ਛੇਵੇਂ ਤਨਖ਼ਾਹ ਕਮਿਸ਼ਨ ਤੋਂ ਕੀ ਹੈ ਸਰਕਾਰੀ ਮੁਲਾਜ਼ਮਾਂ ਦੀ ਨਰਾਜ਼ਗੀ

ਪ੍ਰਕਾਸ਼ਿਤ

ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸਾਂ ਦੇ ਪੰਜਾਬ ਵਿਚ ਲਾਗੂ ਹੋਣ ਦੇ ਐਲਾਨ ਤੋਂ ਸੂਬੇ ਦੇ ਮੁਲਾਜ਼ਮ ਖੁਸ਼ ਹੋਣ ਦੀ ਬਜਾਇ ਖਾਸੇ ਨਾਰਾਜ਼ ਦਿਖ ਰਹੇ ਹਨ।

18 ਜੂਨ 2021 ਨੂੰ ਪੰਜਾਬ ਕੈਬਨਿਟ ਨੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਤਨਖ਼ਾਹ ਕਮਿਸ਼ਨ 1 ਜੁਲਾਈ 2021 ਤੋਂ ਲਾਗੂ ਹੋ ਗਿਆ ਅਤੇ ਇਸ ਦਾ ਲਾਭ ਜਨਵਰੀ,2016 ਤੋਂ ਮਿਲੇਗਾ।

6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਹੋਣ ਦੇ ਐਲਾਨ ਤੋਂ ਬਾਅਦ ਪੰਜਾਬ ਭਰ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਹੜਤਾਲਾਂ ਦਾ ਵੀ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਅਜਿਹਾ ਕਿਉਂ ਹੋ ਰਿਹਾ ਹੈ? ਕਿਉਂ ਮੁਲਾਜ਼ਮ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੋਂ ਖੁਸ਼ ਨਹੀਂ ਹਨ ਅਤੇ ਇਸ ਵਿੱਚ ਸੋਧ ਦੀ ਮੰਗ ਕਰ ਰਹੇ ਹਨ, ਦੱਸਦੇ ਹਾਂ ਇਸ ਰਿਪੋਰਟ ’ਚ...

ਰਿਪੋਰਟ- ਤਨੀਸ਼ਾ ਚੌਹਾਨ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)