ਸੰਗਰੂਰ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਦਾ ਕੀ ਹੈ ਪੂਰਾ ਮਾਮਲਾ
ਪ੍ਰਕਾਸ਼ਿਤ
ਸੰਗਰੂਰ ਦੇ ਪਿੰਡ ਜੋਲੀਆਂ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਨਾਲ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨਭੇਂਟ ਹੋ ਗਏ।
ਸ਼ੁੱਕਰਵਾਰ ਨੂੰ ਵਾਪਰੀ ਇਸ ਘਟਨਾ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਿਆ ਹੈ।
ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਇੱਕ ਔਰਤ ਅੱਗ ਲਾਉਣ ਵਾਲੇ ਪਦਾਰਥ ਲੈਕੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋਈ ਸੀ। ਸੀਸੀਟੀਵੀ ਫੁੱਟੇਜ ’ਚ ਵੀ ਔਰਤ ਨੂੰ ਗੁਰਦੁਆਰਾ ਸਾਹਿਬ ਅੰਦਰ ਆਉਂਦਿਆਂ ਵੇਖਿਆ ਜਾ ਸਕਦਾ ਹੈ।
ਪੁਲਿਸ ਨੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਰਿਪੋਰਟ- ਸੁਖਚਰਨ ਸਿੰਘ, ਐਡਿਟ- ਰਾਜਨ ਪਪਨੇਜਾ