You’re viewing a text-only version of this website that uses less data. View the main version of the website including all images and videos.
20 ਸਾਲ ਬਾਅਦ 127 ਲੋਕਾਂ ਨੂੰ ਮਿਲਿਆ ਇਨਸਾਫ, ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਣ ਦੇ ਸੀ ਇਲਜ਼ਾਮ
ਪ੍ਰਕਾਸ਼ਿਤ
ਸੂਰਤ ਦੀ ਇੱਕ ਅਦਾਲਤ ਨੇ ਬੀਤੇ ਸ਼ਨੀਵਾਰ ਲਗਭਗ 20 ਸਾਲ ਬਾਅਦ ਪਾਬੰਦੀਸ਼ੁਦਾ ਸੰਗਠਨ ਇਸਲਾਮਿਕ ਮੂਵਮੈਂਟ ਆਫ ਇੰਡੀਆ (ਸਿਮੀ-ਸੀਐੱਮ) ਦੇ ਨਾਲ ਕਥਿਤ ਰੂਪ ਨਾਲ ਜੁੜੇ ਕੁੱਲ 127 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਲੋਕਾਂ ਵਿੱਚੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਗੁਜਰਾਤ ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਸੂਰਤ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੂੰ ਤਤਕਾਲੀ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦਾ ਉਲੰਘਣ ਕਰਨ ਦੇ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ।