You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ : ਪੰਜਾਬ 'ਚ ਭਾਜਪਾ ਆਗੂਆਂ ਨਾਲ ਧੱਕਾਮੁੱਕੀ, ਹਰਿਆਣਾ 'ਚ ਕਿਸਾਨਾਂ ’ਤੇ ਲਾਠੀਚਾਰਜ
ਪ੍ਰਕਾਸ਼ਿਤ
ਐਤਵਾਰ ਦਾ ਦਿਨ ਕਿਸਾਨਾਂ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਲਈ ਕਾਫ਼ੀ ਜੱਦੋਜਹਿਦ ਵਾਲਾ ਰਿਹਾ।
ਬੀਬੀਸੀ ਪੰਜਾਬੀ ਦੇ ਸਹਿਯੋਗੀਆਂ ਮੁਤਾਬਕ ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਈ ਥਾਂਈਂ ਘੇਰਿਆ ਅਤੇ ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਦਰਮਿਆਨ ਤਣਾਅ ਵਾਲੀ ਸਥਿਤੀ ਵੀ ਬਣੀ।
3 ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕਿਸਾਨ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਵਿਰੋਧ ਕਰ ਰਹੇ ਹਨ।
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ 7 ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਧਰਨੇ ਦੇ ਰਹੇ ਹਨ ਅਤੇ ਆਪੋ- ਆਪਣੇ ਸੂਬਿਆਂ ਵਿਚ ਭਾਜਪਾ ਆਗੂਆਂ ਨੂੰ ਥਾਂ-ਥਾਂ ਘੇਰ ਕੇ ਕਾਲੇ ਝੰਡੇ ਦਿਖਾ ਰਹੇ ਹਨ।
ਰਿਪੋਰਟ- ਪ੍ਰਭੂ ਦਿਆਲ, ਸਤ ਸਿੰਘ ਅਤੇ ਗੁਰਮਿੰਦਰ ਗਰੇਵਾਲ
ਐਡਿਟ- ਦੇਵੇਸ਼