ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਸਸਕਾਰ ਕਿਵੇਂ ਕੀਤਾ ਜਾਵੇ
ਪ੍ਰਕਾਸ਼ਿਤ
ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆਂ ਵਿੱਚ ਹਾਹਾਕਾਰ ਮਚਿਆ ਹੋਇਆ ਹੈ। ਯੂਰੋਪ ਵਿੱਚ ਇਸ ਨਾਲ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇਟਲੀ ਅਤੇ ਸਪੇਨ ਵਿੱਚ ਤਾਂ ਮ੍ਰਿਤਕਾਂ ਦੇ ਸਸਕਾਰ ਲਈ ਵੀ ਜੱਦੋਜਹਿਦ ਕਰਨੀ ਪੈ ਰਹੀ ਹੈ।
ਕਈ ਲੋਕਾਂ ਦੇ ਮਨਾਂ ਵਿੱਚ ਡਰ ਹੈ ਕਿ ਮ੍ਰਿਤਕਾਂ ਦੇ ਸਸਕਾਰ ਵੇਲੇ ਕਿਤੇ ਉਨ੍ਹਾਂ ਨੂੰ ਵੀ ਇਨਫੈਕਸ਼ਨ ਨਾ ਹੋ ਜਾਵੇ।
ਅਜਿਹੇ ਵਿੱਚ ਕਈਆਂ ਦੇ ਮਨਾਂ ਵਿੱਚ ਸਵਾਲ ਪੈਦਾ ਹੋਵੇਗਾ ਕਿ ਜਦੋਂ ਕੋਰੋਨਾਵਾਇਰਸ ਨਾਲ ਪੀੜਤ ਸ਼ਖਸ ਦੀ ਮੌਤ ਹੁੰਦੀ ਹੈ ਤਾਂ ਉਸਦਾ ਸਸਕਾਰ ਕਰਨ ਵੇਲੇ ਕਿਹੜੇ ਖ਼ਤਰੇ ਹੋ ਸਕਦੇ ਹਨ ਤੇ ਕਿਹੜੀਆਂ ਸਾਵਧਾਨੀਆਂ ਵਰਤੀਆਂ ਜਾਣੀਆ ਚਾਹੀਦੀਆਂ ਹਨ।