ਕਿਸਾਨ ਅੰਦੋਲਨ: ਕਿਸਾਨਾਂ ਵੱਲੋਂ ਹਰਜੀਤ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਪਿੰਡਾਂ ਵਿੱਚ ਪ੍ਰਦਰਸ਼ਨ

ਪ੍ਰਕਾਸ਼ਿਤ

ਬਰਨਾਲਾ ਦੇ ਪਿੰਡ ਧਨੌਲਾ ਅਤੇ ਫਾਜ਼ਿਲਕਾ ਦੇ ਪਿੰਡ ਕਟਹਿੜਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਕਿਸਾਨ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਨੂੰ ਘੇਰਿਆ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਕਿਸਾਨਾਂ ਪ੍ਰਤੀ ਬੇਰੁਖ਼ੀ ਵਾਲੀ ਭਾਸ਼ਾ ਵਰਤ ਰਹੇ ਹਨ ਜਿਸ ਕਾਰਨ ਕਿਸਾਨਾਂ ਵਿੱਚ ਰੋਹ ਪੈਦਾ ਹੋ ਗਿਆ ਹੈ।

ਰਿਪੋਰਟ: ਬਰਨਾਲਾ ਤੋਂ ਸੁਖਚਰਨਪ੍ਰੀਤ ਅਤੇ ਫਾਜ਼ਿਲਕਾ ਤੋਂ ਸੁਰਿੰਦਰ ਮਾਨ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)