You’re viewing a text-only version of this website that uses less data. View the main version of the website including all images and videos.
ਲੁਧਿਆਣਾ 'ਚ ਸਿਮਰਜੀਤ ਬੈਂਸ ਖਿਲਾਫ਼ ਬਲਾਤਕਾਰ ਕੇਸ ਵਿੱਚ ਅਕਾਲੀ ਦਲ ਦਾ ਹੰਗਾਮਾ
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਦਾ ਇਹ ਹੰਗਾਮਾ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਹੈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।
ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਇੱਕ ਔਰਤ ਦੇ ਬਲਾਤਕਾਰ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਵਧੀਕ ਮੁੱਖ ਨਿਆਂਇਕ ਮਜਿਸਟਰੇਟ ਦੇ ਹੁਕਮਾਂ ’ਤੇ ਮਾਮਲਾ ਦਰਜ ਹੋਇਆ ਹੈ। ਦਰਜ ਹੋਏ ਮਾਮਲੇ ਖਿਲਾਫ਼ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਵੀ ਰੁਖ ਕੀਤਾ ਹੈ। ਹਾਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 15 ਜੁਲਾਈ ਨੂੰ ਹੋਵੇਗੀ।
ਰਿਪੋਰਟ-ਗੁਰਮਿੰਦਰ ਗਰੇਵਾਲ
ਐਡਿਟ- ਸ਼ੁਭਮ ਕੌਲ