ਮਿਲਖਾ ਸਿੰਘ ਦਾ ਦੇਹਾਂਤ, ਪੀਐੱਮ ਮੋਦੀ ਤੋਂ ਕੈਪਟਨ ਅਮਰਿੰਦਰ ਸਿੰਘ ਤੱਕ ਕੌਣ ਕੀ ਕਹਿ ਰਿਹਾ

ਪ੍ਰਕਾਸ਼ਿਤ

ਭਾਰਤ ਦੇ ਮਸ਼ਹੂਰ ਐਥਲੀਟ ਮਿਲਖਾ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਆਖਰੀ ਸਾਹ ਪੀਜੀਆਈ ਚੰਡੀਗੜ੍ਹ ਵਿੱਚ ਲਏ। ਪੀਜੀਆਈ ਨੇ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਉਨ੍ਹਾਂ ਦੀ ਮੌਤ ਸ਼ੁੱਕਰਵਾਰ ਰਾਤ 11.30 ਵਜੇ ਹੋਈ। ਪੀਜੀਆਈ ਚੰਡੀਗੜ੍ਹ ਨੇ ਬਿਆਨ ਵਿੱਚ ਕਿਹਾ, "ਮਸ਼ਹੂਰ ਦੌੜਾਕ ਮਿਲਖਾ ਸਿੰਘ ਨੂੰ 3 ਜੂਨ 2021 ਨੂੰ ਕੋਰੋਨਾ ਪੌਜ਼ਿਟਿਵ ਹੋਣ ਕਾਰਨ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਦਾ ਇਲਾਜ 13 ਜੂਨ ਤੱਕ ਚੱਲਿਆ ਜਿਸ ਮਗਰੋਂ ਉਨ੍ਹਾਂ ਦਾ ਕੋਵਿਡ ਟੈਸਟ ਨੈਗੇਟਿਵ ਆ ਗਿਆ ਸੀ।"

"ਪਰ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਮੈਡੀਕਲ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮਿਲਖਾ ਸਿੰਘ ਨੂੰ ਨਹੀਂ ਬਚਾਇਆ ਜਾ ਸਕਿਆ। 18 ਜੂਨ ਨੂੰ ਰਾਤ 11.30 ਵਜੇ ਉਨ੍ਹਾਂ ਨੇ ਪੀਜੀਆਈ ਵਿੱਚ ਆਖਰੀ ਸਾਹ ਲਏ।"

ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਸੀ।

ਮਿਲਖਾ ਸਿੰਘ ਦੇ ਦੇਹਾਂਤ ਤੋਂ ਬਾਅਦ ਖੇਡ ਜਗਤ ਤੋਂ ਲੈ ਕੇ ਸਿਆਸੀ ਹਲਕਿਆਂ ਤੋਂ ਲਗਾਤਾਰ ਪ੍ਰਤੀਕਿਰਿਆਵਾਂ ਆ ਰਹੀਆਂ ਹਨ।