ਕਿਸਾਨਾਂ ਦੇ ਧਰਨਿਆਂ ਵਿਚ ਦਿਖਾਈਆਂ ਜਾ ਰਹੀਆਂ ਇਨ੍ਹਾਂ ਫਿਲਮਾਂ ਦੇ ਕੀ ਹਨ ਮਾਅਨੇ

ਵੀਡੀਓ ਕੈਪਸ਼ਨ, ਖੇਤੀ ਕਾਨੂੰਨ ਸੰਘਰਸ਼ ਵਿਚਾਲੇ ਲੋਕਾਂ ਨੂੰ ਦਿਖਾਈ ਜਾ ਰਹੀ ਇਸ ਫ਼ਿਲਮ ਦਾ ਕੀ ਹੈ ਮਕਸਦ
ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਵਿਚਾਲੇ ਮਜ਼ਦੂਰ ਅਤੇ ਕਿਸਾਨ ਦੀ ਸਾਂਝ ਨੂੰ ਦਰਸਾਉਂਦੀ ਇੱਕ ਫ਼ਿਲਮ ਨੌਜਵਾਨਾਂ ਵੱਲੋਂ ਪਿੰਡ-ਪਿੰਡ ਦਿਖਾਈ ਜਾ ਰਹੀ ਹੈ।

ਲੋਕ ਕਲਾ ਮੰਚ ਮੁੱਲਾਂਪੁਰ ਦੇ ਨੌਜਵਾਨਾਂ ਦਾ ਕਹਿਣਾ ਹੈ ਕਿ ਫਿਲਮ ਦਿਖਾਉਣ ਦਾ ਮਕਸਦ ਕਿਸਾਨ ਤੇ ਮਜ਼ਦੂਰ ਦੀ ਸਾਂਝ ਨੂੰ ਪੁਰਾਤਨ ਰਵਾਇਤਾਂ ਮੁਤਾਬਕ ਦਰਸਾਉਣਾ ਹੈ।

ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਦਸ਼ਾ ਨੂੰ ਦਰਸਾਉਂਦੀ ਇਹ ਫਿਲਮ ਹੁਣ ਤੱਕ ਮਾਲਵਾ ਖੇਤਰ ਦੇ ਕਰੀਬ ਪੰਜ ਸੌ ਤੋਂ ਵੱਧ ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ।

ਫ਼ਿਲਮ ਵਿੱਚ ਮਜ਼ਦੂਰ ਔਰਤਾਂ ਦੀ ਬੇਵਸੀ ਅਤੇ ਛੋਟੇ ਕਿਸਾਨਾਂ ਦੀ ਆਰਥਿਕ ਦੁਰਦਸ਼ਾ ਦਾ ਚਿਤਰਣ ਦੇਖ ਕੇ ਪਿੰਡ ਦੇ ਲੋਕਾਂ ਦਾ ਕਹਿਣਾ ਸੀ ਕਿ ਇਹ ਫ਼ਿਲਮ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਨੂੰ ਹੋਰ ਬਲ ਦੇਵੇਗੀ।

ਰਿਪੋਰਟ- ਸੁਰਿੰਦਰ ਮਾਨ

ਐਡਿਟ- ਰੁਬਾਇਤ ਬਿਸਵਾਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)