You’re viewing a text-only version of this website that uses less data. View the main version of the website including all images and videos.
ਮਿਉਂਸੀਪਲ ਚੋਣਾਂ: ਪੰਜਾਬ 'ਚ ਭਾਜਪਾ ਦੇ ਸਾਹਮਣੇ ਕੀ ਹਨ ਚੁਣੌਤੀਆਂ
ਪ੍ਰਕਾਸ਼ਿਤ
ਤਰੀਕ 9 ਫਰਵਰੀ ਅਤੇ ਭਾਜਪਾ ਦੇ ਪੰਜਾਬ ਦੇ ਮੁਖੀ ਅਸ਼ਵਨੀ ਸ਼ਰਮਾ ਸਥਾਨਕ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਫ਼ਿਰੋਜ਼ਪੁਰ ਪਹੁੰਚੇ ਜਿੱਥੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ।
ਕੁੱਝ ਪ੍ਰਦਰਸ਼ਨਕਾਰੀ ਉੱਥੇ ਪਹੁੰਚੇ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਅਸ਼ਵਨੀ ਸ਼ਰਮਾ ਉੱਥੋਂ ਜਾਣ ਲਈ ਆਪਣੀ ਕਾਰ ਵਿੱਚ ਬੈਠੇ ਤਾਂ ਅਣਪਛਾਤੇ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ ਹਮਲਾ ਕਰ ਦਿੱਤਾ।
ਅਸ਼ਵਨੀ ਸ਼ਰਮਾ ਬਿਨਾਂ ਕਿਸੇ ਸੱਟ ਵੱਜੇ ਉੱਥੋਂ ਚਲੇ ਗਏ ਹਾਲਾਂਕਿ ਕਾਰ ਨੂੰ ਨੁਕਸਾਨ ਪਹੁੰਚਿਆ।
ਭਾਜਪਾ ਦੇ ਕਈ ਆਗੂਆਂ ਨੂੰ ਪੰਜਾਬ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਿਪੋਰਟ - ਅਰਵਿੰਦ ਛਾਬੜਾ