ਸੈਂਕੜੇ ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਪੁਲਿਸ ਵੀ ਹੋਈ ਸਖ਼ਤ

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ ਦੇ 7 ਮਹੀਨੇ ਹੋਏ ਪੂਰੇ, ਕਿਸਾਨਾਂ ਨੇ ਕੀਤਾ ਚੰਡੀਗੜ੍ਹ-ਪੰਚਕੁਲਾ ਵੱਲ ਕੂਚ
ਪ੍ਰਕਾਸ਼ਿਤ

ਦਿੱਲੀ ਦੇ ਬਾਰਡਰਾਂ ’ਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਸੱਤ ਮਹੀਨੇ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਦੇ ਕਿਸਾਨ ਰੋਸ ਵਜੋਂ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ।

ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਵੀ ਕਿਸਾਨਾਂ ਦਾ ਵੱਡਾ ਇਕੱਠ ਹੋਇਆ ਹੈ। ਕਿਸਾਨ ਵੱਖ-ਵੱਖ ਸੂਬਿਆਂ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।

ਹਾਲਾਂਕਿ ਪੰਚਕੂਲਾ 'ਚ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਬੈਰੀਕੇਡਿੰਗ ਵੀ ਕੀਤੀ ਗਈ ਹੈ।

ਰਿਪੋਰਟ- ਰਵਿੰਦਰ ਸਿੰਘ ਰੌਬਿਨ, ਸਤ ਸਿੰਘ, ਪ੍ਰਦੀਪ ਪੰਡਿਤ, ਗੁਰਪ੍ਰੀਤ ਚਾਵਲਾ, ਪ੍ਰਭੂ ਦਿਆਲ, ਗੁਰਮਿੰਦਰ ਗਰੇਵਾਲ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)