You’re viewing a text-only version of this website that uses less data. View the main version of the website including all images and videos.
ਸੁਖਬੀਰ ਬਾਦਲ ਭਾਸ਼ਣ ਦੇ ਰਹੇ ਸੀ, ਬਾਹਰ ਕਿਸਾਨਾਂ ਨਾਅਰੇਬਾਜ਼ੀ ਕਰ ਰਹੇ ਸੀ
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਮੁੜ ਵਿਰੋਧ ਹੋਇਆ। ਬਾਘਾਪੁਰਾਣਾ ਫੇਰੀ ਦੌਰਾਨ ਕਿਰਤੀ ਕਿਸਾਨ ਯੂਨੀਅਨ ਤੇ ਹੋਰ ਕਿਸਾਨ ਸੰਗਠਨਾਂ ਨੇ ਪ੍ਰਦਰਸ਼ਨ ਕੀਤਾ।
ਸੁਖਬੀਰ ਬਾਦਲ ਪੰਜਾਬ ਦੇ 100 ਹਲਕਿਆਂ ਦੇ ਦੌਰੇ ਦੇ ਪ੍ਰੋਗਰਾਮ ਤਹਿਤ ਪਹੁੰਚੇ ਸਨ। ਪ੍ਰਦਰਸ਼ਨਕਾਰੀ ਵੱਡੀ ਗਿਣਤੀ ’ਚ ਸੁਖਬੀਰ ਦੀ ਰੈਲੀ ਵਾਲੀ ਥਾਂ ’ਤੇ ਪਹੁੰਚ ਗਏ।
ਪੁਲਿਸ ਨੇ ਵੱਡੇ ਪੱਧਰ ’ਤੇ ਬੈਰੀਕੇਡਿੰਗ ਕੀਤੀ ਹੋਈ ਸੀ, ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾ ਮੁੱਕੀ ਵੀ ਹੋਈ। ਪੁਲਿਸ ਨੇ ਕਿਰਤੀ ਕਿਸਾਨ ਯੂਨੀਅਨ ਦੇ 70 ਦੇ ਕਰੀਬ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਜਾਣ ਲੱਗੀ ਤਾਂ ਪ੍ਰਦਰਸ਼ਨਕਾਰੀ ਬੱਸ ਅੱਗੇ ਲੇਟ ਗਏ।
ਰਿਪੋਰਟ- ਸੁਰਿੰਦਰ ਮਾਨ
ਐਡਿਟ- ਰਾਜਨ ਪਪਨੇਜਾ