You’re viewing a text-only version of this website that uses less data. View the main version of the website including all images and videos.
ਕਰਤਾਰਪੁਰ ਕੌਰੀਡੋਰ ਵਾਲੀ ਸੜਕ ’ਤੇ ਇਨ੍ਹਾਂ ਕਿਸਾਨਾਂ ਨੇ ਧਰਨਾ ਕਿਉਂ ਲਾਇਆ ਹੈ
ਪ੍ਰਕਾਸ਼ਿਤ
ਤਿੰਨ ਪਿੰਡਾਂ ਦੇ ਕਿਸਾਨਾਂ ਵੱਲੋਂ ਕਰਤਾਰਪੁਰ ਕੋਰੀਡੋਰ ਦੇ ਸਾਹਮਣੇ ਸੜਕ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਮੁਆਵਜ਼ਾ ਅਤੇ ਉਜਾੜਾ ਭੱਤਾ ਨਾ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਜ਼ਮੀਨ ਕਰਤਾਰਪੁਰ ਲਾਂਘਾ ਬਣਾਉਣ ਵੇਲੇ ਐਕਵਾਇਰ ਕੀਤੀ ਗਈ ਸੀ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਦੋ ਸਾਲਾਂ ਬਾਅਦ ਵੀ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਕੋਰੀਡੋਰ ਦੇ ਉਦਘਾਟਨ ਮੌਕੇ ਪੰਡਾਲ ਲਗਾਉਣ ਅਤੇ ਟੈਂਟ ਸਿਟੀ ਬਣਾਉਣ ਵੇਲੇ ਹੋਏ ਨੁਕਸਾਨ ਦੀ ਭਰਪਾਈ ਵੀ ਨਹੀਂ ਹੋਈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ।
ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ