You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ’ਤੇ ਕੀ ਬੋਲੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 7 ਮਹੀਨੇ ਹੋ ਗਏ ਹਨ। ਅੰਦੋਲਨ ਨੂੰ ਸੱਤ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਗਏ।
ਚੰਡੀਗੜ੍ਹ ਵਿੱਚ ਕਿਸਾਨ ਪੰਜਾਬ ਵਾਲੇ ਪਾਸਿਓਂ ਬੈਰੀਕੇਡਿੰਗ ਤੋੜਦਿਆਂ ਦਾਖਿਲ ਹੋਏ। ਇਨ੍ਹਾਂ ਕਿਸਾਨਾਂ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ।
ਦਰਅਸਲ ਖੇਤੀ ਕਾਨੂੰਨਾਂ ਖਿਲਾਫ ਜਾਰੀ ਅੰਦੋਲਨ ਨੂੰ ਸੱਤ ਮਹੀਨੇ ਪੂਰੇ ਹੋਣ ਮੌਕੇ ਕਿਸਾਨਾਂ ਵੱਲੋਂ ਦੇਸ਼ ਭਰ ਦੇ ਰਾਜ ਭਵਨਾਂ ਵਿੱਚ ਰਾਜਪਾਲਾਂ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ।
ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨਾਲ ਇਸ ਬਾਰੇ ਖ਼ਾਸ ਗੱਲਬਾਤ ਕਰ ਰਹੇ ਹਨ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ।
ਐਡਿਟ- ਰਾਜਨ ਪਪਨੇਜਾ