓਪੋਲ ਦੇ ਮੇਅਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜੰਗ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ 21000 ਨਾਗਰਿਕਾਂ ਦੀ ਮੌਤ ਹੋਈ ਹੈ।
- ਰੂਸ ਵੱਲੋਂ ਦਾਅਵਾ ਕੀਤਾ ਗਿਆ ਕਿ ਵਿਖੇ ਇੱਕ ਹਜ਼ਾਰ ਤੋਂ ਵੱਧ ਯੂਕਰੇਨੀ ਫ਼ੌਜੀਆਂ ਨੇ ਆਤਮ ਸਮਰਪਣ ਕੀਤਾ ਹੈ। ਯੂਕਰੇਨ ਵੱਲੋਂ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਗਿਆ ਹੈ।
- ਪੋਲੈਂਡ,ਲਾਤਵੀਆ ਅਤੇ ਐਸਟੋਨੀਆ ਦੇ ਰਾਸ਼ਟਰਪਤੀ ਯੂਕਰੇਨ ਦੀ ਰਾਜਧਾਨੀ ਕੀਵ ਵਿਖੇ ਯੂਕਰੇਨ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਯੂਕੇ ਦੇ ਪ੍ਰਧਾਨਮੰਤਰੀ ਵੀ ਕੀਵ ਪਹੁੰਚੇ ਸਨ।
- ਪੰਜਾਬ ਕੈਬਨਿਟ ਦੀ ਬੈਠਕ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ ਵੱਖ ਸ਼੍ਰੇਣੀਆਂ ਦੀਆਂ 145 ਅਸਾਮੀ ਭਰਨ ਨੂੰ ਇਜਾਜ਼ਤ ਦਿੱਤੀ ਗਈ।
- ਅਮਰੀਕਾ ਦੇ ਨਿਊਯਾਰਕ ਦੇ ਰਿਚਮੰਡ ਹਿੱਲ ਵਿਖੇ ਦੋ ਸਿੱਖਾਂ ਉੱਪਰ ਹਮਲਾ ਹੋਇਆ ਹੈ ਤੇ ਦੂਤਾਵਾਸ ਮੁਤਾਬਕ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕੀਤੀ ਗਈ ਹੈ।