ਮਹਾਰਾਸ਼ਟਰ ਵਿੱਚ ਹੜ੍ਹਾਂ ਕਾਰਨ ਤਬਾਹੀ, 36 ਮੌਤਾਂ

ਪ੍ਰਕਾਸ਼ਿਤ

ਮਹਾਰਾਸ਼ਟਰ ਵਿੱਚ ਭਾਰੀ ਮੀਂਹ ਕਾਰਨ ਲਗਾਤਾਰ ਤਬਾਹੀ ਹੋ ਰਹੀ ਹੈ। ਰਾਇਗੜ੍ਹ ਜ਼ਿਲ੍ਹੇ ਵਿੱਚ ਲੈਂਡਸਲਾਈਡ ਹੋਣ ਨਾਲ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦੀ ਖ਼ਬਰ ਹੈ।

ਮਹਾਰਾਸ਼ਟਰ ਦੇ ਕੋਂਕਣ ਖੇਤਰ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਰਤਨਾਗੀਰੀ, ਅਕੋਲਾ ਅਤੇ ਕੋਲ੍ਹਾਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਕਈ ਇਲਾਕਿਆਂ ਵਿੱਚ ਵੜ ਚੁੱਕਿਆ ਹੈ।

ਵੀਡੀਓ- ਬੀਬੀਸੀ ਮਰਾਠੀ ਸੇਵਾ/ANI

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)