ਕਿਸਾਨਾਂ ’ਤੇ ਲਾਠੀਚਾਰਜ ਦੇ ਮਾਮਲੇ ’ਚ ਰਾਕੇਸ਼ ਟਿਕੈਤ ਨੇ ਤਾਲਿਬਾਨ ਨਾਲ ਤੁਲਨਾ ਕਿਉਂ ਕੀਤੀ

ਪ੍ਰਕਾਸ਼ਿਤ

ਬੀਤੇ ਦਿਨ ਕਰਨਾਲ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਰੋਹ ਵੱਧਦਾ ਜਾ ਰਿਹਾ ਹੈ।

ਕਿਸਾਨ ਆਗੂ ਅੰਦੋਲਨ ਨੂੰ ਲੈ ਕੇ ਆਪਣੀ ਰਣਨੀਤੀ ਬਣਾ ਰਹੇ ਹਨ ਅਤੇ ਸਰਕਾਰ ਖ਼ਿਲਾਫ਼ ਮੋਰਚਾ ਸਖ਼ਤ ਕਰ ਰਹੇ ਹਨ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੁਣੋ ਕਿਸ ਨੂੰ ਸਰਕਾਰੀ ਤਾਲਿਬਾਨ ਕਮਾਂਡਰ ਕਿਹਾ।

ਅੰਬਾਲਾ ਵਿੱਚ ਕਿਸਾਨਾਂ ਨੂੰ ਹਾਈਵੇਅ ਜਾਮ ਕਰਨ ਦਾ ਸੱਦਾ ਦੇਣ ਕਰਕੇ ਗੁਰਨਾਮ ਸਿੰਘ ਚੜੂਨੀ ’ਤੇ ਮਾਮਲਾ ਦਰਜ ਕੀਤਾ ਗਿਆ ਹੈ।

ਗੁਰਨਾਮ ਸਿੰਘ ਚੜੂਨੀ ਨੇ ਸਰਕਾਰ ਅਤੇ ਪ੍ਰਸ਼ਾਸਨ ’ਤੇ ਕਈ ਸਵਾਲ ਖੜੇ ਕੀਤੇ ਹਨ।

ਹਾਲਾਂਕਿ ਕਰਨਾਲ ਦੇ ਐਸਡੀਐਮ ਵੀ ਇਸ ਪੂਰੇ ਮਾਮਲੇ ’ਤੇ ਆਪਣਾ ਸਪਸ਼ਟੀਕਰਨ ਦੇ ਰਹੇ ਹਨ।

ਰਿਪੋਰਟ- ਕਮਲ ਸੈਨੀ, ਸਤ ਸਿੰਘ

ਐਡਿਟ – ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)