'ਪਾਕਿਸਤਾਨ 'ਚ ਸੱਚ ਬੋਲਾਂਗਾ ਤਾਂ ਕਿਸੇ ਹੋਰ ਝੂਠੇ ਕੇਸ ਵਿੱਚ ਫਸਾ ਦੇਣਗੇ'- ਬਲਦੇਵ ਕੁਮਾਰ
ਪ੍ਰਕਾਸ਼ਿਤ
ਪਾਕਿਸਤਾਨ ਤੋਂ ਭਾਰਤ ਆਏ ਬਲਦੇਵ ਕੁਮਾਰ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ਵਿੱਚ ਸੁਰੱਖਿਅਤ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਜੇਕਰ ਉਹ ਪਾਕਿਸਤਾਨ ਵਿੱਚ ਸੱਚ ਬੋਲਣਗੇ ਤਾਂ ਉਨ੍ਹਾਂ ਨੂੰ ਕਿਸੇ ਹੋਰ ਝੂਠੇ ਕੇਸ ਵਿੱਚ ਫਸਾ ਦਿੱਤਾ ਜਾਵੇਗਾ।
ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦੀ ਪਤਨੀ ਖੰਨਾ ਦੀ ਰਹਿਣ ਵਾਲੀ ਹੈ ਤੇ ਉਹ ਵੀ ਹੁਣ ਭਾਰਤ ਸਰਕਾਰ ਤੋਂ ਇੱਥੇ ਰਹਿਣ ਲਈ ਪਨਾਹ ਮੰਗ ਰਹੇ ਹਨ।
ਰਿਪੋਰਟ: ਅਰਵਿੰਦ ਛਾਬੜਾ