ਕਿਸਾਨ ਅੰਦੋਲਨ: 26 ਜਨਵਰੀ ਦੀਆਂ ਘਟਨਾਵਾਂ ਨੂੰ ਲੈ ਕੇ ਕੇਜਰੀਵਾਲ ਤੇ ਉੱਪ ਰਾਜਪਾਲ ਵਿਚਾਲੇ ਰੇੜਕਾ ਕੀ ਹੈ
ਪ੍ਰਕਾਸ਼ਿਤ
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਏ ਪ੍ਰਦਰਸ਼ਨਾਂ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲਿਆਂ ਵਿੱਚ ਦਿੱਲੀ ਪੁਲਿਸ ਲਈ ਵਕੀਲਾਂ ਦੀ ਨਿਯੁਕਤੀ ਵਿਵਾਦ ਦਾ ਵਿਸ਼ਾ ਬਣ ਗਈ ਹੈ।
ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਵੱਲੋਂ ਇਸ ਮਾਮਲੇ ਦੀ ਪੈਰਵੀ ਲਈ ਵਕੀਲਾਂ ਦਾ ਪੈਨਲ ਨਿਯੁਕਤ ਕੀਤਾ ਸੀ ਜਿਸ ਨੂੰ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਰੱਦ ਕਰ ਦਿੱਤਾ ਹੈ।
ਇਸ ਫ਼ੈਸਲੇ 'ਤੇ ਦਿੱਲੀ ਸਰਕਾਰ ਨੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ।
(ਰਿਪੋਰਟ- ਸੁਨੀਲ ਕਟਾਰੀਆ, ਐਡਿਟ- ਸਦਫ਼ ਖ਼ਾਨ)